ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 18 ਮਈ

ਲੋਕ ਸਭਾ ਚੋਣਾਂ 2024 ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਸਵੀਪ ਗੀਤ ਤਿਆਰ ਕੀਤਾ ਗਿਆ ਹੈ ਜਿਸ ਦਾ ਪੋਸਟਰ  ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਜਾਰੀ ਕੀਤਾ

ਇਹ ਗੀਤ ਮਲੋਟ ਦੇ ਐਸ.ਡੀ.ਐਮ. ਸ੍ਰੀ ਸੰਜੀਵ ਕੁਮਾਰ ਨੇ ਲਿਖਿਆ ਹੈ ਅਤੇ ਮੇਜਰ ਸਿੰਘ ਚਲਾਣੀਆਂ ਨੇ ਗਾਇਆ ਹੈ ।

ਇਸ ਗੀਤ ਰਾਹੀਂ ਲੋਕਾਂ ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।

ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਜਨਰਲ ਅਬਜਰਵਰ ਸ੍ਰੀ ਲਕਸ਼ਮੀ ਕਾਂਤ ਰੈਡੀ ਜੀ ਪੁਲਿਸ ਅਬਜਰਵਰ ਏ ਆਰ ਦਾਮੋਦਰਖਰਚਾ ਅਬਜਰਵਰ ਨਗੇਦਰ ਯਾਦਵਲੋਕ ਸਭਾ ਹਲਕਾ ਬਠਿੰਡਾ ਦੇ ਜਨਰਲ ਅਬਜ਼ਰਵਰ ਅਖਿਲੇਸ਼ ਕੁਮਾਰ ਯਾਦਵ ਅਤੇ ਮਲੋਟ ਦੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਮਤਦਾਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਵੀਪ ਗੀਤ ਇੱਕ ਨਿਵੇਕਲੀ ਪਹਿਲ ਹੈ ਕਿਉਂਕਿ ਨੌਜਵਾਨਾਂ ਨੂੰ ਸੰਗੀਤ ਰਾਹੀਂ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਆਪਣਾ ਸੰਦੇਸ਼ ਦਿੱਤਾ ਜਾ ਸਕਦਾ ਹੈ।

Tags:

Advertisement

Latest News

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਹਰ ਬਾਸ਼ਿੰਦਾ ਦੇਵੇ ਸਹਿਯੋਗ: ਵਿਧਾਇਕ ਉੱਗੋਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਹਰ ਬਾਸ਼ਿੰਦਾ ਦੇਵੇ ਸਹਿਯੋਗ: ਵਿਧਾਇਕ ਉੱਗੋਕੇ
ਭਦੌੜ, 18 ਮਈ     ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ...
ਵਾਰਡ ਡਿਫੈਂਸ ਕਮੇਟੀਆਂ ਦੀ ਨਸ਼ਿਆਂ ਦੇ ਖ਼ਾਤਮੇ 'ਚ ਹੋਵੇਗੀ ਅਹਿਮ ਭੂਮਿਕਾ : ਅਜੀਤ ਪਾਲ ਸਿੰਘ ਕੋਹਲੀ
ਨਸ਼ਾ ਮੁਕਤੀ ਯਾਤਰਾ ਬਣੀ ਲੋਕ ਲਹਿਰ, ਹੁਣ ਜਲਦੀ ਹੋਵੇਗਾ ਨਸ਼ਿਆਂ ਦਾ ਸਫਾਇਆ- ਵਿਧਾਇਕ ਅਮਨਦੀਪ ਕੌਰ ਅਰੋੜਾ
ਸਪੀਕਰ ਸ. ਸੰਧਵਾਂ ਨੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ ਅਤੇ ਕਲੇਰ ਵਿਖੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ
ਜਲੰਧਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 150 ਗ੍ਰਾਮ ਹੈਰੋਇਨ ਅਤੇ ਚਾਰ ਗੈਰ-ਕਾਨੂੰਨੀ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ
ਨਸ਼ਿਆਂ ਖਿਲਾਫ਼ ਜ਼ਮੀਨੀ ਜੰਗ: ਜ਼ਿਲ੍ਹੇ ਦੇ 21 ਪਿੰਡਾਂ ’ਚ ਕੱਢੀ ਗਈ ਨਸ਼ਾ ਮੁਕਤੀ ਯਾਤਰਾ
ਗ੍ਰਾਮ ਪੰਚਾਇਤਾਂ ਦੇ ਸਰਪੰਚਾਂ/ਪੰਚਾਂ ਦੀ ਜਿਮਨੀ ਚੋਣ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ