ਖਿਡਾਰੀਆ ਨੂੰ ਕੀਤਾ ਗਿਆ ਵੋਟਾਂ ਪਾਉਣ ਲਈ ਜਾਗਰੂਕ

ਖਿਡਾਰੀਆ ਨੂੰ ਕੀਤਾ ਗਿਆ ਵੋਟਾਂ ਪਾਉਣ ਲਈ ਜਾਗਰੂਕ

ਅਮ੍ਰਿਤਸਰ 28 ਅਪ੍ਰੈਲ --ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ  ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਖ਼ਿਡਾਰਿਆਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਇੱਕ ਜਾਗਰੂਕਤਾ ਮੀਟਿੰਗ ਕੀਤੀ ਗਈ।ਓਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਅਟਾਰੀ ਦੇ ਹਾੱਕੀ ਮੈਦਾਨ ਵਿੱਚ ਆਯੋਜਿਤ ਕੀਤੇ ਗਈ ਇਸ ਮੀਟਿੰਗ ਨੂੰ ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਊ.ਡੀ ਸ਼੍ਰੀਮਤੀ ਸੰਤੋਸ਼ ਕੁਮਾਰੀ ਨੇ ਸੰਬੋਧਿਤ ਕੀਤਾ।ਉਹਨਾਂ ਕਿਹਾ ਕਿ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੇਦਾਰੀ ਜ਼ਰੂਰੀ ਹੈ ਅਤੇ ਹਰ ਇੱਕ ਵੋਟਰ ਜਿਸਨੂੰ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਹੈ, ਉਸਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਚੰਗੀ ਸਿਹਤ ਲਈ ਪ੍ਰੇਰਿਤ ਕਰਦੀਆਂ ਹਨ,ਉੱਥੇ ਹੀ ਲੋਕਤੰਤਰ ਨੂੰ ਚੰਗੀ ਚੋਣ ਪ੍ਰਣਾਲੀ ਨਾਲ ਹੀ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕਦੀ ਹੈ।ਉਹਨਾਂ ਮੌਕੇ ਤੇ ਮੌਜੂਦ ਸਾਰੇ ਹਾੱਕੀ ਖਿਡਾਰਿਆਂ ਨੂੰ ਸਮਾਜ ਦੇ ਹੋਰ ਲੋਕਾਂ ਨੂੰ ਵੀ ਪ੍ਰੇਰਿਤ ਕਰਨ ਦੀ ਅਪੀਲ ਕੀਤੀ।ਉਹਨਾਂ ਕਿਹਾ ਕਿ ਸਾਰੇ ਵੋਟਰ 1 ਜੂਨ ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੌ ਜ਼ਰੂਰ ਕਰਨ।ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦੇ ਪਰਵ ਦਾ ਐਲਾਨ ਹੋ ਚੁੱਕਾ ਹੈ ਅਤੇ ਹੁਣ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਇਹਨਾਂ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲਈਏ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਹਰ ਵਰਗ ਦੇ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਦਿਿਵਆਂਗ ਵੋਟਰਾਂ ਲਈ ਸਕਸ਼ਮ ਐਪ ਲਾਂਚ ਕੀਤੀ ਗਈ ਹੈ,ਜਿਸ ਤੇ ਰਜਿਸਟਰੇਸ਼ਨ ਕਰਵਾ ਹਰ ਦਿਿਵਆਂਗ ਵੋਟਰ ਇਸਦਾ ਲਾਭ ਲੈ ਸਕਦਾ ਹੈ।ਇਸ ਮੌਕੇ ਸੈਕਟਰ ਅਫ਼ਸਰ ਸਿਮਰਨਦੀਪ ਸਿੰਘ, ਬੀ.ਐਲ.ਓ. ਕੀਰਤਨਪਾਲ ਸਿੰਘ ,ਪ੍ਰਿਆ ਅਤੇ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।    

Tags:

Advertisement

Latest News

 ਜੈਪੁਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ,ਈਮੇਲ ਰਾਹੀਂ ਧਮਕੀ ਮਿਲੀ ਜੈਪੁਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ,ਈਮੇਲ ਰਾਹੀਂ ਧਮਕੀ ਮਿਲੀ
Jaipur, 13 May 2024,(Azad Soch News):-  ਨਿਊਜ਼ ਏਜੰਸੀ ਪੀਟੀਆਈ ਨੇ ਪੁਲਿਸ (Police) ਦੇ ਹਵਾਲੇ ਨਾਲ ਦੱਸਿਆ ਕਿ ਰਾਜਸਥਾਨ ਦੀ ਰਾਜਧਾਨੀ...
ਚੰਡੀਗੜ੍ਹ ’ਚ ਬੈਕਾਂ ਦਾ 300 ਕਰੋੜ ਦੇ ਘਪਲੇ ਕਰਨ ਵਾਲਾ ਦੋਸ਼ੀ ਆਵੇਗਾ ਭਾਰਤ,ED ਦੋਸ਼ੀ ਨੂੰ ਭਾਰਤ ਲਿਆਉਣ ਦੀ ਤਿਆਰੀ 'ਚ
‘ਦਿੱਲੀ ਨੂੰ ਦਿਵਾਵਾਂਗੇ ‘ਪੂਰਨ ਰਾਜ’ ਦਾ ਦਰਜਾ-ਸੀਐੱਮ ਅਰਵਿੰਦ ਕੇਜਰੀਵਾਲ
ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-05-2024 ਅੰਗ 853
ਦਿੱਲੀ ਦੇ ਚਾਂਦਨੀ ਚੌਕ 'ਚ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ
ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਸਵੀਪ ਟੀਮ ਨੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ ਦਿੱਤਾ ਵੋਟ ਪਾਉਣ ਦਾ ਸੁਨੇਹਾ