ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਚੰਡੀਗੜ੍ਹ 25 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪਾਸ ਕੀਤਾ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026" ਹੁਣ ਕਾਨੂੰਨ ਬਣ ਗਿਆ ਹੈ। ਇਸ ਬੇਮਿਸਾਲੀ ਫ਼ੈਸਲੇ ਸਦਕਾ ਸਮੁੱਚੀ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਸਨਮਾਨ ਵਿੱਚ ਸੂਬੇ ਭਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਅਤੇ  ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਕੀਤਾ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਧਾਰਮਿਕ ਮਰਿਆਦਾ ਅਤੇ ਭਾਵਨਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਪੀਕਰ ਸੰਧਵਾਂ ਨੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਰਗੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾਏਗਾ। ਆਪਣੀ ਸਰਕਾਰ ਨੂੰ ਇਹ ਕਾਨੂੰਨ ਲਿਆਉਣ ਦਾ ਮੌਕਾ ਦੇਣ ਲਈ ਉਨ੍ਹਾਂ ਨੇ ਗੁਰੂ ਸਾਹਿਬ ਦਾ ਧੰਨਵਾਦ ਵੀ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਮੁੱਚੇ ਧਾਰਮਿਕ ਅਸਥਾਨਾਂ ਦੇ ਮਾਣ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਰਹੇਗੀ।

 

Advertisement

Latest News

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 16 ਮਈ:-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ
ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
'ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ