ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਕੀਤਾ ਜਾਗਰੂਕ

ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ 17 ਜਨਵਰੀ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਾ ਲਹਿੰਬਰ ਰਾਮ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਕਵਿਤਾ ਅਤੇ ਡਾ ਐਰਿਕ ਦੀ ਦੇਖਰੇਖ ਵਿੱਚ ਮਾਸ ਮੀਡੀਆ ਵਿੰਗ ਵੱਲੋਂ ਦਫਤਰ ਬੀ.ਡੀ.ਪੀ.ਓ. ਫਾਜਿਲਕਾ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਮੈਂਬਰ ਸਾਹਿਬਾਨਾਂ ਨੂੰ ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਦਾ ਅਭਿਆਨ ਜਾਰੀ ਹੈ ਜਿਸ ਦੇ ਤਹਿਤ ਨਵੇਂ ਬੈਚ ਨੂੰ ਸਿਹਤ ਸਹੂਲਤਾਂ ਅਤੇ ਸਕੀਮਾਂ ਬਾਰੇ ਵਿਸਥਾਰ ਨਾਲ ਜਣਕਾਰੀ ਦਿੱਤੀ ਗਈ

ਮਾਸ ਮੀਡੀਆ ਬ੍ਰਾਂਚ ਤੋਂ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਕਿਹਾ ਕਿ ਆਪਣੇ ਪਿੰਡ ਨੂੰ ਸਿਹਤਮੰਦ ਰੱਖਣ ਲਈ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਹੋਣਾ ਜਰੂਰੀ ਹੈਜਿਸ ਲਈ ਲੋਕਾਂ ਦੇ ਸਹਿਯੋਗ ਨਾਲ ਸੰਭਵ ਹੈ ਤਾਂਕਿ ਬੀਮਾਰੀਆਂ ਨੂੰ ਵਧਣ ਤੋਂ ਰੋਕਿਆ ਜਾ ਸਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ 100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ ਸ਼ੁਰੂਆਤ ਕੀਤੀ ਗਈ ਹੈ।  ਇਸ ਮੁਹਿੰਮ ਦਾ ਮਕਸਦ ਪੰਜਾਬ ਵਿੱਚੋਂ 2025 ਤੱਕ ਟੀ.ਬੀ. ਦੀ ਬਿਮਾਰੀ ਨੂੰ ਖਤਮ ਕਰਨਾ ਹੈ। ਇਸ ਮੁਹਿੰਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਘਰ ਘਰ ਜਾ ਕੇ ਟੀਬੀ ਦੇ ਲੱਛਣਾਂ ਵਾਲੇ ਲੋਕਾਂ ਦੀ ਭਾਲ ਕਰਨਗੀਆ ਅਤੇ ਅਗਲੀ ਜਾਂਚ ਲਈ ਸਿਹਤ ਸੰਸਥਾਵਾਂ ਵਿੱਚ ਲੈ ਕੇ ਆਉਣਗੀਆਂ

ਇਸ ਲਈ ਲੋਕਾਂ ਨੂੰ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇ ਇਸ ਤੋਂ ਇਲਾਵਾ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਮੁੱਖ ਮੰਤਰੀ ਕੈਂਸਰ ਰਾਹਤ ਕੋਸ਼ਹੈਪਾਟਾਈਟਸ ਬੀ ਅਤੇ ਸੀਬਾਲੜੀ ਰੱਖਿਅਕ ਯੋਜਨਾਰਾਸ਼ਟਰੀਯ ਬਾਲ ਸੁਰੱਖਿਆ ਕਾਰੀਆਕ੍ਰਮਕੰਟਰੋਲ ਆਫ਼ ਬਲਾਈਂਨੈਸਜਨਨੀ ਸ਼ਿਸ਼ੂ ਸੁਰੱਖਿਆ ਕਾਰੀਆਕ੍ਰਮ, ਫਰਿਸ਼ਤੇ ਸਕੀਮ, ਜੇ ਐੱਸ ਵਾਈ  ਐਨ ਸੀ ਡੀ  ਅਤੇ ਹੋਰ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ।  ਉਹਨਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਨ।

Tags:

Advertisement

Latest News

'50 ਦਿਨ ਦੇ ਅੰਦਰ ਯੁੱਧ ਰੋਕੋ ਨਹੀਂ ਤਾਂ ਲੱਗੇਗਾ 100 ਫੀਸਦ ਟੈਰਿਫ-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ '50 ਦਿਨ ਦੇ ਅੰਦਰ ਯੁੱਧ ਰੋਕੋ ਨਹੀਂ ਤਾਂ ਲੱਗੇਗਾ 100 ਫੀਸਦ ਟੈਰਿਫ-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ
Washington,16,JULY,2025,(Azad Soch News):-  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ 50 ਦਿਨਾਂ ਦੇ ਅੰਦਰ ਯੂਕਰੇਨ ਵਿੱਚ ਜੰਗ...
ਨਸ਼ਿਆਂ ਦਾ ਕਹਿਰ ਢਾਹ ਕੇ ਨੌਜਵਾਨਾਂ ਦੀ ਨਸਲਕੁਸ਼ੀ ਕਰਨ ਵਾਲਿਆਂ ਨਾਲ ਕੋਈ ਰਹਿਮ ਨਹੀਂ: ਮੁੱਖ ਮੰਤਰੀ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ
ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ