ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਏਗਾ 8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿਖੇ ਹੋਣ ਵਾਲਾ ਲਾਈਟ ਐਂਡ ਸਾਊਂਡ ਸ਼ੋਅ-ਵਿਧਾਇਕ ਅਮਰਪਾਲ ਸਿੰਘ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਏਗਾ 8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿਖੇ ਹੋਣ ਵਾਲਾ ਲਾਈਟ ਐਂਡ ਸਾਊਂਡ ਸ਼ੋਅ-ਵਿਧਾਇਕ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 6 ਨਵੰਬਰ  (    ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ।

ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ 8 ਨਵੰਬਰ ਦੀ ਸ਼ਾਮ 6 ਵਜੇ ਬਟਾਲਾ ਦੀ ਆਈ.ਟੀ.ਆਈ ਗਰਾਊਂਡ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਲਾਈਟ ਐਂਡ ਸਾਊਂਡ ਸ਼ੋਅ ਵੇਖਣ ਲਈ ਐਂਟਰੀ ਮੁਫ਼ਤ ਹੈ।

ਉਨ੍ਹਾਂ ਨੇ ਦੱਸਿਆ ਕਿ ਇਹ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜਰੂਰ ਦੇਖਣ ਅਤੇ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਹੋਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ। 

Related Posts

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ