ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ 'ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ 'ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

ਚੰਡੀਗੜ੍ਹ, 2 ਫਰਵਰੀ 2026

ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਦੋ ਸਾਲ ਪੂਰੇ ਹੋਣ 'ਤੇ ਇਸ ਦੀ ਸ਼ਾਨਦਾਰ ਸਫਲਤਾ ਸਾਂਝੀ ਕਰਦਿਆਂ, 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਹ ਫੋਰਸ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਪਹਿਲਕਦਮੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ, ਜੋ ਪੰਜਾਬ ਦੇ ਹਾਈਵੇਅ 'ਤੇ ਅਸਲ ਨਤੀਜੇ ਦੇ ਰਹੀ ਹੈ।

ਪੰਨੂ ਨੇ ਦੱਸਿਆ ਕਿ ਜਦੋਂ ਦੋ ਸਾਲ ਪਹਿਲਾਂ ਐਸਐਸਐਫ ਦੀ ਸ਼ੁਰੂਆਤ ਕੀਤੀ ਗਈ ਸੀ, ਤਾਂ ਸਾਲ 2023 ਵਿੱਚ ਪੰਜਾਬ ਦੇ ਹਾਈਵੇਅ 'ਤੇ ਹਾਦਸਿਆਂ ਕਾਰਨ 1,955 ਮੌਤਾਂ ਹੋਈਆਂ ਸਨ। ਸਾਲ 2024 ਵਿੱਚ, ਇਹ ਅੰਕੜਾ ਤੇਜ਼ੀ ਨਾਲ ਘਟ ਕੇ 1,016 ਰਹਿ ਗਿਆ ਹੈ, ਜਿਸਦਾ ਮਤਲਬ ਹੈ ਕਿ ਐਸਐਸਐਫ ਦੇ ਤੇਜ਼ ਅਤੇ ਪੇਸ਼ੇਵਰ ਹੁੰਗਾਰੇ ਸਦਕਾ ਸਿਰਫ ਇੱਕ ਸਾਲ ਵਿੱਚ 940 ਕੀਮਤੀ ਜਾਨਾਂ ਬਚਾਈਆਂ ਗਈਆਂ ਹਨ। ਘਾਤਕ ਹਾਦਸਿਆਂ ਦੇ ਮਾਮਲਿਆਂ ਵਿੱਚ ਲਗਭਗ 50 ਫੀਸਦੀ ਦੀ ਗਿਰਾਵਟ ਦੇਖੀ ਗਈ ਹੈ, ਜੋ ਪੰਜਾਬ ਭਰ ਵਿੱਚ ਹਾਈਵੇਅ ਸੁਰੱਖਿਆ ਵਿੱਚ ਵੱਡੇ ਸੁਧਾਰ ਨੂੰ ਦਰਸਾਉਂਦੀ ਹੈ।

ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਐਸਐਸਐਫ ਅਧੀਨ ਲਗਭਗ 1,500 ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਜਵਾਨ ਫੁੱਲ-ਟਾਈਮ ਤਾਇਨਾਤ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਵੀ.ਆਈ.ਪੀ. ਜਾਂ ਕਿਸੇ ਹੋਰ ਡਿਊਟੀ ਲਈ ਨਹੀਂ ਭੇਜਿਆ ਜਾਂਦਾ। ਹਾਈਵੇਅ 'ਤੇ ਹਰ 30 ਕਿਲੋਮੀਟਰ ਦੀ ਦੂਰੀ 'ਤੇ ਪੂਰੀ ਤਰ੍ਹਾਂ ਲੈਸ ਐਸਐਸਐਫ ਵਾਹਨ ਤਾਇਨਾਤ ਹਨ, ਜੋ ਤੇਜ਼ੀ ਨਾਲ ਕਾਰਵਾਈ ਨੂੰ ਯਕੀਨੀ ਬਣਾਉਂਦੇ ਹਨ। ਨਤੀਜੇ ਵਜੋਂ,ਐਸਐਸਐਫ ਟੀਮਾਂ 6 ਤੋਂ 8 ਮਿੰਟ ਦੇ ਅੰਦਰ ਹਾਦਸੇ ਵਾਲੀ ਥਾਂ 'ਤੇ ਪਹੁੰਚ ਜਾਂਦੀਆਂ ਹਨ, ਜੋ ਕਿ ਵਿਕਸਤ ਦੇਸ਼ਾਂ ਦੇ ਬਰਾਬਰ ਦਾ ਰਿਸਪਾਂਸ ਟਾਈਮ ਹੈ।

ਪੰਨੂ ਨੇ ਕਿਹਾ ਕਿ ਇਹ ਵਾਹਨ ਫਸਟ-ਏਡ ਸਹੂਲਤਾਂ, ਬਚਾਅ ਉਪਕਰਨਾਂ ਅਤੇ ਕਟਰਾਂ ਨਾਲ ਲੈਸ ਹਨ। ਜਵਾਨਾਂ ਨੂੰ ਪੀੜਤਾਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਹਸਪਤਾਲ ਭੇਜਣ ਤੋਂ ਪਹਿਲਾਂ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਸਿਖਲਾਈ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਐਸਐਸਐਫ ਦੀ ਮੌਜੂਦਗੀ ਨੇ ਹਾਦਸੇ ਤੋਂ ਬਾਅਦ ਹੋਣ ਵਾਲੀ ਲੁੱਟ-ਖੋਹ ਨੂੰ ਵੀ ਲਗਭਗ ਖਤਮ ਕਰ ਦਿੱਤਾ ਹੈ ਅਤੇ ਹੋਰ ਹਾਈਵੇਅ ਅਪਰਾਧਾਂ ਵਿੱਚ, ਖਾਸ ਕਰਕੇ ਰਾਤ ਦੇ ਸਮੇਂ, ਭਾਰੀ ਕਮੀ ਆਈ ਹੈ।

ਐਸਐਸਐਫ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ "ਡ੍ਰੀਮ ਪ੍ਰੋਜੈਕਟ" ਦੱਸਦਿਆਂ ਪੰਨੂ ਨੇ ਕਿਹਾ ਕਿ ਇਹ ਨਾ ਸਿਰਫ ਸਾਕਾਰ ਹੋਇਆ ਹੈ ਬਲਕਿ ਹਰ ਰੋਜ਼ ਜਾਨਾਂ ਬਚਾਉਣ ਵਾਲੇ ਨਤੀਜੇ ਦੇ ਰਿਹਾ ਹੈ। ਉਨ੍ਹਾਂ ਨੇ ਸਾਰੇ ਐਸਐਸਐਫ ਜਵਾਨਾਂ ਅਤੇ ਸਹਿਯੋਗੀ ਸਟਾਫ ਨੂੰ ਉਨ੍ਹਾਂ ਦੇ ਸਮਰਪਣ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਮਨੁੱਖੀ ਜਾਨਾਂ ਬਚਾਉਣਾ ਸ਼ਾਸਨ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ