ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ
By Azad Soch
On
ਚੰਡੀਗੜ੍ਹ, 15 ਜਨਵਰੀ:
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਪੈ ਰਹੀ ਠੰਢ ਅਤੇ ਸੰਘਣੀ ਧੁੰਦ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ, ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਨਵਾਂ ਸਮਾਂ 21 ਜਨਵਰੀ, 2026 ਤੱਕ ਲਾਗੂ ਰਹੇਗਾ।
ਸ. ਬੈਂਸ ਨੇ ਕਿਹਾ, "ਸਾਡੇ ਵਿਦਿਆਰਥੀਆਂ ਦੀ ਭਲਾਈ ਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।" ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.) ਨੂੰ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਇਸ ਸੋਧੇ ਹੋਏ ਸਮੇਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
Related Posts
Latest News
15 Jan 2026 20:27:15
ਚੰਡੀਗੜ੍ਹ, 15 ਜਨਵਰੀ 2026:ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ...

