ਪੰਜਾਬ ਸਰਕਾਰ ਨੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ
ਸਕੂਲੀ ਵਿਦਿਆਰਥੀਆਂ ਨੂੰ 31 ਦਸੰਬਰ ਤੋਂ ਲੈਕੇ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ
By Azad Soch
On
Chandigarh,01,JAN,2026,(Azad Soch News):- ਪੰਜਾਬ ਸਣੇ ਉੱਤਰ ਭਾਰਤ ਵਿਚ ਠੰਢ ਦਾ ਕਹਿਰ ਜਾਰੀ ਹੈ। ਇਸ ਨੂੰ ਧਿਆਨ ਚ ਰੱਖਦਿਆਂ ਪੰਜਾਬ ਸਰਕਾਰ (Punjab Govt) ਨੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਪਹਿਲਾਂ 1 ਜਨਵਰੀ ਦਿਨ ਵੀਰਵਾਰ ਨੂੰ ਸਕੂਲ ਖੁਲ੍ਹਣੇ ਸਨ। ਹੁਣ ਸਕੂਲੀ ਵਿਦਿਆਰਥੀਆਂ ਨੂੰ 31 ਦਸੰਬਰ ਤੋਂ ਲੈਕੇ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਹੁਣ ਸਕੂਲ 8 ਜਨਵਰੀ ਦਿਨ ਵੀਰਵਾਰ ਨੂੰ ਖੁੱਲ੍ਹਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ 'ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਪ੍ਰੇਸ਼ਾਨੀ ਵਿਚ ਸਨ ਅਤੇ ਇਸੇ ਪ੍ਰੇਸ਼ਾਨੀ ਕਰ ਕੇ ਪੰਜਾਬ ਸਰਕਾਰ (Punjab Govt) ਨੇ ਵੀ ਛੁੱਟੀਆਂ ਬਾਰੇ ਵੱਡਾ ਫ਼ੈਸਲਾ ਲੈ ਲਿਆ ਹੈ।
Related Posts
Latest News
15 Jan 2026 20:27:15
ਚੰਡੀਗੜ੍ਹ, 15 ਜਨਵਰੀ 2026:ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ...

