ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਮਾਨਸਾ, 02 ਦਸੰਬਰ:
ਜ਼ਿਲ੍ਹਾ ਸੈਨਿਕ ਬੋਰਡ, ਮਾਨਸਾ ਦੀ ਤਿਮਾਹੀ ਮੀਟਿੰਗ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜਿੱਥੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸ਼ਾਮਿਲ ਹੋਏ।
ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ:), ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮਾਨਸਾ ਵੱਲੋਂ ਸਮੂਹ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮਾਨਸਾ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ।
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਸਮੂਹ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸੁਣਨ ਉਪਰੰਤ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਵਾਇਆ।
ਮੀਟਿੰਗ ਦੌਰਾਨ ਝੰਡਾ ਦਿਵਸ ਫੰਡ ਦੀ ਇਕੱਤਰਤਾ, ਸ਼ਿਕਾਇਤਾਂ ਦਾ ਨਿਵਾਰਨ, ਈ.ਸੀ.ਐਚ.ਐਸ ਨਾਲ ਸਬੰਧਤ ਸਾਬਕਾ ਸੈਨਿਕਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ, ਸਾਬਕਾ ਸੈਨਿਕਾਂ ਦੇ ਅਸਲਾ ਲਾਇਸੰਸਾਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਆਦਿ ਸਬੰਧੀ ਵਿਸਥਾਰ ਸਹਿਤ ਵਿਚਾਰ-ਚਰਚਾ ਕੀਤੀ ਗਈ।
ਇਸ ਦੌਰਾਨ ਡਿਪਟੀ ਕਮਿਸ਼ਨਰ, ਮਾਨਸਾ ਨੂੰ ਲੇਪਲ ਬੈਜ ਲਗਾ ਕੇ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ 2025 ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ, ਸ੍ਰੀਮਤੀ ਨਵਜੋਤ ਕੌਰ ਵੱਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਕਿਹਾ ਗਿਆ।
ਡਿਪਟੀ ਕਮਿਸ਼ਨਰ ਨੇ 02 ਲੋੜਵੰਦ ਲਾਭਪਾਤਰੀਆਂ ਨੂੰ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਫੰਡ ਵਿੱਚੋਂ 20-20 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਭੇਂਟ ਕੀਤੇ।
ਇਸ ਮੌਕੇ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਸਾਹਿਬਾਨ, ਸਾਬਕਾ ਸੈਨਿਕ ਅਤੇ ਸਮੂਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਸਟਾਫ ਹਾਜ਼ਰ ਸੀ।
 
 

Advertisement

Advertisement

Latest News

ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ
Patiala,05,DEC,2025,(Azad Soch News):-  ਰੋਜ਼ਾਨਾ ਇੱਕ ਪੱਕਾ ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ ਛਿੜਕ ਕੇ ਖਾਣ ਨਾਲ ਪਾਚਨ, ਊਰਜਾ, ਭਾਰ ਕੰਟਰੋਲ...
2026 ਵਿੱਚ ਅਮਰੀਕਾ ਵੱਲੋਂ ਮਿਆਮੀ, ਫਲੋਰੀਡਾ ਵਿੱਚ ਹੋਣ ਵਾਲੇ G20 ਸੰਮੇਲਨ ਤੋਂ ਦੱਖਣੀ ਅਫਰੀਕਾ ਨੂੰ ਬਾਹਰ ਰੱਖਿਆ ਜਾਵੇਗਾ
ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਪੋਕੋ ਦਾ ਨਵਾਂ ਸਮਾਰਟਫੋਨ ਅਗਲੇ ਹਫਤੇ ਭਾਰਤ ਵਿੱਚ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-12-2025 ਅੰਗ 614
ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ
ਉਦਯੋਗਿਕ ਦੂਨੀਆ ਵਿੱਚ ਗੂੰਜੇਗਾ ਪੰਜਾਬ ਦਾ ਨਾਂ: ਸੀਐੱਮ ਮਾਨ ਨੇ ਯਾਮਾਹਾ,ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ
ਸਰਕਾਰੀ ਸਕੂਲ ਗੇਰਾ ਤੇ ਘਗਵਾਲ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ