ਹਲਕੇ ਦਾ ਚਹੁਪੱਖੀ ਵਿਕਾਸ ਹੀ ਮੇਰੀ ਪਹਿਲੀ ਤਰਜੀਹ ਹੈ-ਵਿਧਾਇਕ ਸ਼ੈਰੀ ਕਲਸੀ

ਹਲਕੇ ਦਾ ਚਹੁਪੱਖੀ ਵਿਕਾਸ ਹੀ ਮੇਰੀ ਪਹਿਲੀ ਤਰਜੀਹ ਹੈ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 12 ਮਾਰਚ (      ) ਬਟਾਲਾ ਹਲਕੇ ਅਤੇ ਖਾਸਕਰਕੇ ਸ਼ਹਿਰ ਬਟਾਲਾ ਦਾ ਚਹੁਪੱਖੀ ਵਿਕਾਸ ਮੇਰੀ ਪਹਿਲੀ ਤਰਜ਼ੀਹ ਹੈ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਮਿਲਣੀ ਦੌਰਾਨ ਕੀਤਾ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਜਾ ਰਿਹਾ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈਜਿਸ ਨੂੰ ਬਹੁਤ ਜਲਦ ਲੋਕਾਂ ਦੇ ਸਮਰਪਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਅਤੇ ਸਰਕਾਰ ਨਾਲ ਸਹਿਯੋਗ ਕਰਨ।

 ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਖੁਦ ਲੋਕਾਂ ਨੂੰ ਮਿਲ ਕੇ ਉਨਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰ ਰਹੇ ਹਨ। ਉਨਾਂ ਕਿਹਾ ਕਿ ਹਲਕਾ ਵਾਸੀਆਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। 

Tags:

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ