ਨਸ਼ਾ ਮੁਕਤੀ ਯਾਤਰਾ ਅਧੀਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ

ਨਸ਼ਾ ਮੁਕਤੀ ਯਾਤਰਾ ਅਧੀਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ

ਸੰਗਰੂਰ, 30 ਮਈ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਇਸੇ ਮੁਹਿੰਮ ਤਹਿਤ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ ਨੇ ਪਿੰਡ ਚੱਠੇ ਸੇਖਵਾਂ, ਉਪਲੀ ਅਤੇ ਸਿਬੀਆ ਵਿਖੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ, ਪੰਚਾਇਤਾਂ ਤੇ ਨੌਜਵਾਨ ਕਲੱਬਾਂ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨੀ ਅੱਜ ਦੀ ਸਭ ਤੋਂ ਵੱਡੀ ਲੋੜ ਹੈ।

ਬੀ.ਡੀ.ਪੀ.ਓ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਲੜੀ ਜਾ ਰਹੀ ਜੰਗ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਿਆਂ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਾਉਣ ਵਾਲਿਆਂ ਨੂੰ ਜੇਲ੍ਹਾਂ ਅੰਦਰ ਡੱਕਿਆ ਜਾ ਸਕੇ। ਉਹਨਾਂ ਨੇ ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਪ੍ਰਣ ਵੀ ਦਿਵਾਇਆ।

ਬੀ.ਡੀ.ਪੀ.ਓ. ਨੇ ਕਿਹਾ ਕਿ ਨਸ਼ਾ ਇੱਕ ਕੋਹੜ ਹੈ ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਅਕਸਰ ਹੀ ਗਲਤ ਜਾਣਕਾਰੀ ਅਤੇ ਕੁਝ ਪਲਾਂ ਦੇ ਸਕੂਨ ਕਾਰਨ ਨੌਜਵਾਨ ਇਸ ਗਲਤ ਰਾਹ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਹੁਣ ਪਿੰਡ ਪੱਧਰ 'ਤੇ ਡਿਫੈਂਸ ਕਮੇਟੀਆਂ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡ ਗਰਾਊਂਡਾਂ ਨਾਲ ਜੋੜ ਕੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ। ਪੰਜਾਬ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਯਤਨਸ਼ੀਲ ਹੈ।

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਪੀ.ਏ.ਸੰਜੀਵ ਕੁਮਾਰ, ਕੁਲਦੀਪ ਕੌਰ ਸਿਹਤ ਵਿਭਾਗ, ਦਰਸ਼ਨ ਸਿੰਘ ਸਰਪੰਚ ਚੱਠੇ ਸੇਖਵਾਂ, ਜੰਗੀਰ ਸਿੰਘ ਸਰਪੰਚ ਉੱਪਲੀ, ਹਾਕਮ ਸਿੰਘ ਸਰਪੰਚ ਸਿਬੀਆ, ਮਨਪ੍ਰੀਤ ਸਿੰਘ ਮਨੀ, ਗੁਰਦੀਪ ਸਿੰਘ, ਸ਼੍ਰੀ ਸ਼ਿਵ, ਅਵਤਾਰ ਸਿੰਘ ਉੱਪਲੀ, ਕੁਲਦੀਪ ਸਿੰਘ ਪੰਚ, ਤਰਸੇਮ ਗਿਰ, ਨਰਿੰਦਰ ਸਿੰਘ, ਕੁਲਜੀਤ ਸਿੰਘ ਸਿਬੀਆ, ਸੰਦੀਪ ਸਿੰਘ ਦੁੱਗਾਂ, ਮਨਿੰਦਰ ਸਿੰਘ ਸਰਪੰਚ ਲਖਮੀਰਵਾਲਾ, ਪਰਮਜੀਤ ਸਿੰਘ ਧਾਲੀਵਾਲ, ਇੰਚਾਰਜ ਜਗਤਾਰ ਸਿੰਘ ਸਦਰ ਸੰਗਰੂਰ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ