ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ-ਵਿਧਾਇਕ ਸ਼੍ਰੀ ਰਜਨੀਸ਼ ਦਯੀਆ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ-ਵਿਧਾਇਕ ਸ਼੍ਰੀ ਰਜਨੀਸ਼ ਦਯੀਆ

ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ-ਵਿਧਾਇਕ ਸ਼੍ਰੀ ਰਜਨੀਸ਼ ਦਯੀਆ 

ਫ਼ਿਰੋਜ਼ਪੁਰ, 30 ਅਪ੍ਰੈਲ 2025 ( ਸੁਖਵਿੰਦਰ ਸਿੰਘ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਤਹਿਤ 'ਸਿੱਖਿਆ ਕ੍ਰਾਂਤੀ' ਵੱਲ ਇਤਿਹਾਸਕ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤੇ ਗਏ ਹਨ। ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੋਚ ਨਾਲ ਸਰਕਾਰੀ ਸਕੂਲਾਂ ਵਿੱਚ ਬੇਹੱਦ ਸ਼ਾਨਦਾਰ ਸੁਧਾਰ ਕੀਤੇ ਗਏ ਹਨ। ਜਲਦ ਹੀ ਸਿੱਖਿਆ ਦੇ ਖੇਤਰ 'ਚ ਪੰਜਾਬ ਇੱਕ ਮੋਹਰੀ ਸੂਬਾ ਬਣੇਗਾ ਅਤੇ ਇਥੋਂ ਦੇ ਵਿਦਿਆਰਥੀ ਦੇਸ਼ ਵਿਦੇਸ਼ ਵਿੱਚ ਮੱਲਾਂ ਮਾਰਨਗੇ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਅੱਜ ਹਲਕੇ ਵਿਚ ਪੈਂਦੇ ਸਰਕਾਰੀ ਮਿਡਲ ਸਕੂਲ ਜੱਲੋ ਕੇ, ਸਰਕਾਰੀ ਪ੍ਰਾਇਮਰੀ /ਸੀਨੀਅਰ ਸੈਕੰਡਰੀ ਸਕੂਲ ਸਕੂਲ ਹਜਾਰਾ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਲੱਖਾ ਸਿੰਘ ਵਾਲਾ ਉਤਾੜ , ਸਰਕਾਰੀ ਪ੍ਰਾਇਮਰੀ ਸਕੂਲ ਲੱਖਾ ਸਿੰਘ ਵਾਲਾ ਹਿਠਾੜ ਕੇ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾਕਟਰ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ, ਬੀ.ਪੀ.ਈ.ਓ ਸ.ਜਸਵਿੰਦਰ ਸਿੰਘ, ਸੁਰਿੰਦਰ ਸਿੰਘ ਹਾਜ਼ਰ ਸਨ। 

ਇਸ ਮੌਕੇ ਵਿਧਾਇਕ ਦਯੀਆ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲ ਸਿੱਖਿਆ ਦੇ ਨਾਲ-ਨਾਲ ਸਹੂਲਤਾਂ 'ਚ ਵੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਣਗੇ। ਸੂਬੇ ਦੇ ਵਿਦਿਆਰਥੀਆਂ ਨੂੰ ਕੁਆਲਿਟੀ ਸਿੱਖਿਆ ਦੇਣ ਲਈ ਸਾਡੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਲ ਬੱਚਿਆਂ ਦਾ ਭਵਿੱਖ ਨਿਖਰ ਰਿਹਾ ਹੈ ਅਤੇ ਮਾਪੇ ਸਰਕਾਰੀ ਸਕੂਲਾਂ 'ਤੇ ਭਰੋਸਾ ਕਰਨ ਲੱਗ ਪਏ ਹਨ, ਜਿਸ ਨਾਲ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਵਿੱਚ ਵੀ ਕਾਫੀ ਵਾਧਾ ਹੋਇਆ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦੀ ਨਵੀਂ ਪਰਿਭਾਸ਼ਾ ਲਿਖੀ ਹੈ। ਸਿੱਖਿਆ ਤੋਂ ਇਲਾਵਾ ਸਿਹਤ, ਰੋਜ਼ਗਾਰ, ਟੂਰਿਜ਼ਮ ਸਮੇਤ ਹਰ ਖੇਤਰ ਵਿੱਚ ਇਤਿਹਾਸਕ ਬਦਲਾਅ ਦਿਖਾਈ ਦੇ ਰਹੇ ਹਨ। ਇਸ ਮੌਕੇ ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ, ਸਰਬਜੀਤ ਸਿੰਘ ਧਾਲੀਵਾਲ, ਚਰਨ ਸਿੰਘ, ਇੰਦਰਜੀਤ ਸਿੰਘ ਖਾਲਸਾ, ਬਲਰਾਜ ਸਿੰਘ ਚੇਅਰਮੈਨ, ਤਾਲਮੇਲ ਕਮੇਟੀ ਮੈਂਬਰ ਬਲਵਿੰਦਰ ਸਿੰਘ ਲੱਡੂ, ਬਲਵਿੰਦਰ ਸਿੰਘ ਸਰਪੰਚ ਰਾਓ ਕੇ, ਉਪਿੰਦਰ ਸਿੰਘ ਸਿੰਧੀ ਪ੍ਰਧਾਨ ਨਗਰ ਪੰਚਾਇਤ ਮਮਦੋਟ, ਨਿਰਵੈਰ ਸਿੰਘ ਸਿੰਧੀ, ਗੁਰਦੇਵ ਸਿੰਘ, ਸੋਨੂੰ ਦੇਵੀ, ਦੀਪਿਕਾ ਪਰਿਹਾਰ, ਗੁਰਬਚਨ ਸਿੰਘ, ਸੁਨੀਤਾ ਆਦਿ ਹਾਜ਼ਰ ਸਨ।

Tags:

Advertisement

Latest News

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 13 ਮਈ:ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ...
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਤਿੰਨ ਦਿਨਾਂ ਟ੍ਰੈਫਿਕ ਇਨਫੋਰਸਮੈਂਟ ਮੁਹਿੰਮ ਚਲਾਈ
ਫਾਜ਼ਿਲਕਾ ਵਿੱਚ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਯੋਗਾ ਨਾਲ ਜੋੜਨ ਦੀ ਪਹਿਲ
’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਹੈ ਰਾਖੀ: ਕੈਬਨਿਟ ਮੰਤਰੀ ਬਲਜੀਤ ਕੌਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼
4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ