ਪੰਜਾਬ ਸਕੂਲ ਸਿੱਖਿਆ ਬੋਰਡ ਦਾ 10ਵੀਂ ਜਮਾਤ ਦਾ ਨਤੀਜਾ ਅੱਜ
By Azad Soch
On
Mohali,18 April,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ,ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ,ਇਸ ਦੇ ਲਈ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਨਾ ਹੋਵੇਗਾ,ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ, ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ,ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ ‘ਤੇ ਦਿਖਾਈ ਦੇਵੇਗਾ,ਇਸ ਵਾਰ 3 ਲੱਖ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ,ਇਹ ਪ੍ਰੀਖਿਆ 13 ਫਰਵਰੀ ਤੋਂ 5 ਮਾਰਚ ਦਰਮਿਆਨ ਕਰਵਾਈ ਗਈ ਸੀ,ਇਹ ਪ੍ਰੀਖਿਆ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਲਈ ਗਈ ਸੀ,ਪ੍ਰੀਖਿਆ ਸ਼ਾਂਤੀਪੂਰਵਕ ਨੇਪਰੇ ਚੜ੍ਹੀ।
Related Posts
Latest News
19 Mar 2026 21:18:15
ਮੋਗਾ.....ਪੰਜਾਬ ਸਰਕਾਰ ਨੇ ਸਿਹਤ ਵਿੱਚ ਦਿੱਤੀਆਂ ਤਰੱਕੀਆ ਦੌਰਾਨ ਜਿਲਾ ਮੋਗਾ ਦੇ ਵਿੱਚ ਡਰੋਲੀ ਭਾਈ ਸੀ ਐਚ ਸੀ ਵਿੱਚ ਨਵੇਂ ਤੌਰ...

