ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ

the shikhshit talks

Chandigarh,22 July,2024,(Azad Soch News):- ਮੌਸਮ ਵਿਭਾਗ (Department of Meteorology) ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ,ਪੰਜਾਬ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਅੱਜ ਰਾਹਤ ਮਿਲ ਸਕਦੀ ਹੈ,ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਦਸੂਹਾ, ਮੁਕੇਰੀਆ, ਗੁਰਦਾਸਪੁਰ, ਪਠਾਨਕੋਟ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਲਕੀ ਬਾਰਿਸ਼ ਅਤੇ ਹਵਾ ਚੱਲਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਪਿਛਲੇ ਇਕ ਹਫ਼ਤੇ ਤੋਂ ਮੌਨਸੂਨ ਘੱਟ ਦਬਾਅ ਖੇਤਰ ਦੀ ਰੇਖਾ ਆਮ ਤੌਰ 'ਤੇ ਰਾਜਸਥਾਨ ਦੇ ਨੇੜੇ ਦੱਖਣ ਵਿੱਚ ਸੀ,ਅੱਜ ਇਸ ਦਾ ਪੱਛਮੀ ਸਿਰਾ ਉੱਤਰ ਵੱਲ ਵਧੇਗਾ,ਉਹ ਆਪਣੀ ਆਮ ਸਥਿਤੀ ਵਿੱਚ ਵਾਪਸ ਆ ਜਾਵੇਗਾ,ਇਸ ਦੇ ਨਾਲ ਹੀ ਚੱਕਰਵਾਤ ਕਮਜ਼ੋਰ ਹੋ ਕੇ ਪਾਕਿਸਤਾਨ ਵੱਲ ਵਧੇਗਾ ਅਤੇ ਇਸ ਦਾ ਪ੍ਰਭਾਵ ਖਤਮ ਹੋ ਜਾਵੇਗਾ,ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ 'ਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ,ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ,ਇਸ ਦੌਰਾਨ ਕੁਝ ਇਲਾਕਿਆਂ 'ਚ ਹਵਾਵਾਂ ਚੱਲਣਗੀਆਂ। 

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ