ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ : ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ : ਮੋਹਿੰਦਰ ਭਗਤ

ਚੰਡੀਗੜ੍ਹ, ਫਰਵਰੀ 4

ਪੰਜਾਬ ਦੇ ਆਜ਼ਾਦੀ ਘੁਲਾਟੀਏ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਪੰਜਾਬ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।  ਇਸ ਮੌਕੇ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਅਤੇ ਜੁਆਇੰਟ ਸਕੱਤਰ ਰਾਜਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾ ਦੀ ਹਰ ਇੱਕ ਜਾਇਜ਼ ਮੰਗ ਨੂੰ ਸਰਕਾਰ ਵੱਲੋਂ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਮੰਤਰੀ ਸ੍ਰੀ ਭਗਤ ਨੇ ਸੰਬੰਧਿਤ ਵਿਭਾਗ ਨੂੰ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

ਸ੍ਰੀ ਭਗਤ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ  ਹੈ।

ਉਨ੍ਹਾ ਕਿਹਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ ਉਨ੍ਹਾਂ ਨੂੰ ਤਰਜੀਹ ਦੇ ਆਧਾਰ ‘ਤੇ ਜਲਦੀ ਨਿਪਟਾਇਆ ਜਾਵੇਗਾ ਅਤੇ ਜਿਹੜੀਆਂ ਮੰਗਾਂ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੇ ਪੱਧਰ ‘ਤੇ ਹੱਲ ਹੋਣਗੀਆਂ ਉਨ੍ਹਾਂ ਨੂੰ ਵੀ ਵਿਸੇਸ਼ ਤੌਰ ਤੇ ਵਿਚਾਰਿਆ ਜਾਵੇਗਾ। 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ