ਯੁੱਧ ਨਸ਼ਿਆਂ ਵਿਰੁੱਧ ਦਾ ਅਗਲਾ ਪੜਾਅ ਜਲਦੀ ਸ਼ੁਰੂ ਹੋਵੇਗਾ : ਧਾਲੀਵਾਲ
By Azad Soch
On
ਫ਼ਰੀਦਕੋਟ, 6 ਜੁਲਾਈ
ਨਸ਼ਾ ਮੁਕਤੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਚੇਅਰਮੈਨ ਨਗਰ ਸੁਧਾਰ ਟਰਸਟ ਤੇ ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਗਗਨਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਹੋਈ ਜਿਸ 'ਚ ਉਨ੍ਹਾਂ ਨੇ ਦੱਸਿਆ ਕਿ ਬਹੁਤ ਜਲਦ ਨਸ਼ਾ ਮੁਕਤੀ ਮੋਰਚਾ ਦਾ ਅਗਲਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ।
ਇਸ ਮੌਕੇ ਉਹਨਾਂ ਨੇ ਆਪਣੀ ਟੀਮ ਦੀਆਂ ਵੱਖ-ਵੱਖ ਡਿਊਟੀਆਂ ਲਾਈਆਂ ਤੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਨੂੰ ਤਿੰਨ ਹਿੱਸਿਆਂ 'ਚ ਵੰਡਿਆ ਅਤੇ ਵੱਖ-ਵੱਖ ਅਹੁਦੇਦਾਰ ਜੋ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ/ਮੈਂਬਰ ਹਨ, ਉਹਨਾਂ ਨੂੰ ਜ਼ਿੰਮੇਵਾਰੀਆਂ ਸਮਝਾਈਆਂ। ਉਨ੍ਹਾਂ ਦੱਸਿਆ ਕਿ ਸਰਕਾਰ ਤੇ ਆਮ ਆਦਮੀ ਪਾਰਟੀ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਬਹੁਤ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦਾ ਪਹਿਲਾ ਪੜਾਅ ਸਾਡਾ ਬਹੁਤ ਸ਼ਾਨਦਾਰ ਰਿਹਾ ਤੇ ਦੂਸਰਾ ਪੜਾਅ ਵੀ ਪੂਰੀ ਲਗਨ ਦੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਜਿਹੜੇ ਨਸ਼ੇ ਦੀ ਵਰਤੋਂ ਕਰਦੇ ਹਨ ਉਨ੍ਹਾਂ ਦਾ ਨਸ਼ਾ ਛੁਡਾਇਆ ਜਾਵੇਗਾ ਤੇ ਨਸ਼ੇ ਦੇ ਆਦੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾਵੇਗਾ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਉੱਤਮ ਸਿੰਘ ਡੋਡ, ਪ੍ਰਭਦੀਪ ਸਿੰਘ ਬਰਾੜ, ਬਾਬਾ ਜਸਪਾਲ ਸਿੰਘ, ਗੁਰਸੇਵਕ ਸਿੰਘ ਬੁੱਟਰ, ਦੀਸ਼ਾ ਸਿੰਘ ਸਰਪੰਚ ਸਾਦਿਕ, ਬਲਤੇਜ ਸਿੰਘ ਮਚਾਕੀ, ਹੈਰੀ ਸਿੰਘ ਸਰਪੰਚ ਢਿਲਵਾਂ ਸਮੇਤ ਬਹੁਤ ਸਾਰੇ ਆਗੂ ਤੇ ਵਰਕਰ ਹਾਜ਼ਰ ਸਨ।
Tags:
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


