ਮੌਸਮ ਵਿਭਾਗ ਨੇ ਪੰਜਾਬ ਦੇ ਵਿੱਚ ਔਰੇਂਜ ਅਲਰਟ ਜਾਰੀ ਕੀਤਾ
Chandigarh, 23 July 2024,(Azad Soch News):- ਮੌਸਮ ਵਿਭਾਗ (Department of Meteorology) ਨੇ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸਵੇਰੇ 9 ਵਜੇ ਤੱਕ ਔਰੇਂਜ ਅਲਰਟ (Orange Alert) ਜਾਰੀ ਕੀਤਾ ਹੈ,ਇੱਥੇ ਭਾਰੀ ਮੀਂਹ ਦੇ ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ,ਜਦਕਿ ਆਸਪਾਸ ਦੇ ਇਲਾਕਿਆਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ,ਪੰਜਾਬ ਵਿੱਚ ਜੂਨ ਤੋਂ ਹੁਣ ਤੱਕ 43 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ,ਮੌਸਮ ਵਿਭਾਗ (IMD) ਨੇ ਅੱਜ ਯਾਨੀ ਮੰਗਲਵਾਰ ਨੂੰ ਮੀਂਹ ਨੂੰ ਲੈ ਕੇ ਔਰੇਂਜ ਅਲਰਟ (Orange Alert) ਜਾਰੀ ਕੀਤਾ ਹੈ,ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਲਈ ਹੈ,ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ, ਮੋਹਾਲੀ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਹੈ,ਮੰਗਲਵਾਰ ਨੂੰ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਅਲਰਟ (Alert) ਜਾਰੀ ਨਹੀਂ ਕੀਤਾ ਗਿਆ ਸੀ,ਪੰਜਾਬ 'ਚ ਬੁੱਧਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ,ਪਰ ਇਹ ਅਲਰਟ ਸਿਰਫ਼ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੀ ਰਹੇਗਾ,ਜਦੋਂਕਿ ਬਾਕੀ ਪੰਜਾਬ ਵਿੱਚ ਕਿਤੇ-ਕਿਤੇ ਬਾਰਿਸ਼ ਹੋਵੇਗੀ।


