ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਚੰਡੀਗੜ੍ਹ, 27 ਮਈ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਲੀਗਲ ਮੈਟਰੋਲੋਜੀ ਵਿੰਗ ਵਲੋਂ ਇਸ ਸਾਲ ਜਨਵਰੀ ਤੋਂ ਅਪ੍ਰੈਲ ਤੱਕ ਇਕੱਤਰ ਕੀਤੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਤਸਦੀਕ ਵਰਗੇ ਵੱਖ-ਵੱਖ ਮਾਪਦੰਡਾਂ ਤਹਿਤ ਮਿਸਾਲੀ ਕਾਰਗੁਜ਼ਾਰੀ ਦਿਖਾਈ ਗਈ ਹੈ।

ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ, ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਇਕੱਤਕ ਕੀਤੇ। ਵਿੰਗ ਨੇ ਇਸੇ ਸਮੇਂ ਦੌਰਾਨ 8864 ਨਿਰੀਖਣ ਕੀਤੇ। ਇਸ ਦੇ ਨਾਲ ਹੀ 870 ਚਲਾਨ ਕੀਤੇ ਗਏ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਹੋਰ ਵੀ ਜੋਸ਼ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।

ਜ਼ਿਕਰਯੋਗ ਹੈ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਲਕੀਅਤ ਵਾਲੀਆਂ ਮਿਆਰੀ ਲੈਬਾਂ ਹਨ ਜਦੋਂ ਕਿ ਸਰਹਿੰਦ ਅਤੇ ਖੰਨਾ ਵਿਖੇ ਨਵੀਆਂ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ।

ਲੀਗਲ ਮੈਟਰੋਲੋਜੀ ਵਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾ ਕੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਕਿ ਵੇਚਿਆ ਅਤੇ ਖਰੀਦਿਆ ਗਿਆ ਸਾਮਾਨ ਦਾਅਵੇ ਮੁਤਾਬਕ ਸੁਚੱਜੀ ਮਾਤਰਾ ਅਤੇ ਗੁਣਵੱਤਾ ਅਨੁਸਾਰ ਹੋਵੇ।

 

Advertisement

Latest News

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ
ਚੰਡੀਗੜ੍ਹ 27 ਮਈ-     ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ...
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਭਾਜਪਾ ਨੇ ਭਾਰਤ ਨੂੰ 'ਵਿਸ਼ਵਗੁਰੂ' ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ
ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ 'ਗੁੰਡਾਗਰਦੀ' ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ
ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ