ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਕੋਚ ਦੀ ਤੈਨਾਤੀ, ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਲਾਹਾ ਲੈਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਕੋਚ ਦੀ ਤੈਨਾਤੀ, ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਲਾਹਾ ਲੈਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 5 ਜੁਲਾਈ:

 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਖੇਡ ਦੇ ਕੋਚ ਦੀ ਤੈਨਾਤੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਪਹਿਲਾਂ ਲਾਅਨ ਟੈਨਿਸ ਦਾ ਕੋਰਟ ਤਿਆਰ ਕਰਵਾਇਆ ਗਿਆ ਸੀ ਅਤੇ ਹੁਣ ਪੰਜਾਬ ਖੇਡ ਵਿਭਾਗ ਵੱਲੋਂ ਇੱਥੇ ਕੋਚ ਦੀ ਤੈਨਾਤੀ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੋਚ ਵਲੋਂ ਆਪਣਾ ਕੋਚਿੰਗ ਸੈਂਟਰ ਸਵੇਰੇ ਅਤੇ ਸ਼ਾਮ ਦੇ ਸਮੇਂ ਇਸ ਕੋਰਟ ਵਿੱਚ ਚਲਾਇਆ ਜਾ ਰਿਹਾ ਹੈ।

 

ਡੀ.ਸੀ. ਅਭਿਜੀਤ ਕਪਲਿਸ਼ ਨੇ ਕਿਹਾ ਕਿ ਲਾਅਨ ਟੈਨਿਸ ਇਕ ਚੰਗੀ ਗੇਮ ਹੈ ਜਿਸ ਨਾਲ ਕਾਰਡੀਓਵੇਸਕੁਲਰ ਤੰਦਰੁਸਤੀ ਵਿੱਚ ਸੁਧਾਰ ਆਉਂਦਾ ਹੈ। ਟੈਨਿਸ ਦੀਆਂ ਗਤੀਵਿਧੀਆਂ ਪੈਰਾਂਬਾਹਾਂ ਅਤੇ ਕੋਰ ਵਿੱਚ ਤਾਕਤ ਪੈਦਾ ਕਰਦੀਆਂ ਹਨ। ਉਨ੍ਹਾਂ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਸ ਖੇਡ ਦਾ ਲਾਹਾ ਲੈਣ ਦੀ ਅਪੀਲ ਵੀ ਕੀਤੀ ਗਈ ਹੈ।

 

ਡਿਪਟੀ ਕਮਿਸ਼ਨਰ ਵੱਲੋਂ ਲਾਅਨ ਟੈਨਿਸ ਕੋਚ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਹਦਾਇਤ ਵੀ ਕੀਤੀ ਗਈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ ਸਿਰਫ ਖੇਡਾਂ ਦੇ ਵਿਕਾਸ ਲਈ ਨਹੀਂਸਗੋਂ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵੱਲ ਇਕ ਮਜ਼ਬੂਤ ਕਦਮ ਹੈ।

 

ਡੀ.ਸੀ. ਨੇ ਕਿਹਾ ਕਿ ਤਜਰਬੇਕਾਰ ਕੋਚ ਦੀ ਨਿਯੁਕਤੀ ਨਾਲ ਖਿਡਾਰੀਆਂ ਨੂੰ ਪ੍ਰੋਫੈਸ਼ਨਲ ਮਾਰਗਦਰਸ਼ਨ ਮਿਲੇਗਾਜੋ ਉਨ੍ਹਾਂ ਦੀ ਪ੍ਰਦਰਸ਼ਨ-ਕੁਸ਼ਲਤਾ ਨੂੰ ਨਿਖਾਰੇਗਾ। ਇਹ ਪਹਿਲ ਇੱਕ ਨਵੀਨ ਯੁਗ ਦੀ ਸ਼ੁਰੂਆਤ ਮੰਨੀ ਜਾ ਰਹੀ ਹੈਜਿੱਥੇ ਖਿਡਾਰੀਆਂ ਨੂੰ ਮੌਕੇ ਅਤੇ ਮਾਰਗਦਰਸ਼ਨ ਮਿਲਣਗੇ। ਇਹ ਖੇਡ ਕੋਚ ਹਲਕੇ ਦੇ ਨੌਜਵਾਨਾਂ ਨੂੰ ਵੱਖ ਵੱਖ ਖੇਡਾਂ ਦੀ ਸਿਖਲਾਈ ਦੇਣਗੇਉਥੇ ਹੀ ਸਿਹਤਮੰਦ ਅਤੇ ਨਿਰੋਗ ਜੀਵਨ ਬਤੀਤ ਕਰਨ ਲਈ ਸੇਧ ਵੀ ਮੁਹਈਆ ਕਰਵਾਉਣਗੇ।

 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਭਵਿੱਖ ਬਹੁਤ ਹੀ ਸੁਨਹਿਰਾ ਹੈ। ਉਹਨਾਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਪੂਰਾ ਲਾਭ ਲੈਣ।

 

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ ਬਰਾੜ ਅਤੇ ਨਵੇਂ ਤੈਨਾਤ ਕੀਤੇ ਕੋਚ ਰਜਤ ਸ਼ਰਮਾ ਵੀ ਹਾਜ਼ਰ ਸਨ।

Tags:

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646