15 ਦਿਨਾਂ ਦੇ ਅੰਦਰ-ਅੰਦਰ ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

15 ਦਿਨਾਂ ਦੇ ਅੰਦਰ-ਅੰਦਰ ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

ਬਠਿੰਡਾ, 4 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਹਿੱਟ ਐਂਡ ਰਨ ਕੇਸਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 15 ਦਿਨਾਂ ਦੇ ਅੰਦਰ-ਅੰਦਰ ਹਿਟ ਐਂਡ ਰਨ ਦੇ ਸੰਬੰਧ ਵਿੱਚ ਪੈਂਡਿੰਗ ਪਏ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਵਿੱਚ ਵਾਹਨਾਂ ਰਾਹੀਂਹਿੱਟ ਐਂਡ ਰਨ ਮਾਮਲਿਆਂ ਅਤੇ ਆਵਾਰਾ ਪਸ਼ੂਆਂ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਦਾ ਵੱਖੋ-ਵੱਖ ਡਾਟਾ ਇਕੱਠਾ ਕਰਨ ਲਈ ਵੀ ਆਦੇਸ਼ ਦਿੱਤੇ ਤਾਂ ਜੋ ਉਸ ਨੂੰ ਸਟੱਡੀ ਦੇ ਆਧਾਰ ਤੇ ਅਗਲੀ ਰਣਨੀਤੀ ਉਲੀਕਦਿਆਂ ਦੁਰਘਟਨਾਵਾਂ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖ਼ਾਸ ਤੌਰ ਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਤੇ ਸਖ਼ਤੀ ਕੀਤੀ ਜਾਵੇ ਤਾਂ ਜੋ ਸੜਕ ਹਾਦਸਿਆਂ ਚ ਜਾਂਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਰਲ ਕੇ ਹੰਭਲਾ ਮਾਰੀਏ ਤਾਂ ਸੈਂਕੜੇ ਜਾਨਾਂ ਬਚਾਅ ਸਕਦੇ ਹਾਂ।

Tags:

Advertisement

Latest News

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ...
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ