ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ  ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

ਫਾਜ਼ਿਲਕਾ, 12 ਅਪ੍ਰੈਲ

ਅੱਜ ਫਾਜ਼ਿਲਕਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆਜਿਸ ਵਿੱਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਧਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। 

ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਤੀ ਨੂੰ ਲਾਭਕਾਰੀ ਬਣਾਉਣ ਲਈ ਰਵਾਇਤੀ ਫਸਲਾਂ ਦੇ ਨਾਲ-ਨਾਲ ਸਹਾਇਕ ਧੰਧਿਆਂ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੱਕਰੀ ਪਾਲਣਸੂਰ ਪਾਲਣਮੱਛੀ ਪਾਲਣਫਲਦਾਰ ਬੂਟੇ ਲਗਾਉਣ ਅਤੇ ਦਰੱਖਤਾਂ ਦੀ ਰੋਪਾਈ ਵਰਗੀਆਂ ਗਤੀਵਿਧੀਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ।

ਇਸ ਮੌਕੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਵੱਖ-ਵੱਖ ਸਟਾਲ ਵੀ ਲਗਾਏ ਗਏਜਿੱਥੇ ਉਨ੍ਹਾਂ ਨੇ ਆਪਣੀਆਂ ਨਵੀਨਤਮ ਤਕਨੀਕਾਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕਾਂ ਸਵਨਾ ਨੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਅਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਤਜਰਬਿਆਂ ਬਾਰੇ ਜਾਣਿਆ।

ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਵੱਲੋ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਵੱਲੋਂ ਚਲ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮੇਲਿਆਂ ਰਾਹੀਂ ਕਿਸਾਨਾਂ ਨੂੰ ਖੇਤੀ ਸੰਬੰਧੀ ਵਿਗਿਆਨਕ ਤਰੀਕੇਫਸਲਾਂ ਦੀ ਸੰਭਾਲਜ਼ਰੂਰੀ ਖਾਦਾਂਬੀਜਾਂ ਦੀ ਚੋਣ ਅਤੇ ਕੀੜੇ-ਮਕੌੜਿਆਂ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਲਈ ਇੱਕ ਮੰਚ ਵਜੋਂ ਕੰਮ ਕਰਦੇ ਹਨਜੋ ਖੇਤੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਵੀ ਬਹੁਤ ਮੱਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਵੱਡੀ ਗਿਣਤੀ ਵਿੱਚ ਕਿਸਾਨ ਮੇਲਿਆਂ ਵਿੱਚ ਪਹੁੰਚ ਕੇ ਵਿਗਿਆਨੀਆਂ ਨਾਲ ਸੰਪਰਕ ਕਰਕੇ ਆਪਣੀ ਖੇਤੀ ਨੂੰ ਲਾਭਕਾਰੀ ਬਣਾ ਰਹੇ ਹਨ।

 ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਤੇ  ਝੋਨੇ ਦੀ ਸਿਧੀ ਬਿਜਾਈ ਅਪਣਾਉਣ ਲਈ ਕਿਹਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਆਏ ਹੋਏ ਕਿਸਾਨ ਵੀਰਾ ਅਤੇ ਬੀਬੀਆਂ ਦਾ ਧੰਨਵਾਦ ਕੀਤਾ।

ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਇਸ ਮੌਕੇ ਕਿਸਾਨਾਂ ਨੂੰ ਵੱਖ-ਵੱਖ ਸਕੀਮਾਂ ਜਿਵੇਂ ਕਿ ਸਬਸਿਡੀ ਯੋਜਨਾਵਾਂਆਧੁਨਿਕ ਖੇਤੀ ਤਕਨੀਕਾਂ ਅਤੇ ਨਵੀਂਆਂ ਫਸਲਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾਮਾਹਿਰਾਂ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ।

 

ਡਾਕਟਰ ਵਿਜੇ ਸਿੰਘ  ਭੋਂ ਪਰਖ ਅਫਸਰ ਨੇ ਮਿੱਟੀ/ ਪਾਣੀ ਦੀ ਪਰਖ ਅਤੇ ਮਿੱਟੀ ਦੀ ਸਿਹਤ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ

ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਡਾਕਟਰ ਅਨਿਲ ਕਾਮਰਾ ਫਲ ਵਿਗਿਆਨੀ  ਨੇ ਬਾਗਾਂ ਬਾਰੇ ਜਾਣਕਾਰੀ ਦਿੱਤੀ ਅਤੇ ਡਾਕਟਰ ਮਨਪ੍ਰੀਤ ਸਿੰਘ ਪ੍ਰਮੁੱਖ ਫ਼ਸਲ ਵਿਗਿਆਨੀ ਨੇ ਸਾਉਣੀ ਦੀਆਂ ਫ਼ਸਲਾਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ

ਡਾਕਟਰ ਰੁਪਿੰਦਰ ਕੌਰ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਫੂਡ ਪ੍ਰੋਸੈਸਿੰਗ ਅਤੇ ਵੇਲੂ ਐਡੀਸ਼ਨ ਬਾਰੇ ਜਾਣਕਾਰੀ ਦਿੱਤੀ

ਡਾਕਟਰ ਮਨਦੀਪ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਅਤੇ ਡਾਕਟਰ ਗੁਲਜ਼ਾਰ ਸਿੰਘ ਸੀਨੀਅਰ ਵੇਟਨਰੀ ਅਫ਼ਸਰ ਨੇ ਪਸੂ ਪਾਲਣ ਵਿਸਥਾਰ ਨਾਲ ਸਬੰਧੀ ਜਾਣਕਾਰੀ ਦਿੱਤੀ

ਡਾਕਟਰ ਜਗਦੀਸ਼ ਅਰੋੜਾ ਡਾਕਟਰ ਮਨਪ੍ਰੀਤ ਸਿੰਘ ਪ੍ਰਮੁੱਖ ਫ਼ਸਲ ਵਿਗਿਆਨੀ ਨੇ ਸਾਉਣੀ ਦੀਆਂ ਫ਼ਸਲਾਂ ਦੇ ਪ੍ਰਬੰਧਨ ਬਾਰੇਜਿਲ੍ਹਾ ਪ੍ਰਸਾਰ ਮਾਹਿਰ ਨੇ ਫਸਲਾਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਬਾਰੇ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ

ਮੰਚ ਸੰਚਾਲਨ ਰਾਜਿੰਦਰ ਕੁਮਾਰ ਵਰਮਾ ਖੇਤੀਬਾੜੀ ਵਿਕਾਸ ਅਫ਼ਸਰ ਨੇ ਕੀਤਾ

 

ਇਸ ਮੇਲੇ ਵਿੱਚ ਹੁੰਮ ਹੁਮਾ ਕੇ ਪਹੁੰਚਿਆ ਕਿਸਾਨ ਬੀਬੀਆਂ, 200 ਤੋਂ  ਵੱਧ ਕਿਸਾਨ ਬੀਬੀਆਂ ਨੇ ਮੇਲੇ ਵਿੱਚ ਕੀਤੀ ਸ਼ਿਰਕਤ ਅਤੇ 10 ਸੈਲਫ ਹੈਲਪ ਗਰੁੱਪ ਕਿਸਾਨ ਬੀਬੀਆਂ ਵੱਲੋਂ ਇਸ ਕਿਸਾਨ ਮੇਲੇ ਵਿੱਚ ਆਪਣੀਆਂ ਪ੍ਰਦਰਸ਼ਨੀ ਵੀ ਲਗਾਈ ਗਈਆ।

ਇਸ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ ਅਤੇ ਖੇਤੀਬਾੜੀ ਨਾਲ ਸੰਬੰਧਿਤ ਨਵੀਆਂ ਜਾਣਕਾਰੀਆਂ ਹਾਸਲ ਕਰਦਿਆਂ ਇਸ ਉਪਰਾਲੇ ਦੀ ਸਰਾਹਨਾ ਕੀਤੀ।

ਇਸ ਮੌਕੇ ਐਸਡੀਐਮ ਸ੍ਰੀ ਕੰਵਰਜੀਤ ਸਿੰਘਸ੍ਰੀ ਜੁਗਰਾਜ ਸਿੰਘਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ ਕਰਨਜੀਤ ਗਿੱਲਸ੍ਰੀ ਉਪਕਾਰ ਜਾਖੜ ਚੇਅਰਮੈਨ ਯੋਜਨਾ ਕਮੇਟੀਸ੍ਰੀ ਮੋਹਰ ਸਿੰਘ ਜਾਖੜ ਆਦਿ ਹਾਜਰ ਸਨ। 

Advertisement

Latest News

ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਕਿਸਾਨ ਆਪਣੀ ਪਸੰਦ ਦੀਆਂ ਫਸਲਾਂ ਉਗਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਕਿਸਾਨ ਆਪਣੀ ਪਸੰਦ ਦੀਆਂ ਫਸਲਾਂ ਉਗਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ...
ਪੰਜਾਬ ਸਰਕਾਰ ਵੱਲੋਂ ਮੈਰਿਟ ਉਤੇ ਜ਼ੋਰ ਦੇਣ ਕਾਰਨ ਆਮ ਪਰਿਵਾਰਾਂ ਦੇ ਬੱਚਿਆਂ ਨੇ ਨਵੇਂ ਮਾਪਦੰਡ ਸਥਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਿਲੋਮੀਟਰ ਸਕੀਮ ਨਾਲ ਨੌਕਰੀਆਂ ਅਤੇ ਵਿਕਾਸ ਨੂੰ ਮਿਲੇਗਾ ਹੁਲਾਰਾ, ਪੰਜਾਬ ਵਿੱਚ ਵੱਡੇ ਪੱਧਰ 'ਤੇ ਬੱਸ ਸਰਵਿਸ ਦਾ ਵਿਸਥਾਰ: ਹਰਪਾਲ ਸਿੰਘ ਚੀਮਾ
ਸਿਹਤ ਕਾਰਡ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋਈ; ਸਾਡਾ ਮਕਸਦ—100 ਫੀਸਦੀ ਕਵਰੇਜ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਪੰਜਾਬ ਸਰਕਾਰ ਨੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਹਮੇਸ਼ਾ ਵਿਕਾਸ ਅਤੇ ਲੋਕ ਪੱਖੀ ਪਹਿਲਕਦਮੀਆਂ ਨੂੰ ਦਿੱਤੀ ਤਰਜੀਹ
ਕੰਪਲੈਕਸ ਦੇ ਅੰਦਰ ਸਾਰੇ ਦਫ਼ਤਰਾਂ ਵਿੱਚ ਹਾਈ ਸਪੀਡ ਇੰਟਰਨੈੱਟ ਸਹੂਲਤ ਉਪਲਬਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ