ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

ਚੰਡੀਗੜ੍ਹ, 6 ਜੁਲਾਈ:


    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

    ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੂਨ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਹੈ। ਜੂਨ 2024 ਵਿਚ ਇਹ ਆਮਦਨ 319.33 ਕਰੋੜ ਰੁਪਏ ਸੀ।

    ਜਿੰਪਾ ਨੇ ਦੱਸਿਆ ਕਿ ਮਈ 2024 ਵਿਚ ਵੀ 526.36 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿਚ ਆਏ ਜਦਕਿ ਮਈ 2023 ਵਿਚ ਇਹ ਰਕਮ 430.63 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 22 ਫੀਸਦੀ ਬਣਦਾ ਹੈ।

    ਉਨ੍ਹਾਂ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।

    ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ 'ਚ ਲਿਆਦੀ ਜਾਵੇਗੀ ਅਤੇ ਅਪੀਲ ਕੀਤੀ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਜਾਇਜ਼ ਕੰਮ ਕਰਨ ਲਈ ਖੱਜਲ ਖੁਆਰ ਕਰਦਾ ਹੈ ਜਾਂ ਮਾਲ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਹੈਲਪ ਲਾਈਨ ਨੰਬਰਾਂ ਉੱਤੇ ਬੇਝਿਜਕ ਹੋਕੇ ਸ਼ਿਕਾਇਤ ਦਰਜ ਕਰਵਾਉਣ।

    ਜਿੰਪਾ ਨੇ ਪੰਜਾਬ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।

Tags:

Advertisement

Latest News

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ