ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ

ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ

ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਾਬੰਦੀ ਦੇ ਹੁਕਮ ਜਾਰੀ

 

ਉਲੰਘਣਾ ਕਰਨ ਵਾਲੇ ਨੂੰ ਲਗਾਇਆ ਜਾ ਸਕਦਾ ਹੈ ਘੱਟੋ ਘੱਟ 10 ਹਜ਼ਾਰ ਰੁਪਏ ਜੁਰਮਾਨਾ ਜੋ ਕਿ 15 ਲੱਖ ਰੁਪਏ ਤੱਕ ਵੱਧ ਸਕਦਾ ਹੈ

 

ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਦੇ ਹੋਏ 25,000/- ਰੁਪਏ ਤੱਕ ਦਾ ਦਿੱਤਾ ਜਾਵੇਗਾ ਇਨਾਮ  

 

SAS Nagar, 15 January 2025,(Azad Soch News):- ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ, ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੇ ਆਪਣੇ ਨੋਟੀਫਿਕੇਸ਼ਨ ਨੰਬਰ 3/25/23-STE4/293 ਮਿਤੀ 05.07.2023 ਰਾਹੀਂ ਵਾਤਾਵਰਣ (ਸੁਰੱਖਿਆ) ਐਕਟ, 1986 ਦੇ ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਿਰਦੇਸ਼ ਜਾਰੀ ਕੀਤੇ ਹਨ ਕਿ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਈਨਾ/ਮਾਂਝਾ ਡੋਰ (ਨਾਈਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਨਾਲ ਬਣੀ ਡੋਰ/ਧਾਗਾ ਜਾਂ ਕੋਈ ਅਜਿਹੀ ਡੋਰ/ਧਾਗਾ ਜਿਸ ਉਪਰ ਸਿੰਥੈਟਿਕ/ਕੱਚ/ਤਿੱਖੀ ਧਾਤੂ ਦੀ ਪਰਤ ਚੜ੍ਹੀ ਹੋਵੇ) ਪੰਜਾਬ ਸਰਕਾਰ ਦੇ ਮਾਪਦੰਡਾਂ ਦੇ ਅਨੁਕੂਲ ਨਾ ਹੋਵੇ, ਦਾ ਨਿਰਮਾਣ ਕਰਨ, ਵੇਚਣ, ਸਟੋਰ ਕਰਨ, ਖ਼ਰੀਦ ਕਰਨ, ਸਪਲਾਈ ਕਰਨ, ਆਯਾਤ ਕਰਨ ਅਤੇ ਪਤੰਗ ਉਡਾਉਣ ਲਈ ਵਰਤਣ ’ਤੇ ਪੂਰਨ ਪਾਬੰਦੀ ਲਾਈ ਜਾਂਦੀ ਹੈ। 

 

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਵਾਤਾਵਰਨ (ਸੁਰੱਖਿਆ) ਐਕਟ, 1986 ਜਾਂ ਇਸ ਤਹਿਤ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਘੱਟੋ-ਘੱਟ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਜੋ ਕਿ 15 ਲੱਖ ਰੁਪਏ ਤੱਕ ਵਧ ਸਕਦਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਰਾਜ ਦੇ ਵਸਨੀਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਤੰਗ ਉਡਾਉਣ ਲਈ ਪਾਬੰਦੀਸ਼ੁਦਾ ਚੀਨੀ ਡੋਰ/ਨਾਈਲੋਨ/ਸਿੰਥੈਟਿਕ ਧਾਗੇ ਦੀ ਵਰਤੋਂ ਨਾ ਕਰਨ ਅਤੇ ਇਸ ਨੇਕ ਕੰਮ ਵਿੱਚ ਸਰਕਾਰ ਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਵੇਚਦਾ/ਸਟੋਰ/ਸਪਲਾਈ ਕਰਦਾ/ਆਯਾਤ ਕਰਦਾ/ਵਰਤਦਾ ਪਾਇਆ ਜਾਂਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਟੋਲ ਫਰੀ ਨੰਬਰ 1800-180-2810 'ਤੇ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਨੂੰ 25,000/- ਰੁਪਏ ਤੱਕ ਦਾ (ਨਿਯਮ ਅਤੇ ਸ਼ਰਤਾਂ ਲਾਗੂ) ਇਨਾਮ ਦਿੱਤਾ ਜਾਵੇਗਾ ਅਤੇ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।

Advertisement

Latest News

 ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ
ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ,...
ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ - ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ
ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ
ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ
ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ
ਬਟਾਲਾ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ