ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਸ਼ੁਰੂ – ਡਿਪਟੀ ਕਮਿਸ਼ਨਰ

ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਸ਼ੁਰੂ – ਡਿਪਟੀ ਕਮਿਸ਼ਨਰ

ਤਰਨ ਤਾਰਨ, 25 ਜਨਵਰੀ

ਮਾਨਯੋਗ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ਼੍ਰੀ ਰਾਹੁਲ  ਦੀਆਂ ਹਦਾਇਤਾਂ ਅਨੁਸਾਰ ਮਿਤੀ 20 ਜਨਵਰੀ 2025 ਨੂੰ  ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਦੇ ਅਨੁਸਾਰ ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਮਿਤੀ 25 ਜਨਵਰੀ ਨੂੰ,  ਦਾਅਵੇ ਅਤੇ ਇਤਰਾਜ ਜੇਕਰ ਹੋਣ ਤਾਂ ਦਰਜ ਕਰਨ ਦੀ ਮਿਤੀ 27 ਜਨਵਰੀ ਤੋਂ 3 ਫਰਵਰੀ ਨੂੰ,  ਦਾਅਵੇ ਅਤੇ ਇਤਰਾਜ ਨਿਪਟਾਉਣ ਦੀ ਮਿਤੀ 11 ਫਰਵਰੀ ਅਤੇ ਵੋਟਰ ਰੋਲ ਦੀ ਅੰਤਿਮ ਪ੍ਰਕਾਸ਼ਨਾ ਦੀ ਮਿਤੀ 14 ਫਰਵਰੀ  ਨੂੰ ਕੀਤੀ ਜਾਵੇਗੀ।

ਇਸ ਲਈ ਜੇਕਰ ਕਿਸੇ ਵੀ ਨਗਰ ਨਿਵਾਸੀ ਵੱਲੋਂ ਆਪਣੇ ਕਲੇਮ ਜਾਂ ਆਬਜੈਕਸ਼ਨ ਦਾਇਰ ਕਰਨਾ ਹੈ ਤਾਂ ਉਹ 27 ਜਨਵਰੀ ਤੋ 3 ਫਰਵਰੀ  ਤੱਕ ਦਫਤਰ ਉਪ ਮੰਡਲ ਮੈਜਿਸਟਰੇਟਤਰਨ ਤਾਰਨ ਅਤੇ ਦਫਤਰ ਨਗਰ ਕੌਸਲ ਤਰਨ  ਵਿਖੇ ਦਾਇਰ ਕਰ ਸਕਦਾ ਹੈ।

ਇਸ ਤੋਂ ਇਲਾਵਾ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਵਿਚ ਸ਼ਾਮਿਲ ਨਾਮ ਤੇ ਇਤਰਾਜ ਹੋਣ ਸਬੰਧੀ ਫਾਰਮ ਨੰਬਰ ਅਤੇ ਵੋਟਰ ਸੂਚੀ ਦੇ ਵੇਰਵਿਆਂ ਵਿਚ ਸੋਧ ਕਰਵਾਉਣ ਲਈ ਫਾਰਮ ਨੰਬਰ ਦਫਤਰ ਇਲੈਕਟੋਰਲ ਅਫਸਰ ਕਮ ਸਬ ਡਵੀਜਨਲ ਮੈਜਿਸਟਰੇਟਤਰਨ ਤਾਰਨ ਅਤੇ ਦਫਤਰ ਨਗਰ ਕੌਂਸਲ ਤਰਨ ਤਾਰਨ ਨਾਲ ਸੰਪਰਕ ਕਰ ਸਕਦੇ ਹਨ। ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਇਹ ਸਾਰੀ ਸੂਚਨਾ ਅਤੇ ਵੋਟਰ ਸੂਚੀਆਂ ਜਿਲ੍ਹੇ ਦੀ ਵੈੱਬ ਸਾਈਟ https://tarntaran.nic.in ਉੱਤੇ ਅਤੇ ਦਫਤਰ ਉਪ ਮੰਡਲ ਮੈਜਿਸਟਰੇਟ ਤਰਨ ਤਾਰਨਦਫਤਰ ਨਗਰ ਕੌਂਸਲ ਤਰਨ ਤਾਰਨ ਵਿਖੇ ਉਪਲਬਧ ਹੈ।

Tags:

Advertisement

Latest News

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ...
ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ
ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ
ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ
ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ