ਪੰਜਾਬ ਸਰਕਾਰ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਕੀਤੇ ਪੂਰੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਕੀਤੇ ਪੂਰੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਮੂਨਕ/ ਲਹਿਰਾ, 05 ਜੁਲਾਈ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਤੋਂ ਬਚਾਇਆ ਜਾ ਸਕੇ। ਇਹ ਗੱਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਖੇਤਰ ਵਿਖੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਘੱਗਰ ਦਰਿਆ ਦੇ ਹਾਲਾਤ ਦਾ ਜਾਇਜ਼ਾ ਲੈਣ ਮੌਕੇ ਆਖੀ। ਇਸ ਮੌਕੇ ਉਹਨਾਂ ਨੇ ਟੋਹਾਣਾ ਰੋਡ ਵਿਖੇ ਘੱਗਰ ਦਰਿਆ ਦੇ ਪੁੱਲ ਸਮੇਤ ਘੱਗਰ ਦੇ ਆਲੇ ਦੁਆਲੇ ਦੀਆਂ ਵੱਖੋ-ਵੱਖ ਥਾਂਵਾਂ ਦਾ ਦੌਰਾ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੇਲੇ ਘੱਗਰ ਦਰਿਆ ਖਤਰੇ ਦੇ ਨਿਸ਼ਾਨ ਤੋਂ ਕਾਫੀ ਥੱਲੇ ਹੈ ਤੇ ਇਸ ਵੇਲੇ ਕਿਸੇ ਵੀ ਕਿਸਮ ਦੀ ਹੜ੍ਹ ਸਬੰਧੀ ਸਥਿਤੀ ਨਹੀਂ ਹੈ। ਘੱਗਰ ਦਰਿਆ 'ਚ ਪਾਣੀ ਦੇ ਪੱਧਰ ਦੀ ਨਿਗਰਾਨੀ ਲਗਾਤਾਰ ਕੀਤੀ ਜਾ ਰਹੀ ਹੈ। ਹੜ੍ਹਾਂ ਦੀ ਰੋਕਥਾਮ ਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਤੋਂ ਜ਼ਮੀਨਾਂ ਲੈ ਕੇ ਦਰਿਆ ਦੇ ਕੰਢੇ ਚੌੜੇ ਤੇ ਮਜ਼ਬੂਤ ਕੀਤੇ ਗਏ ਹਨ, ਜਿਸ ਨਾਲ ਇਕ ਤਾਂ ਪਾੜ ਪੈਣ ਦੀ ਸੰਭਾਵਨਾ ਘੱਟ ਗਈ ਹੈ, ਦੂਜਾ ਜੇਕਰ ਲੋੜ ਪੈਂਦੀ ਹੈ ਤਾਂ ਦਰਿਆ ਦੇ ਕੰਢੇ ਉੱਤੇ ਮਸ਼ੀਨਰੀ ਸੌਖੇ ਤਰੀਕੇ ਨਾਲ ਚੱਲ ਸਕਦੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 50 ਹਜ਼ਾਰ ਗੱਟੇ ਰੇਤੇ ਦੇ ਤਿਆਰ ਰੱਖੇ ਗਏ ਹਨ ਤੇ ਹੋਰ ਗੱਟੇ ਭਰਨ ਦਾ ਕੰਮ ਜਾਰੀ ਹੈ। ਇਸ ਦੇ ਨਾਲ-ਨਾਲ ਲੋਹੇ ਦੇ ਜਾਲਾਂ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਜਿਵੇਂ ਹੀ ਹੜ੍ਹ ਸਬੰਧੀ ਕੋਈ ਅਲਰਟ ਪ੍ਰਾਪਤ ਹੁੰਦਾ ਹੈ ਤਾਂ ਫੌਰੀ ਹੀ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਤਬਦੀਲ ਕਰ ਦਿੱਤਾ ਜਾਵੇਗਾ।

ਸੂਬੇ ਵਿੱਚ ਵੱਖੋ-ਵੱਖ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ। ਰਾਹਤ ਕੈਂਪਾਂ ਦੀ ਸੂਚੀ, ਕਮਿਊਨੀਕੇਸ਼ਨ ਪਲਾਨ, ਹੌਟ ਸਪੌਟ ਸਥਾਨਾਂ ਦੀ ਸੂਚੀ ਵੀ ਤਿਆਰ ਕਰ ਲਈ ਗਈ ਹੈ। ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਹਰਾ ਅਤੇ ਸੁੱਕਾ ਚਾਰੇ ਦਾ ਪ੍ਰਬੰਧ ਕਰਨ ਬਾਰੇ ਕਿਹਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਡਿਊਟੀ ਬਾਬਤ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਪੀ.ਏ. ਰਾਕੇਸ਼ ਕੁਮਾਰ ਗੁਪਤਾ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

Tags:

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646