‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ; ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੰਜਾਬ ਸਰਕਾਰ ਦੀ ਪਰਵਾਜ਼

‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ; ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੰਜਾਬ ਸਰਕਾਰ ਦੀ ਪਰਵਾਜ਼

ਜਲੰਧਰ, 26 ਮਈ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿਥੇ ਸਰਕਾਰੀ ਸਕੂਲ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਲਈ ਇਕ ਵਿਸ਼ੇਸ਼ ਪਹਿਲ ‘ਇਕ ਦਿਨ ਡੀ.ਸੀ./ਸੀ.ਪੀ.ਦੇ ਸੰਗ’ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲ ਤਹਿਤ ਜ਼ਿਲ੍ਹੇ ਦੀਆਂ ਟੌਪਰ ਵਿਦਿਆਰਥਣਾਂ ਦੇ ਦੋ ਸਮੂਹਾਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਇਕ ਦਿਨ ਬਿਤਾਇਆ। ਇਸ ਦੌਰਾਨ ਜਿਥੇ ਉਨ੍ਹਾਂ ਨੇ ਦੋਹਾਂ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਵਲੋਂ ਨਿਭਾਈਆਂ ਜਾਣ ਵਾਲੀਆਂ ਡਿਊਟੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ, ਉਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਕਲਿਆਣਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਵੀ ਸਿੱਧੇ ਤੌਰ ’ਤੇ ਜਾਣੂ ਹੁੰਦਿਆਂ ਦਫ਼ਤਰੀ ਕੰਮ-ਕਾਜ ਨੂੰ ਕਰੀਬ ਤੋਂ ਜਾਣਿਆ। ਇਸ ਦੌਰਾਨ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮ-ਕਾਜ/ਕਾਰਜਪ੍ਰਣਾਲੀ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਲੋਂ ਉਨ੍ਹਾਂ ਦੇ ਨਿਰੀਖਣ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਗਿਆ ਅਤੇ ਪੁਲਿਸ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਸੁਰੱਖਿਆ ਵਿਵਸਥਾ, ਕਮਿਊਨਟੀ ਪੁਲਸਿੰਗ ਤੇ ਪੁਲਿਸ ਦੇ ਕੰਮ-ਕਾਜ ਬਾਰੇ ਬੜੀ ਬਾਰੀਕੀ ਨਾਲ ਦੱਸਿਆ। 

       ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਬਾਰਵੀਂ ਕਲਾਸ ਦੀਆਂ ਜ਼ਿਲ੍ਹੇ ਵਿਚੋਂ ਟੌਪਰ ਤਿੰਨ ਵਿਦਿਆਰਥਣਾਂ ਨੇ ਆਪਣਾ ਸਮਾਂ ਬਿਤਾਇਆ। ਇਨ੍ਹਾਂ ਵਿਦਿਆਰਥਣਾਂ ਵਿੱਚ ਮਾਧਵੀ ਸਲਾਰੀਆ, ਸ਼ਾਕਸੀ ਅਤੇ ਅਮਨਪ੍ਰੀਤ ਕੌਰ ਸ਼ਾਮਿਲ ਸਨ। ਇਨ੍ਹਾਂ ਹੋਣਹਾਰ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੇ  ਕ੍ਰਮਵਾਰ 99 ਫੀਸਦੀ, 98.60 ਫੀਸਦੀ ਅਤੇ 98.40 ਫੀਸਦੀ ਅੰਕ ਨਾਨ ਮੈਡੀਕਲ ਸਟਰੀਮ ਵਿਚੋਂ ਪ੍ਰਾਪਤ ਕੀਤੇ ਹਨ। 

           ਸਵੇਰੇ ਦਫ਼ਤਰ ਸ਼ੁਰੂ ਹੋਣ ਸਮੇਂ ਇਨ੍ਹਾਂ ਵਿਦਿਆਰਥਣਾਂ ਦਾ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਆਪਣੇ ਡੀ.ਸੀ. ਦਫ਼ਤਰ ਵਿਖੇ ਨਿੱਘਾ ਸਵਾਗਤ ਕੀਤਾ ਅਤੇ ਬੜੇ ਹੀ ਉਸਾਰੂ ਮਾਹੌਲ ਵਿੱਚ ਗੱਲਬਾਤ ਕੀਤੀ। ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥਣਾਂ ਦੇ ਨਾਲ ਡਾ.ਹਿਮਾਂਸ਼ੂ ਅਗਰਵਾਲ ਨੇ ਸੇਵਾ ਕੇਂਦਰ ਅਤੇ ਰਜਿਸਟਰਾਰ ਦਫ਼ਤਰ ਦਾ ਦੌਰਾ ਕਰਕੇ ਉਥੇ ਚੱਲ ਰਹੇ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਸਬ ਰਜਿਸਟਰਾਰ ਦਫ਼ਤਰ ਜਲੰਧਰ-1 ਵਿਖੇ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਸਮੇਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਉਪਰੰਤ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨਾਲ ਦੁਪਹਿਰ ਦਾ ਖਾਣਾ ਖਾਧਾ। ਖਾਣਾ ਖਾਣ ਤੋਂ ਬਾਅਦ ਸ਼ਾਮ ਨੂੰ ਜ਼ਿਲ੍ਹੇ ਦੇ 38 ਮੈਰਿਟ ਵਿੱਚ ਆਏ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਨ੍ਹਾਂ ਵਿੱਚ 13 ਵਿਦਿਆਰਥੀ 10ਵੀਂ ਕਲਾਸ ਅਤੇ 25 ਵਿਦਿਆਰਥੀ 12ਵੀਂ ਕਲਾਸ ਦੇ ਸ਼ਾਮਿਲ ਸਨ।

 

ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਸਦਕਾ ਤਿੰਨ ਵਿਦਿਆਰਥਣਾਂ ਵਲੋਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਸਮਾਂ ਬਿਤਾਇਆ ਗਿਆ। 10ਵੀਂ ਕਲਾਸ ਦੀਆਂ ਜ਼ਿਲ੍ਹੇ ਵਿਚੋਂ ਟੌਪਰ ਇਨ੍ਹਾਂ ਵਿਦਿਆਰਥਣਾਂ ਵਿੱਚ ਪ੍ਰੀਤੀ ਕੁਮਾਰੀ (97.85 ਫੀਸਦੀ), ਨਵਨੀਤ ਕੌਰ (97.54 ਫੀਸਦੀ) ਅਤੇ ਨੀਲੂ ਕੁਮਾਰੀ (97.54 ਫੀਸਦੀ) ਸ਼ਾਮਿਲ ਸਨ। ਪੁਲਿਸ ਕਮਿਸ਼ਨਰ, ਜਲੰਧਰ ਨੇ ਇਨ੍ਹਾਂ ਵਿਦਿਆਰਥਣਾਂ ਦਾ ਨਿੱਘਾ ਸਵਾਗਤ ਕਰਦਿਆਂ ਗੱਲਬਾਤ ਕੀਤੀ, ਉਪਰੰਤ ਵਿਦਿਆਰਥਣਾਂ ਨੇ ਵੱਖ-ਵੱਖ ਬਰਾਂਚਾਂ ਦਾ ਦੌਰਾ ਵੀ ਕੀਤਾ।

 

ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਨਿਵੇਕਲੀ ਪਹਿਲ ‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ਵਿਦਿਆਰਥੀਆਂ ਲਈ ਕਾਰਗਰ ਸਾਬਿਤ ਹੋਵੇਗੀ, ਕਿਉਂਕਿ ਇਸ ਮੁਹਿੰਮ ਸਦਕਾ ਵਿਦਿਆਰਥੀਆਂ ਨੂੰ ਪੂਰਾ ਦਿਨ ਡੀ.ਸੀ. ਅਤੇ ਸੀ.ਪੀ. ਨਾਲ ਰਹਿ ਕੇ ਵੱਖ-ਵੱਖ ਕੰਮਾਂ ਦਾ ਪਤਾ ਲੱਗਦਾ ਹੈ, ਜਿਸ ਸਦਕਾ ਵਿਦਿਆਰਥੀ ਤਰੱਕੀ ਦੇ ਖੇਤਰ ਵਿੱਚ ਉੱਚੀ ਉਡਾਣ ਭਰਨ ਲਈ ਪ੍ਰੇਰਿਤ ਹੋ ਸਕਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਵੱਡੇ ਸੁਪਨੇ ਦੇਖਣੇ ਚਾਹੀਦੇ ਹਨ ਅਤੇ ਇਹਨਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ।

 

ਦਿਨ ਦੇ ਅੰਤ ਵਿੱਚ ‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ਸਮਾਂ ਬਿਤਾਉਣ ਵਾਲੀਆਂ ਹੋਣਹਾਰ ਵਿਦਿਆਰਥਣਾਂ ਜਿਥੇ  ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਪ੍ਰਤੀ ਨਵੀਂ ਦਿੱਖ ਅਤੇ ਸਮਝ ਲੈ ਕੇ ਰਵਾਨਾ ਹੋਈਆਂ, ਉਥੇ ਹੀ ਉਨ੍ਹਾਂ ਪ੍ਰਸ਼ਾਸਨਿਕ ਅਤੇ ਪੁਲਿਸ ਸੇਵਾਵਾਂ ਵਿੱਚ ਸ਼ਾਮਿਲ ਹੋ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਦੇ ਵਿੱਚ ਸਾਕਰਾਤਮਕ ਯੋਗਦਾਨ ਦੇਣ ਦੀ ਪ੍ਰਤੀਬੱਧਤਾ ਵੀ ਪ੍ਰਗਟਾਈ। ਆਪਣੇ ਤਜਰਬੇ ਸਾਂਝੇ ਕਰਦੇ ਹੋਏ ਵਿਦਿਆਰਥਣਾਂ ਨੇ ਕਿਹਾ ਕਿ ਉਨ੍ਹਾਂ ਲਈ ਇਹ ਦਿਨ ਬੜਾ ਹੀ ਮਹੱਤਵਪੂਰਣ ਰਿਹਾ। ਉਨ੍ਹਾਂ ਪੰਜਾਬ ਸਰਕਾਰ ਦੀ ਇਸ ਪਹਿਲ ਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਜੋ ਇਹ ਪਹਿਲ ਕਦਮੀ ਕੀਤੀ ਗਈ ਹੈ, ਇਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੰਚ ਤੋਂ ਵਿਦਿਆਰਥੀਆਂ ਨੂੰ ਉੱਚੀ ਉਡਾਰੀ ਭਰਨ ਦਾ ਮੌਕਾ ਮਿਲੇਗਾ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ