ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਚੰਡੀਗੜ੍ਹ, 9 ਮਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਲਏ ਇਤਿਹਾਸਕ ਫੈਸਲੇ ਵਿੱਚ ਸਰਹੱਦਾਂ ਰਾਹੀਂ ਹਥਿਆਰਾਂ ਤੇ ਨਸ਼ਿਆਂ ਦੀ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਐਂਟੀ-ਡਰੋਨ ਪ੍ਰਣਾਲੀ ਦੀ ਖ਼ਰੀਦ ਲਈ ਸਹਿਮਤੀ ਦੇ ਦਿੱਤੀ।

ਇਹ ਖ਼ੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਸੂਬੇ ਦੀ 532 ਕਿਲੋਮੀਟਰ ਸਰਹੱਦ ਉੱਤੇ ਨੌਂ ਐਂਟੀ ਡਰੋਨ ਪ੍ਰਣਾਲੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਡਰੋਨਾਂ ਨਾਲ ਸਰਹੱਦ ਉਤੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰੋਕਣ ਵਿੱਚ ਮਦਦ ਮਿਲੇਗੀ। ਇਸ ਉਦੇਸ਼ ਲਈ ਕੀਤੀ ਜਾ ਰਹੀ ਇਸ ਅਹਿਮ ਪਹਿਲਕਦਮੀ ਲਈ ਸੂਬਾ ਸਰਕਾਰ ਵੱਲੋਂ 51.41 ਕਰੋੜ ਰੁਪਏ ਦੀ ਰਾਸ਼ੀ ਖ਼ਰਚੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਡਰੋਨ ਰਾਹੀਂ ਪਾਕਿਸਤਾਨ ਨਸ਼ਾ ਤੇ ਹਥਿਆਰ ਭੇਜ ਕੇ ਸਾਡੇ ਨੌਜਵਾਨਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ ਅਤੇ ਅਤਿਵਾਦ ਨੂੰ ਫੰਡਿੰਗ ਦਿੰਦਾ ਹੈ ਪਰ ਹੁਣ ਇਹ ਹਰਕਤਾਂ ਨਹੀਂ ਚੱਲਣਗੀਆਂ। ਪੰਜਾਬ ਸਰਕਾਰ ਇਸ ਸਾਜ਼ਿਸ਼ ਨੂੰ ਜੜ੍ਹੋਂ ਖ਼ਤਮ ਕਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਆਪਣੀਆਂ ਸੁਰੱਖਿਆ ਏਜੰਸੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ ਅਤੇ ਪਾਕਿਸਤਾਨ ਨੂੰ ਹਰ ਮੋਰਚੇ ਉਤੇ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

ਪੰਜਾਬ ਦੀ ਭੂਗੋਲਿਕ ਸਥਿਤੀ ਨੂੰ ਦੇਖਦੇ ਹੋਏ ਇਹ ਫੈਸਲਾ ਹੋਰ ਵੀ ਮਹੱਤਵਪੂਰਨ ਬਣ ਜਾਂਦਾ ਹੈ। ਸੂਬੇ ਦੀ ਕਾਫ਼ੀ ਲੰਮੀ ਕੌਮਾਂਤਰੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ ਅਤੇ ਸੂਬਾ, ਹੈਰੋਇਨ ਦੇ ਮੁੱਖ ਉਤਪਾਦਕ ਅਫ਼ਗਾਨਿਸਤਾਨ ਦੇ ਨੇੜੇ ਸਥਿਤ ਹੈ। ਇਹ ਖ਼ੇਤਰ ਲੰਮੇ ਸਮੇਂ ਤੋਂ ਪਾਕਿਸਤਾਨ ਸਮਰਥਿਤ ਨਾਰਕੋ ਅਤਿਵਾਦ ਦਾ ਸ਼ਿਕਾਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਹਾਲੀਆ ਸਾਲਾਂ ਵਿੱਚ ਡਰੋਨ ਅਤੇ ਯੂ.ਏ.ਵੀ. ਰਾਹੀਂ ਸਰਹੱਦਾਂ ਉਤੇ ਸੰਨ੍ਹ ਲਾਉਣ ਦੀਆਂ ਘਟਨਾਵਾਂ ਵਧੀਆਂ ਹਨ ਅਤੇ ਡਰੋਨਾਂ ਦੀ ਵਰਤੋਂ ਹਥਿਆਰਾਂ, ਨਸ਼ੇ ਤੇ ਹੋਰ ਧਮਾਕਾਖੇਜ਼ ਸਮੱਗਰੀ ਭਾਰਤ ਭੇਜਣ ਲਈ ਕੀਤੀ ਜਾ ਰਹੀ ਹੈ। ਹੁਣ ਇਹ ਅਤਿ ਆਧੁਨਿਕ ਐਂਟੀ ਡਰੋਨ ਸਿਸਟਮ ਇਨ੍ਹਾਂ ਖ਼ਤਰਿਆਂ ਨੂੰ ਸਮਾਂ ਰਹਿੰਦੇ ਪਛਾਣ ਕੇ ਇਨ੍ਹਾਂ ਨੂੰ ਬਰਬਾਦ ਕਰੇਗਾ।

ਇਸ ਦੇ ਨਾਲ ਹੀ ਇਹ ਤਕਨੀਕ ਵੀ.ਆਈ.ਪੀ. ਮੂਵਮੈਂਟ ਅਤੇ ਸੰਵੇਦਨਸ਼ੀਲ ਖੇਤਰਾਂ ਦੀ ਸੁਰੱਖਿਆ ਵਿੱਚ ਵੀ ਮਦਦਗਾਰ ਸਾਬਤ ਹੋਵੇਗੀ। ਕੈਬਨਿਟ ਦਾ ਇਹ ਫੈਸਲਾ ਸਰਹੱਦੀ ਜ਼ਿਲ੍ਹਿਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਠੋਸ ਤੇ ਰਣਨੀਤਕ ਕਦਮ ਹੈ।

Tags:

Advertisement

Latest News

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ...
ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ
ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ
ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ
ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ
ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ 'ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ