ਚੇਅਰਮੈਨ ਗੜ੍ਹੀ ਵੱਲੋਂ ਭਗਤ ਕਬੀਰ ਜੀ ਦੇਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ

ਚੇਅਰਮੈਨ ਗੜ੍ਹੀ ਵੱਲੋਂ ਭਗਤ ਕਬੀਰ ਜੀ ਦੇਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ

ਲੁਧਿਆਣਾ, 15 ਜੂਨ (000) -  ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ, ਭਗਤ ਕਬੀਰ ਜੀ ਦੇ 627ਵੇਂ ਪ੍ਰਕਾਸ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਜੋਧੇਵਾਲ ਬਸਤੀ ਵਿਖੇ ਹਾਜ਼ਰੀ ਲਗਵਾਈ।

ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਤ ਕਬੀਰ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਧੰਨ-ਧੰਨ ਸਤਿਗੁਰੂ ਕਬੀਰ ਮਹਾਰਾਜ ਇੱਕ ਮਹਾਨ ਸਮਾਜ ਸੁਧਾਰਕ ਸਨ ਅਤੇ ਉਨ੍ਹਾਂ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਜਿਸਦਾ ਮੌਜੂਦਾ ਪਦਾਰਥਵਾਦੀ ਯੁੱਗ ਵਿੱਚ ਵਿਸ਼ੇਸ਼ ਮਹੱਤਵ ਹੈ।

ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਤੋਂ ਇਲਾਵਾ ਡਾ. ਜਸਪ੍ਰੀਤ ਸਿੰਘ ਬੀਜਾ, ਰਮਨਜੀਤ ਸਿੰਘ ਲਾਲੀ, ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਸਭਾ, ਬਸਤੀ ਜੋਧੇਵਾਲ ਦੇ ਪ੍ਰਧਾਨ ਜਿੰਦਰਪਾਲ ਦੜੋਚ, ਨਰਿੰਦਰ ਰਾਏ ਬਿੱਟੂ, ਡਾ. ਰਾਮਜੀਤ ਸੂਦ, ਰਜਿੰਦਰ ਮੂਲਨਿਵਾਸੀ, ਰਮੇਸ਼ ਰਸੀਲਾ, ਸੁੱਖਾ ਰਾਮ ਲਾਖਾ, ਜਸਬੀਰ ਲੱਧੜ, ਲੇਖ ਰਾਜ ਸੂਦ ਵੀ ਮੌਜੂਦ ਸਨ।

ਚੇਅਰਮੈਨ ਗੜ੍ਹੀ ਵੱਲੋਂ ਸਾਂਝੀ ਭਾਈਵਾਲਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਗਰੂ ਰਵਿਦਾਸ ਜੀ ਅਤੇ ਭਗਤ ਕਬੀਰ ਜੀ ਦਾ ਜਨਮ ਉੱਤਰ ਪ੍ਰਦੇਸ਼ ਦੇ ਇੱਕੋ ਸ਼ਹਿਰ ਵਨਾਰਸ ਵਿੱਚ ਹੋਇਆ ਹੈ ਅਤੇ ਉੱਥੋ ਰੋਜ਼ੀ-ਰੋਟੀ ਕਮਾਉਣ ਲਈ ਆਏ ਲੋਕਾਂ ਨੂੰ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਹਮੇਸ਼ਾ ਹੀ ਆਵਾਮ ਦਾ ਮਾਰਗ ਦਰਸ਼ਨ ਕਰਦੀ ਰਹੇਗੀ ਜੋ ਕਿ ਜਾਤ, ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕਬੀਰ ਸਾਹਿਬ ਦੀ ਬਾਣੀ ਸਾਨੂੰ ਸ਼ੁੱਧ ਵਿਚਾਰਧਾਰਾ ਦਾ ਸੰਦੇਸ਼ ਦਿੰਦੀ ਹੈ ਜਿਸ ਤੋਂ ਸਿੱਖਿਆ ਲੈ ਕੇ ਅਸੀਂ ਆਪਣਾ ਜੀਵਨ ਸਫ਼ਲ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜ ਵਿਚ ਸਮਾਜਿਕ ਬੁਰਾਈਆਂ ਜਾਤੀ ਪ੍ਰਥਾ, ਛੂਤ-ਛਾਤ ਅਤੇ ਊਚ-ਨੀਚ ਦੇ ਖ਼ਾਤਮੇ ਲਈ ਲੰਬਾ ਸੰਘਰਸ਼ ਕੀਤਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਰਵਿਦਾਸ ਜੀ ਮਹਾਰਾਜ ਦੀ ਅਪਾਰ ਕ੍ਰਿਪਾ ਨਾਲ, ਪੰਜਾਬ ਸਰਕਾਰ ਵੱਲੋਂ ਮੈਨੂੰ ਜਿਹੜੀ ਜਿੰਮੇਵਾਰੀ ਸੌਪੀ ਹੈ ਮੈਂ ਉਸਨੂੰ ਸਖ਼ਤ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਹੋਣ ਦੇ ਨਾਤੇ ਕਿਸੇ ਵੀ ਵਿਅਕਤੀ ਨਾਲ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਦੌਸ਼ੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 
ਚੇਅਰਮੈਨ ਗੜ੍ਹੀ ਨੇ ਕਿਹਾ ਕਿ ਉਹ ਕੌਮਾਂ ਹਮੇਸ਼ਾ ਅਗਾਂਹ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ ਨੂੰ ਯਾਦ ਰੱਖਦੀਆਂ ਹੋਈਆਂ ਹਮੇਸ਼ਾ ਉਨ੍ਹਾਂ ਦੇ ਪੂਰਨਿਆਂ 'ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਗਤ ਕਬੀਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਰਾਜ ਦੇ ਸਮਾਜਿਕ ਤੇ ਆਰਥਿਕ ਤੌਰ 'ਤੇ ਪੱਛੜੇ ਲੋਕਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646