ਪੰਜਾਬ ਦੇ ਲੋਕਾਂ ਨੂੰ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ

ਪੰਜਾਬ ਦੇ ਲੋਕਾਂ ਨੂੰ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ

Chandigarh,12 June,2024,(Azad Soch News):-   ਪੰਜਾਬ ਦੇ ਲੋਕਾਂ ਨੂੰ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ,ਅੱਜ ਮੌਸਮ ਵਿਭਾਗ (Department of Meteorology) ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ (Yellow Alert) ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ,ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਾਲੇਰਕੋਟਲਾ ਅਤੇ ਫਤਿਹਗੜ੍ਹ ਲਈ ਹੀਟ ਵੇਵ (Heat Wave) ਦਾ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਜਦਕਿ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਆਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ।

13 ਜੂਨ ਨੂੰ ਵੀ ਲਗਭਗ ਅਜਿਹਾ ਹੀ ਮੌਸਮ ਰਹੇਗਾ,ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ,ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ,ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੁਣ 40 ਤੋਂ ਪਾਰ ਹੋ ਗਿਆ ਹੈ,ਪੰਜਾਬ ਵਿੱਚ ਪਠਾਨਕੋਟ ਸਭ ਤੋਂ ਗਰਮ ਰਿਹਾ ਹੈ,ਇੱਥੇ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ ਹੈ,ਇਸ ਤੋਂ ਬਾਅਦ ਬਠਿੰਡਾ ਵਿੱਚ 45.9 ਡਿਗਰੀ ਅਤੇ ਅੰਮ੍ਰਿਤਸਰ ਵਿੱਚ 45.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ, ਲੁਧਿਆਣਾ 44.3, ਪਟਿਆਲਾ 44.5, ਫਰੀਦਕੋਟ 43.0, ਗੁਰਦਾਸਪੁਰ 44.0, ਫਤਿਹਗੜ੍ਹ ਸਾਹਿਬ 43.0, ਫ਼ਿਰੋਜ਼ਪੁਰ 43.6, ਮੋਹਾਲੀ 43.2, ਰੋਪੜ 42.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ,ਪਿਛਲੇ 24 ਘੰਟਿਆਂ ਵਿੱਚ ਔਸਤ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ।

Advertisement

Latest News

ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਜਲੰਧਰ, 21 ਜੂਨ : ਜਲ ਸ਼ਕਤੀ ਅਭਿਆਨ ਦੀ ਦੋ ਮੈਂਬਰੀ ਟੀਮ ਵੱਲੋਂ ਜ਼ਿਲ੍ਹੇ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਸਬੰਧੀ...
’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ :-ਡਾ ਬਲਜੀਤ ਕੌਰ
ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ
ਪੰਜਾਬ ਵਿੱਚ ਵੱਡੇ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ
ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ