ਸੂਬੇ ਵਿੱਚ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹਣ ਲਈ ਕੋਚਾਂ ਦੀ ਭਰਤੀ ਦਾ ਅਮਲ ਸ਼ੁਰੂ

ਸੂਬੇ ਵਿੱਚ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹਣ ਲਈ ਕੋਚਾਂ ਦੀ ਭਰਤੀ ਦਾ ਅਮਲ ਸ਼ੁਰੂ

ਐਸ.ਏ.ਐਸ.ਨਗਰ, 08 ਜੁਲਾਈ:

ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਅੱਵਲ ਬਨਾਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਵੱਖੋ-ਵੱਖ ਉਪਰਾਲਿਆਂ ਤਹਿਤ ਸੂਬੇ ਭਰ ਵਿੱਚ ਪਿੰਡ ਪੱਧਰ ਉੱਤੇ 01 ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕਰਨ ਦੇ ਪਹਿਲੇ ਪੜਾਅ ਤਹਿਤ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ ਅਤੇ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ, ਖੇਡ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ, ਸ਼੍ਰੀ ਐਸ.ਪੀ. ਅਨੰਦ ਕੁਮਾਰ, ਆਈ.ਐੱਫ.ਐੱਸ. ਦੇ ਨਿਰਦੇਸ਼ਾਂ ਮੁਤਾਬਕ 260 ਖੇਡ ਨਰਸਰੀਆਂ ’ਚ 25 ਖੇਡਾਂ ਦੀ ਸਿਖਲਾਈ ਸਬੰਧੀ 260 ਕੋਚਾਂ ਦੀ ਭਰਤੀ ਲਈ ਟਰਾਇਲ ਖੇਡ ਭਵਨ, ਸੈਕਟਰ 78, ਮੋਹਾਲੀ ਵਿਖੇ ਅੱਜ ਤੋਂ ਸ਼ੁਰੂ ਹੋ ਗਏ, ਜੋ ਕਿ 16 ਜੁਲਾਈ 2024 ਤਕ ਚੱਲਣੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਖੇਡ ਵਿਭਾਗ, ਪੰਜਾਬ, ਪਰਮਿੰਦਰ ਸਿੰਘ ਨੇ ਦੱਸਿਆ ਕਿ ਖੇਡ ਨਰਸਰੀਆਂ ਪੰਜਾਬ ਸਰਕਾਰ ਦਾ ਫਲੈਗਸ਼ਿਪ ਪ੍ਰੋਗਰਾਮ ਹੈ, ਜਿਸ ਦਾ ਮਕਸਦ ਜ਼ਮੀਨੀ ਪੱਧਰ ਉੱਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲੈ ਕੇ ਆਉਣਾ ਤੇ ਅੱਗਿਓਂ ਵੱਖ-ਵੱਖ ਖੇਡਾਂ ਲਈ ਤਿਆਰ ਕਰਨਾ ਹੈ। ਇਨ੍ਹਾਂ ਖੇਡ ਨਰਸਰੀਆਂ ਵਿੱਚ ਕੋਚਾਂ ਦੀ ਭਰਤੀ ਲਈ ਇਸ਼ਤਿਹਾਰ ਚੋਣ ਜ਼ਾਬਤੇ ਤੋਂ ਪਹਿਲਾਂ ਦਿੱਤਾ ਗਿਆ ਸੀ ਤੇ ਜਿਨ੍ਹਾਂ ਨੇ ਉਸ ਇਸ਼ਤਿਹਾਰ ਦੇ ਆਧਾਰ ਉਤੇ ਅਪਲਾਈ ਕੀਤਾ ਸੀ, ਉਨ੍ਹਾਂ ਦੇ ਸੂਬਾ ਪੱਧਰੀ ਟਰਾਇਲ ਅੱਜ ਪੂਰਨ ਪਾਰਦਰਸ਼ੀ ਤਰੀਕੇ ਨਾਲ ਸ਼ੁਰੂ ਕਰ ਦਿੱਤੇ ਗਏ ਹਨ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਵਿੱਚ ਖੇਡਾਂ ਸਬੰਧੀ ਹੁਨਰ ਦੀ ਕੋਈ ਕਮੀ ਨਹੀਂ ਹੈ ਪਰ ਕਈ ਵਾਰ ਢੁੱਕਵਾਂ ਮੌਕਾ ਜਾਂ ਕੋਚ ਨਾ ਮਿਲਣ ਕਾਰਨ ਚੰਗੇ ਖਿਡਾਰੀ ਜਾਂ ਜਿਹੜੇ ਬੱਚਿਆਂ ਵਿੱਚ ਚੰਗੇ ਖਿਡਾਰੀ ਬਣਨ ਦੀ ਸਮਰੱਥਾ ਹੁੰਦੀ ਹੈ, ਉਹ ਅੱਗੇ ਆਉਣ ਤੋਂ ਵਾਂਝੇ ਰਹਿ ਜਾਂਦੇ ਹਨ, ਜਿਸ ਨਾਲ ਖਿਡਾਰੀਆਂ ਦਾ ਤਾਂ ਨੁਕਸਾਨ ਹੁੰਦਾ ਹੀ ਹੈ, ਸਗੋਂ ਸੂਬੇ ਤੇ ਦੇਸ਼ ਦਾ ਵੀ ਨੁਕਸਾਨ ਹੁੰਦਾ ਹੈ। ਪੰਜਾਬ ਸਰਕਾਰ ਵੱਲੋਂ ਖੋਲ੍ਹੀਆਂ ਜਾ ਰਹੀਆਂ ਖੇਡ ਨਰਸਰੀਆਂ ਖੇਡਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਸਾਬਤ ਹੋਣਗੀਆਂ।
ਜਿਹੜੀਆਂ 25 ਖੇਡਾਂ ਸਬੰਧੀ ਟਰਾਇਲ ਲਏ ਜਾ ਰਹੇ ਹਨ, ਉਹਨਾਂ ਵਿੱਚ ਟੈਨਿਸ, ਤੀਰ-ਅੰਦਾਜ਼ੀ, ਕਬੱਡੀ, ਐਥਲੈਟਿਕਸ, ਖੋ-ਖੋ, ਫੁਟਬਾਲ, ਸਾਈਕਲਿੰਗ, ਵਾਲੀਬਾਲ, ਹੈਂਡਬਾਲ, ਬਾਸਕਟਬਾਲ, ਕੁਸ਼ਤੀ, ਹਾਕੀ, ਮੁੱਕੇਬਾਜ਼ੀ, ਵੇਟਲਿਫ਼ਟਿੰਗ, ਜੁਡੋ, ਬੈਡਮਿੰਟਨ, ਕ੍ਰਿਕਟ, ਰੋਇੰਗ, ਵੁਸ਼ੂ, ਤੈਰਾਕੀ, ਟੇਬਲ ਟੈਨਿਸ, ਕਿਕ ਬਾਕਸਿੰਗ, ਜਿਮਨਾਸਟਿਕਸ ਤੇ ਫੈਂਸਿੰਗ ਸ਼ਾਮਲ ਹਨ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ, ਐਸ.ਏ.ਐਸ. ਨਗਰ, ਸ. ਹਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡ ਨਰਸਰੀਆਂ ਦਾ ਮੁੱਖ ਮਕਸਦ ਬੱਚਿਆਂ ਨੂੰ ਖੇਡ ਮੈਦਾਨਾਂ ਤਕ ਲੈ ਕੇ ਆਉਣਾ ਹੈ। ਇੱਕ ਵਾਰ ਬੱਚਾ ਖੇਡ ਨਰਸਰੀ ਤਕ ਆ ਗਿਆ ਤਾਂ ਉਥੇ ਕੋਚਾਂ ਵੱਲੋਂ ਕਰਵਾਈ ਜਾਣ ਵਾਲੀ ਪ੍ਰੈਕਟਿਸ ਦੇ ਆਧਾਰ ਉੱਤੇ ਉਨ੍ਹਾਂ ਦੇ ਖੇਡ ਸਫ਼ਰ ਦੀ ਸੁਚੱਜੀ ਸ਼ੁਰੂਆਤ ਹੋ ਜਾਵੇਗੀ। ਦੂਸਰਾ ਲਾਭ ਇਹ ਹੈ ਕਿ ਜਦੋਂ ਇੱਕ ਵਾਰ ਬੱਚੇ ਜਾਂ ਨੌਜਵਾਨ ਖੇਡ ਮੈਦਾਨਾਂ ਵਿੱਚ ਆਉਣੇ ਸ਼ੁਰੂ ਹੋ ਗਏ ਤਾਂ ਉਹ ਨਸ਼ਿਆਂ ਤੋਂ ਵੀ ਬਚ ਜਾਣਗੇ ਤੇ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਜਾਵੇਗਾ।
ਇਸ ਮੌਕੇ ਪਟਿਆਲਾ ਤੋਂ ਟਰਾਇਲ ਦੇਣ ਪੁੱਜੇ ਭਗਵਦ ਪ੍ਰਸ਼ਾਦ ਨੇ ਦੱਸਿਆ ਕਿ ਉਹ ਖੇਡ ਨਰਸਰੀਆਂ ਲਈ ਰੱਖੇ ਜਾਣ ਵਾਲੇ ਕੋਚਾਂ ਦੀ ਭਰਤੀ ਦੇ ਸਬੰਧ ਵਿੱਚ ਟਰਾਇਲ ਦੇਣ ਪੁੱਜੇ ਹਨ ਤੇ ਟਰਾਇਲ ਬਹੁਤ ਹੀ ਇਮਾਨਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਲਏ ਗਏ ਹਨ।  ਟਰਾਇਲ ਲੈਣ ਵਾਲੇ ਸਟਾਫ਼ ਦਾ ਵਤੀਰਾ ਬਹੁਤ ਹੀ ਵਧੀਆ ਸੀ। ਉਨ੍ਹਾਂ ਨੇ ਇਹ ਮੌਕਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।
ਇਸੇ ਤਰ੍ਹਾਂ ਸੰਗਰੂਰ ਤੋਂ ਆਈ ਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਇੱਥੇ ਕੋਚਾਂ ਦੀ ਭਰਤੀ ਲਈ ਟਰਾਇਲ ਦੇਣ ਪੁੱਜੇ ਹਨ ਤੇ ਟਰਾਇਲ ਬਹੁਤ ਹੀ ਪਾਰਦਰਸ਼ੀ ਤਰੀਕੇ ਨਾਲ ਲਏ ਜਾ ਰਹੇ ਹਨ। ਟਰਾਇਲ ਸਟਾਫ਼ ਵੱਲੋਂ ਬਹੁਤ ਸਹਿਯੋਗ ਦਿੱਤਾ ਜਾ ਰਿਹਾ ਹੈ। ਟਰਾਇਲ ਦੇਣ ਵਾਲਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਹੀਂ ਹੈ।

ਇਸ ਮੌਕੇ ਸਹਾਇਕ ਡਾਇਰੈਕਟਰ ਸ. ਰਣਬੀਰ ਸਿੰਘ ਭੰਗੂ, ਖੇਡ ਵਿਭਾਗ, ਪੰਜਾਬ ਦੇ ਅਧਿਕਾਰੀ ਤੇ ਕੋਚਾਂ, ਵੱਡੀ ਗਿਣਤੀ ਵਿੱਚ ਟਰਾਇਲ ਦੇਣ ਵਾਲੇ ਕੋਚਾਂ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Tags:

Advertisement

Latest News

ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ
New Delhi,21 July,2024,(Azad Soch News):-  ਟੇਸਲਾ ਦੇ CEO ਐਲਨ ਮਸਕ ਨੇ ਪ੍ਰਧਾਨ ਮੰਤਰੀ ਮੋਦੀ (Prime Minister Modi) ਨੂੰ ਸੋਸ਼ਲ ਮੀਡੀਆ...
ਪੰਜਾਬ ਯੂਨੀਵਰਸਿਟੀ ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚੋਂ 10ਵੇਂ ਅਤੇ ਵਿਸ਼ਵ ਪੱਧਰ ’ਤੇ 737 ਯੂਨੀਵਰਸਿਟੀਆਂ ਵਿੱਚ ਸ਼ਾਮਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-07-2024 ਅੰਗ 729
ਦਿੱਲੀ-ਪੰਜਾਬ ਵਾਂਗ ਹਰਿਆਣੇ ਦੀ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪ ਦਿਓ,ਇੱਥੇ ਵੀ ਚੋਰੀਆਂ ਰੁਕ ਜਾਣਗੀਆਂ-ਭਗਵੰਤ ਮਾਨ
ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ
ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ
23 ਜੁਲਾਈ ਨੂੰ ਵੱਡੀ ਮੁਹਿੰਮ ਤਹਿਤ ਐਸ.ਏ.ਐਸ.ਨਗਰ ਪ੍ਰਸ਼ਾਸਨ ਇੱਕ ਦਿਨ ਵਿੱਚ 1.5 ਲੱਖ ਬੂਟੇ ਲਗਾਏਗਾ