ਵਿਧਾਇਕ ਜਿੰਪਾ ਨੇ ਲਿਆ ਤਹਿਸੀਲ ਕੰਪਲੈਕਸ ਨਿਰਮਾਣ ਕੰਮਾਂ ਦਾ ਜਾਇਜ਼ਾ

ਵਿਧਾਇਕ ਜਿੰਪਾ ਨੇ ਲਿਆ ਤਹਿਸੀਲ ਕੰਪਲੈਕਸ ਨਿਰਮਾਣ ਕੰਮਾਂ ਦਾ ਜਾਇਜ਼ਾ

ਹੁਸ਼ਿਆਰਪੁਰ, 15 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਤਹਿਸੀਲ ਕੰਪਲੈਕਸ ਦੇ ਨਵੀਨੀਕਰਨ ਕੰਮਾਂ ਦਾ ਨਿਰੀਖਣ ਕੀਤਾ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਿਰਮਾਣ ਕਾਰਜ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ ਤਾਂ ਜੋ ਸਰਕਾਰੀ ਸੇਵਾਵਾਂ ਹੋਰ ਵੀ ਆਸਾਨੀ ਨਾਲ ਉਪਲਬੱਧ ਕਰਵਾਈਆਂ ਜਾ ਸਕਣ।

 

          ਵਿਧਾਇਕ ਜਿੰਪਾ ਨੇ ਅਧਿਕਾਰੀਆਂ ਨਾਲ ਨਿਰਮਾਣ ਕੰਮਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਜਾਣਕਾਰੀ ਲਈ ਅਤੇ ਜ਼ਰੂਰੀ ਸਾਧਨਾਂ ਦੀ ਉਪਲਬੱਧਤਾ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਜਨਤਾ ਨੂੰ ਆਧੁਨਿਕ ਅਤੇ ਸੁਵਿਧਾਜਨਕ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਇਸ ਲਈ ਨਿਰਮਾਣ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

          ਤਹਿਸੀਲ ਕੰਪਲੈਕਸ ਦੇ ਨਿਰੀਖਣ ਉਪਰੰਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਲੰਧਰ ਰੋਡ ਤੋਂ ਫਗਵਾੜਾ ਬਾਈਪਾਸ ਜਾਣ ਵਾਲੀ ਸੜਕ ਦਾ ਦੌਰਾ ਕੀਤਾ ਅਤੇ ਸੜਕ ਮੁਰੰਮਤ ਕਾਰਜ਼ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਸਿੰਗੜੀਵਾਲਾ ਚੌਕ ਤੋਂ ਫਗਵਾੜਾ ਬਾਈਪਾਸ ਚੌਕ ਤੱਕ ਸੜਕ ਨੂੰ ਸੁਧਾਰਨ ਲਈ 43 ਲੱਖ ਰੁਪਏ ਦੀ ਲਾਗਤ ਨਾਲ ਇਹ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸੜਕ ਦੀ ਮੁਰੰਮਤ ਨਾਲ ਸਥਾਨਕ ਨਿਵਾਸੀਆਂ ਅਤੇ ਯਾਤਰੀਆਂ ਨੂੰ ਬਿਹਤਰ ਆਵਾਜਾਈ ਸੁਵਿਧਾਵਾਂ ਮਿਲਣਗੀਆਂ।

          ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਸੜਕ ਸ਼ਹਿਰ ਦੇ ਮਹੱਤਵਪੂਰਨ ਰਸਤਿਆਂ ਵਿਚੋਂ ਇਕ ਹੈ ਇਸ ਲਈ ਇਸ ਦੀ ਮੁਰੰਮਤ ਬੇਹੱਦ ਜ਼ਰੂਰੀ ਸੀ। ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸੜਕ ਨਿਰਮਾਣ ਕਾਰਜ ਨੂੰ ਉਚ ਗੁਣਵੱਤਾ ਨਾਲ ਜਲਦ ਪੂਰੀ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਬਿਹਤਰ ਸੜਕ ਸੁਵਿਧਾ ਮਿਲ ਸਕੇ।

          ਇਸ ਮੌਕੇ ਹੁਸ਼ਿਆਰਪੁਰ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਐਸ.ਡੀ.ਐਮ ਸੰਜੀਵ ਕੁਮਾਰ, ਕੌਂਸਲਰ ਬਲਵਿੰਦਰ ਬਿੰਦੀ, ਕੁਲਵਿੰਦਰ ਸਿੰਘ ਹੁੰਦਲ, ਐਕਸੀਅਨ ਗੁਰਮੀਤ ਸਿੰਘ ਸਮੇਤ ਕਈ ਹੋਰ ਅਧਿਕਾਰੀ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ