ਪੰਜਾਬ ਸਰਕਾਰ ਨੇ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ’ਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਔਖੀ ਘੜੀ ਕਿਸਾਨਾਂ ਦੀ ਬਾਂਹ ਫੜੀ : ਅਮਨ ਅਰੋੜਾ

ਪੰਜਾਬ ਸਰਕਾਰ ਨੇ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ’ਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਔਖੀ ਘੜੀ ਕਿਸਾਨਾਂ ਦੀ ਬਾਂਹ ਫੜੀ : ਅਮਨ ਅਰੋੜਾ

ਪਿੰਡ ਢੱਡਰੀਆਂ, 6 ਨਵੰਬਰ:
ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਢੱਡਰੀਆਂ ਵਿਖੇ ਸੁਨਾਮ ਹਲਕੇ ਦੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ 20.72 ਲੱਖ ਰੁਪਏ ਦੇ ਫ਼ਸਲ ਖ਼ਰਾਬੇ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਉਹਨਾਂ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ਵਿਚ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਪੰਜਾਬ ਸਰਕਾਰ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਬਾਂਹ ਫੜੀ ਹੈ। ਇਸ ਮੌਕੇ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਪਿੰਡ ਲੌਂਗੋਵਾਲ ਦੇ 24 ਕਿਸਾਨਾਂ ਸਮੇਤ ਪਿੰਡ ਪੱਤੀ ਭਰਾਜ ਦੇ 4, ਢੱਡਰੀਆਂ ਦੇ 20, ਪਿੰਡ ਲੋਹਾਖੇੜਾ ਦੇ 2, ਪਿੰਡ ਮੰਡੇਰ ਕਲਾਂ 4, ਮੰਡੇਰ ਖ਼ੁਰਦ ਦੇ 3 ਕਿਸਾਨ, ਪਿੰਡ ਬੁੱਗਰ, ਸਾਹੋਕੇ ਤੇ ਤਕੀਪੁਰ ਦੇ 2-2 ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਤੋਂ ਇਲਾਵਾ ਪਿੰਡ ਤੋਗਾਵਾਲ ਦੇ 17 ਕਿਸਾਨਾਂ ਤੇ ਪਿੰਡ ਰੱਤੋਕੇ ਦੇ 7 ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਪੀੜਤ ਪਰਿਵਾਰ ਨੂੰ ਉਸ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਪੰਜਾਬ ਦੇ ਕਿਸਾਨਾਂ ਦੀ ਲੱਖਾ ਏਕੜ ਫ਼ਸਲ ਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਜਿਨ੍ਹਾਂ ਕਿਸਾਨ ਪਰਿਵਾਰਾਂ ਦਾ ਨੁਕਸਾਨ ਹੋਇਆ ਉਹਨਾਂ ਨੂੰ ਸਮੇਂ ਸਿਰ ਮੁਆਵਜ਼ਾ ਦੇਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਬਣਦੀ ਸੀ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮੇਂ ਸਿਰ ਨਿਭਾਈ ਹੈ, ਜਿਸ ਤਹਿਤ ਅੱਜ ਸੁਨਾਮ ਹਲਕੇ ਦੇ 11 ਪਿੰਡਾਂ ਦੇ 88 ਕਿਸਾਨਾਂ ਪਰਿਵਾਰ ਨੂੰ 20 ਲੱਖ 72 ਹਜ਼ਾਰ ਰੁਪਏ ਦੇ ਮੁਆਵਜ਼ਾ ਮਨਜ਼ੂਰੀ ਪੱਤਰ ਸੌਂਪੇ ਹਨ ਤੇ ਇਹ ਰਾਸ਼ੀ ਉਹਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰਾਂ ਸਮੇਂ ਪੀੜਤ ਮੁਆਵਜ਼ੇ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾ ਕੇ ਅੱਕ ਤੇ ਥੱਕ ਜਾਂਦੇ ਸਨ, ਪਰ ਮੁਆਵਜ਼ਾ ਨਹੀਂ ਮਿਲਦਾ ਸੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੀੜਤਾਂ ਨੂੰ ਘਰ ਬੈਠਿਆਂ ਹੀ ਮੁਆਵਜ਼ਾ ਉਹਨਾਂ ਦੇ ਖਾਤਿਆਂ ਵਿੱਚ ਪਾ ਦਿੱਤਾ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਸੁਨਾਮ ਹਲਕੇ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਕਰੀਬ 60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
 
 
 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ