ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

ਚੰਡੀਗੜ੍ਹ, 16 ਮਾਰਚ:

ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ।

ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। ਆਪਣੇ ਸੰਬੋਧਨ ਦੌਰਾਨ ਬਾਜਵਾ ਨੇ ਕਥਿਤ ਤੌਰ 'ਤੇ ਮੰਤਰੀ ਹਰਭਜਨ ਸਿੰਘ ਈਟੀਓ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਲਈ ਅਪਮਾਨਜਨਕ ਅਤੇ ਜਾਤੀ-ਅਧਾਰਤ ਟਿੱਪਣੀਆਂ ਕਰਦੇ ਹੋਏ ਨਿਸ਼ਾਨਾ ਸਾਧਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਸਿਰਫ਼ ਮੰਤਰੀ ਦਾ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਅਤੇ ਮਿਹਨਤੀ ਦਲਿਤ ਭਾਈਚਾਰੇ ਦਾ ਵੀ ਘੋਰ ਅਪਮਾਨ ਕਰਦੀਆਂ ਹਨ।

ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਦਨ ਵਿੱਚ ਲਿਆਂਦਾ, ਜਿਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇਹ ਟਿੱਪਣੀਆਂ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ਵਾਲੇ ਬੈਂਡ-ਆਰਕੈਸਟਰਾ ਕਲਾਕਾਰਾਂ ਅਤੇ ਦਿਹਾੜੀਦਾਰ ਮਜ਼ਦੂਰਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਂਦੀਆਂ ਹਨ। ਵਿਧਾਇਕ ਨੇ ਅੱਗੇ ਕਿਹਾ ਕਿ ਜ਼ਿੰਮੇਵਾਰ ਜਨਤਕ ਅਹੁਦਿਆਂ 'ਤੇ ਬੈਠੇ ਵਿਅਕਤੀਆਂ ਨੂੰ ਸੰਜਮ ਵਰਤਣਾ ਚਾਹੀਦਾ ਹੈ ਅਤੇ ਸਤਿਕਾਰ, ਸਮਾਨਤਾ ਅਤੇ ਸਮਾਜਿਕ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ।

ਨਿੰਦਾ ਮਤਾ ਪੇਸ਼ ਕਰਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਸਦਨ ਪ੍ਰਤਾਪ ਸਿੰਘ ਬਾਜਵਾ ਦੁਆਰਾ ਕੀਤੀਆਂ ਗਈਆਂ "ਸ਼ਰਮਨਾਕ" ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਅਜਿਹਾ ਵਿਵਹਾਰ ਇੱਕ ਜਗੀਰੂ ਅਤੇ ਦਲਿਤ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜੋ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਅਤੇ ਭਾਈਚਾਰਕ ਸਦਭਾਵਨਾ ਲਈ ਹਾਨੀਕਾਰਕ ਹੈ।

ਇਸ ਮਤੇ ਵਿੱਚ ਪ੍ਰਤਾਪ ਸਿੰਘ ਬਾਜਵਾ ਤੋਂ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।

ਮਾਨਯੋਗ ਸਪੀਕਰ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ ਵੀ ਸਿਆਸੀ ਆਗੂ ਕਿਸੇ ਵੀ ਵਿਅਕਤੀ ਦਾ ਉਸ ਦੇ ਪੇਸ਼ੇ ਜਾਂ ਜਾਤ ਦੇ ਆਧਾਰ 'ਤੇ ਅਪਮਾਨ ਨਾ ਕੀਤਾ ਜਾਵੇ।

ਸਦਨ ਵੱਲੋਂ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। 

Advertisement

Latest News

'ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ 'ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ
ਗੁਰਦਾਸਪੁਰ,16 ਮਾਰਚ (    )  ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਉਲੰਪਿਕਸ ਖੇਡ ਮੁਕਾਬਲੇ 2026 ਕਰਵਾਏ...
ਕਿ੍ਸ਼ੀ ਵਿਗਿਆਨ ਕੇਂਦਰ ਫਰੀਦਕੋਟ ਨੇ ਮਧੂ-ਮੱਖੀ ਪਾਲਣ ਦਾ ਸਿਖਲਾਈ ਕੋਰਸ ਲਗਾਇਆ
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਾਜ਼ਿਲਕਾ ਨੂੰ ਦਵਾਇਆ ਨਵਾਂ 220 ਕੇਵੀ ਬਿਜਲੀ ਘਰ, 145 ਕਰੋੜ ਰੁਪਏ ਹੋਏ ਮਨਜ਼ੂਰ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰੀਬ 6.55 ਕਰੋੜ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ
ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ
ਸਮ੍ਰਿਤੀ ਇਰਾਨੀ ਦਾ 'ਸਿਲੰਡਰ ਡਾਂਸ' ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ 'ਆਪ' ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ