ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਤੋਂ ਮਿਲੀ ਪ੍ਰਵਾਨਗੀ

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਤੋਂ ਮਿਲੀ ਪ੍ਰਵਾਨਗੀ

ਤਰਨ ਤਾਰਨ, 4 ਜੂਨ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਜ਼ਿਲ੍ਹੇ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਰੀ ਨੋਟੀਫਿਕੇਸ਼ਨ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਥਾਂ ਹੁਣ ਐਸ.ਡੀ.ਐਮ ਭਿੱਖੀਵਿੰਡ ਨੂੰ ਵਿਧਾਨ ਸਭਾ ਹਲਕਾ 22-ਖੇਮਕਰਨ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਤਹਿਸੀਲਦਾਰ ਭਿੱਖੀਵਿੰਡ ਦੀ ਜਗ੍ਹਾ ਨਾਇਬ ਤਹਿਸੀਲਦਾਰ ਭਿੱਖੀਵਿੰਡ ਨੂੰ ਵਿਧਾਨ ਸਭਾ ਹਲਕਾ 22-ਖੇਮਕਰਨ ਲਈ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਤਹਿਸੀਲਦਾਰ ਪੱਟੀ ਦੀ ਜਗ੍ਹਾ ਨਾਇਬ ਤਹਿਸੀਲਦਾਰ ਪੱਟੀ ਨੂੰ ਵਿਧਾਨ ਸਭਾ ਹਲਕਾ 23-ਪੱਟੀ ਅਤੇ
ਤਹਿਸੀਲਦਾਰ ਖਡੂਰ ਸਾਹਿਬ ਦੀ ਜਗ੍ਹਾ ਨਾਇਬ ਤਹਿਸੀਲਦਾਰ ਖਡੂਰ ਸਾਹਿਬ ਨੂੰ ਵਿਧਾਨ ਸਭਾ ਹਲਕਾ 24-ਖਡੂਰ ਸਾਹਿਬ  ਲਈ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਨਿਯੁਕਤ ਕੀਤਾ ਗਿਆ ਹੈ। 

Advertisement

Latest News

ਭਾਜਪਾ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ ਅਤੇ ਵਰਤੋਂ ਖ਼ਤਮ ਹੋਣ 'ਤੇ ਬੇਰਹਿਮੀ ਨਾਲ ਹਾਸ਼ੀਏ 'ਤੇ ਧੱਕ ਦਿੰਦੀ ਹੈ: ਹਰਪਾਲ ਸਿੰਘ ਚੀਮਾ ਭਾਜਪਾ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ ਅਤੇ ਵਰਤੋਂ ਖ਼ਤਮ ਹੋਣ 'ਤੇ ਬੇਰਹਿਮੀ ਨਾਲ ਹਾਸ਼ੀਏ 'ਤੇ ਧੱਕ ਦਿੰਦੀ ਹੈ: ਹਰਪਾਲ ਸਿੰਘ ਚੀਮਾ
*ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ 'ਵਰਤੋ ਅਤੇ ਸੁੱਟੋ' ਰਣਨੀਤੀ...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਸਕੱਤਰ ਨੂੰ ਲਿਖਿਆ ਪੱਤਰ, ਵਿਭਾਗ ਨੂੰ ਫੀਸ ਢਾਂਚੇ ‘ਚ ਸੁਧਾਰਾਤਮਕ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਿਹਰੀ ਮੌਕਾ
ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ