ਯੁੱਧ ਨਸ਼ਿਆਂ ਵਿਰੁੱਧ ਦਾ ਅਗਲਾ ਪੜਾਅ ਜਲਦੀ ਸ਼ੁਰੂ ਹੋਵੇਗਾ : ਡਾ. ਅਮਨਦੀਪ ਕੌਰ
ਫ਼ਿਰੋਜ਼ਪੁਰ, 9 ਜੁਲਾਈ 2025 (ਸੁਖਵਿੰਦਰ ਸਿੰਘ) :- ਨਸ਼ਾ ਮੁਕਤੀ ਮੋਰਚਾ ਫ਼ਿਰੋਜ਼ਪੁਰ ਦੀ ਮੀਟਿੰਗ ਕੋਆਰਡੀਨੇਟਰ ਡਾ. ਅਮਨਦੀਪ ਕੌਰ ਗੋਸਲ ਅਗਵਾਈ ਵਿੱਚ ਹੋਈ। ਇਸ ਦੌਰਾਨ ਡਾ. ਅਮਨਦੀਪ ਕੌਰ ਗੋਸਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਜੋ ਸੰਕਲਪ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਹੈ ਉਸ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਹੁਤ ਜਲਦੀ ਯੁੱਧ ਨਸ਼ਿਆਂ ਵਿਰੁੱਧ ਦਾ ਅਗਲਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। ਇਸ ਮੌਕੇ ਟੀਮ ਦੇ ਮੈਂਬਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ ਅਤੇ ਵੱਖ-ਵੱਖ ਅਹੁਦੇਦਾਰ ਜੋ ਨਸ਼ਾ ਮੁਕਤੀ ਮੋਰਚਾ ਦੇ ਮੈਂਬਰ ਹਨ, ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸਮਝਾਈਆਂ ਗਈਆਂ ।
ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਮੋਰਚਾ ਦਾ ਪਹਿਲਾ ਪੜਾਅ ਸਾਡਾ ਬਹੁਤ ਸ਼ਾਨਦਾਰ ਰਿਹਾ ਤੇ ਦੂਸਰਾ ਪੜਾਅ ਵੀ ਇਮਾਨਦਾਰੀ ਦੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਜਿਹੜੇ ਲੋਕ ਨਸ਼ੇ ਦੀ ਵਰਤੋਂ ਕਰਦੇ ਹਨ ਉਨ੍ਹਾਂ ਦਾ ਨਸ਼ਾ ਛੁਡਾਇਆ ਜਾਵੇਗਾ ਅਤੇ ਨਸ਼ੇ ਦੇ ਆਦੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾਵੇਗਾ।ਮੀਟਿੰਗ ਵਿੱਚ ਹਰਜਿੰਦਰ ਸਿੰਘ ਕਾਕਾ ਸਰਾਂ ਜ਼ਿਲ੍ਹਾ ਕੋਆਰਡੀਨੇਟਰ ਅਤੇ ਗੁਰਨਾਮ ਸਿੰਘ ਚੰਦੜ ਜ਼ਿਲ੍ਹਾ ਕੋਆਡੀਨੇਟਰ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।


