ਪੰਜਾਬ ਸਰਕਾਰ ਸ਼ਰਧਾਂਲੂਆ ਦੀਆਂ ਕਰ ਰਹੀ ਮਨੋਕਾਮਨਾਵਾਂ ਪੂਰੀ —ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਪੰਜਾਬ ਸਰਕਾਰ ਸ਼ਰਧਾਂਲੂਆ ਦੀਆਂ ਕਰ ਰਹੀ ਮਨੋਕਾਮਨਾਵਾਂ ਪੂਰੀ —ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਫਾਜਿਲ਼ਕਾ, 18 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦੀ ਮੁਹਿੰਮ ਜਾਰੀ ਹੈ। ਇੱਥੋ ਲਗਪਗ 45 ਸ਼ਰਧਾਲੂਆਂ ਨੂੰ ਲੈਕੇ ਪਿੰਡ ਨਵਾਂ ਸਲੇਮਸ਼ਾਹ ਤੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ, ਵਾਹਗਾ ਬਾਰਡਰ ਲਈ ਰਵਾਨਾ ਹੋਈ ਹੈ। ਇਸ ਬੱਸ ਨੂੰ ਹਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੀ ਭੇਂਟ ਕੀਤਾ ਗਿਆ|
ਇਸ ਮੌਕੇ ਹਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਖਾਸ ਕਰਕੇ ਬਜ਼ੁਰਗਾਂ ਨੂੰ ਵੱਡੀ ਸਹੁਲਤ ਮਿਲ ਰਹੀ ਹੈ ਜੋ ਕਿ ਕਿਸੇ ਨਾ ਕਿਸੇ ਕਾਰਨ ਆਪਣੀ ਸ਼ਰਧਾ ਵਾਲੀ ਥਾਂ ਦੀ ਯਾਤਰਾ ਕਰਨ ਤੋਂ ਅਸਮਰੱਥ ਸਨ ਪਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਇਹ ਯਾਤਰਾ ਕਰਵਾ ਕੇ ਸਲਾਘਾਯੋਗ ਕਾਰਜ ਕੀਤਾ ਹੈ।
ਇਸ ਮੌਕੇ ਯਾਤਰਾ ਤੇ ਗਏ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਜੋਰਦਾਰ ਸਵਾਗਤ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਇਕ ਨੇਕ ਕਾਰਜ ਹੈ।
ਇਸ ਮੌਕੇ ਗੁਰਮੀਤ ਸਿੰਘ ਸਰਪੰਚ ਪਿੰਡ ਬਾਧਾ, ਮਾਸਟਰ ਸੁਨੀਲ ਸਚਦੇਵਾ, ਬੰਟੀ ਸਰਪੰਚ, ਇਨਕਲਾਬ ਸਿੰਘ ਯੂਥ ਪ੍ਰਧਾਨ ਬੂਟਾ ਕੰਬੋਜ, ਨਿਸ਼ਾਂਤ ਕੁਮਾਰ ਅਤੇ ਹੋਰ ਵਰਕਰ ਮੌਜੂਦ ਸਨ | 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ