ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ

ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ

ਚੰਡੀਗੜ੍ਹ, 6 ਜਨਵਰੀ:

ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਖ਼ਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ  ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਜਨਵਰੀ ਤੋਂ ਦਸੰਬਰ 2025 ਤੱਕ 5 ਲੱਖ ਤੋਂ ਵੱਧ ਲੋਕ ਛੱਤਬੀੜ ਚਿੜੀਆਘਰ ਦਾ ਦੌਰਾ ਕਰ ਚੁੱਕੇ ਹਨ। ਇਨ੍ਹਾਂ ਵਿੱਚੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 62 ਹਜ਼ਾਰ ਤੋਂ ਵੱਧ ਹੈ।

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੀਤੇ ਗਏ ਅਨੇਕਾਂ ਉਪਰਾਲਿਆਂ ਸਦਕਾ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਮਹਿੰਦਰ ਚੌਧਰੀ ਜ਼ੂਓਲੌਜੀਕਲ ਪਾਰਕ, ਜਿਸਨੂੰ ਛੱਤਬੀੜ ਚਿੜੀਆਘਰ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਦੌਰਾ ਕੀਤਾ ਹੈ।

ਦੱਸਣਯੋਗ ਹੈ ਕਿ ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ਦੇ 18000 ਤੋਂ ਵੱਧ ਅਤੇ ਪ੍ਰਾਈਵੇਟ ਹਾਈ  ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 16000 ਤੋਂ ਵੱਧ ਸੀ।

ਇਹ ਵੱਡੀ ਗਿਣਤੀ ਪੰਜਾਬ ਦੀ ਨੌਜਵਾਨ ਪੀੜ੍ਹੀ ਵਿੱਚ ਸੂਬੇ ਦੇ ਜੰਗਲੀ ਜੀਵਾਂ ਤੋਂ ਇਲਾਵਾ ਵਿਭਿੰਨ ਬਨਸਪਤੀ ਅਤੇ ਜੀਵ-ਜੰਤੂਆਂ ਬਾਰੇ ਵਧ ਰਹੀ ਉਤਸੁਕਤਾ ਅਤੇ ਸੂਬਾ ਸਰਕਾਰ ਵੱਲੋਂ ਜੰਗਲੀ ਜਾਨਵਰਾਂ ਪ੍ਰਤੀ ਹਮਦਰਦੀ ਦੀ ਭਾਵਨਾ ਪੈਦਾ ਕਰਨ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਨੂੰ ਦਰਸਾਉਂਦੀ ਹੈ ਕਿਉਂਕਿ ਇਹ ਜੰਗਲੀ ਜੀਵ ਵੀ ਕੁਦਰਤ ਦਾ ਇੱਕ ਮਹੱਤਵਪੂਰਨ ਹਿੱਸਾ ਹਨ।

ਇਹ ਵੀ ਜ਼ਿਕਰਯੋਗ ਹੈ ਕਿ 1977 ਵਿੱਚ ਵਜੂਦ ਵਿੱਚ ਆਏ ਚਿੜੀਆਘਰ ਛੱਤਬੀੜ ਵਿਖੇ ਸਮੇਂ ਸਮੇਂ ਸਿਰ ਲੋਕਾਂ ਵਿੱਚ ਜੰਗਲੀ ਜੀਵਾਂ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਲਈ ਵੱਖੋ ਵੱਖਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਖੂਨਦਾਨ ਕੈਂਪ, ਦੌੜ ਮੁਕਾਬਲਾ (ਰਨ ਫਾਰ ਵਾਈਲਡ), ਜੂ ਐਜੂਕੇਸ਼ਨ ਪ੍ਰੋਗਰਾਮ ਆਦਿ ਸ਼ਾਮਲ ਹਨ। ਇਹਨਾਂ ਗਤੀਵਿਧੀਆਂ ਨਾਲ ਬੱਚਿਆਂ, ਨੌਜਵਾਨਾਂ ਅਤੇ ਆਮ ਜਨਤਾ ਨੂੰ ਜੰਗਲੀ ਜੀਵਾਂ ਪ੍ਰਤੀ ਪ੍ਰੇਰਿਤ ਕੀਤਾ ਜਾਂਦਾ ਹੈ।  

ਚਿੜੀਆਘਰ ਵਿੱਚ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ (ਬਹੁਤ ਵੱਡਾ ਪਿੰਜਰਾ ਜਿੱਥੇ ਸੈਲਾਨੀ ਪੰਛੀਆਂ ਨੂੰ ਦੇਖ ਸਕਦੇ ਹਨ) ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਤੋਂ ਇਲਾਵਾ ਇੱਥੇ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਬਣਾਇਆ ਗਿਆ ਹੈ। ਲਗਭਗ 1200 ਮੀਟਰ ਦੇ ਵਾਈਲਡਲਾਈਫ ਸਫ਼ਾਰੀ ਖੇਤਰ ਵਿੱਚ, 260 ਕੇ.ਵੀ. ਸਮਰੱਥਾ ਵਾਲਾ ਸੋਲਰ ਪਲਾਂਟ ਲਗਾਉਣ ਦੇ ਨਾਲ-ਨਾਲ ਚਾਰ ਦੀਵਾਰੀ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ।

ਸ਼ੇਰ ਸਫਾਰੀ ਵਿਖੇ ਮਾਸਾਹਾਰੀ ਜਾਨਵਰਾਂ ਲਈ ਇੱਕ ਮਹੱਤਵਪੂਰਨ ਦੇਖਭਾਲ ਕੇਂਦਰ ਦੀ ਉਸਾਰੀ ਵੀ ਕੀਤੀ ਗਈ ਹੈ ਅਤੇ ਸੈਲਾਨੀਆਂ, ਖਾਸ ਕਰਕੇ ਸਕੂਲੀ ਬੱਚਿਆਂ, ਦੀ ਸਹਾਇਤਾ ਲਈ ਇੱਕ ਓਪਨ ਏਅਰ ਜ਼ੂ ਐਜੂਕੇਸ਼ਨ ਪਲਾਜ਼ਾ ਵੀ ਬਣਾਇਆ ਗਿਆ ਹੈ। 

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ