ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ ਸਰਬਸੰਮਤੀ ਨਾਲ ਪਾਸ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 16 ਮਾਰਚ

ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ।

ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਬਾਬੂ ਕਾਂਸ਼ੀ ਰਾਮ ਜੀ ਬੇਮਿਸਾਲ ਇਮਾਨਦਾਰੀ ਦੇ ਪ੍ਰਤੀਕ ਸਨ। ਉਨ੍ਹਾਂ ਨੇ ਆਪਣੇ ਨਾਂ 'ਤੇ ਕਿਸੇ ਵੀ ਜਾਇਦਾਦ, ਜ਼ਮੀਨ ਜਾਂ ਬੈਂਕ ਖਾਤੇ ਤੋਂ ਬਿਨਾਂ ਬਤੀਤ ਕੀਤਾ ਅਤੇ ਇਸੇ ਤਰ੍ਹਾਂ ਹੀ ਸੰਸਾਰ ਨੂੰ ਅਲਵਿਦਾ ਕਿਹਾ।”

ਉਨ੍ਹਾਂ ਨੇ ਅੱਗੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਜਾਤ-ਪਾਤ ਦੇ ਵਿਤਕਰੇ ਵਿਰੁੱਧ ਲੜਨ ਲਈ ਪੁਣੇ ਵਿੱਚ ਇੱਕ ਗਜ਼ਟਿਡ ਅਫ਼ਸਰ ਵਜੋਂ ਆਪਣਾ ਕਰੀਅਰ ਕੁਰਬਾਨ ਕਰ ਦਿੱਤਾ। ਪਹਿਲਾਂ ਆਲ ਇੰਡੀਆ ਬੈਕਵਰਡ ਐਂਡ ਮਾਈਨਾਰਿਟੀ ਕਮਿਊਨਿਟੀਜ਼ ਇੰਪਲਾਈਜ਼ ਫੈਡਰੇਸ਼ਨ (ਬੀਏਐਮਸੀਈਐਫ਼) ਬਣਾ ਕੇ ਅਤੇ ਬਾਅਦ ਵਿੱਚ ਸਰਗਰਮ ਰਾਜਨੀਤੀ ਵਿੱਚ ਦਾਖਲ ਹੋ ਕੇ, ਉਨ੍ਹਾਂ ਨੇ ਗਰੀਬ ਅਤੇ ਮੱਧ-ਵਰਗੀ ਪਿਛੋਕੜ ਵਾਲੇ ਹਜ਼ਾਰਾਂ ਨੌਜਵਾਨਾਂ ਨੂੰ ਕੌਮੀ ਰਾਜਨੀਤਿਕ ਅਖਾੜੇ ਵਿੱਚ ਉਤਰਨ ਲਈ ਸਸ਼ਕਤ ਕੀਤਾ।”

ਨੇਤਾ ਦੇ ਜੀਵਨ ਅਤੇ ਰਾਜਨੀਤਿਕ ਸਫ਼ਰ ਬਾਰੇ ਚਾਨਣਾ ਪਾਉਂਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਦਾ ਜਨਮ 15 ਮਾਰਚ, 1934 ਨੂੰ ਰੋਪੜ ਦੇ ਖਵਾਸਪੁਰਾ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਸਰਕਾਰੀ ਕਾਲਜ, ਰੋਪੜ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। ਉਨ੍ਹਾਂ ਨੇ ਬਾਅਦ ਵਿੱਚ 1991 ਵਿੱਚ ਉੱਤਰ ਪ੍ਰਦੇਸ਼ ਦੇ ਇਟਾਵਾ ਅਤੇ 1996 ਵਿੱਚ ਪੰਜਾਬ ਦੇ ਹੁਸ਼ਿਆਰਪੁਰ ਦੀ ਨੁਮਾਇੰਦਗੀ ਕਰਦਿਆਂ ਸੰਸਦ ਮੈਂਬਰ ਵਜੋਂ ਸੇਵਾ ਨਿਭਾਈ, ਅਤੇ ਇਸ ਤੋਂ ਬਾਅਦ ਰਾਜ ਸਭਾ ਵਿੱਚ ਵੀ ਸੇਵਾਵਾਂ ਦਿੱਤੀਆਂ।”

ਨੇਤਾ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਹਾਲ ਹੀ ਦੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਅੱਗੇ ਕਿਹਾ, “ਹਾਲ ਹੀ ਵਿੱਚ, ਆਪਣੇ ਕੈਬਨਿਟ ਸਾਥੀ ਹਰਜੋਤ ਸਿੰਘ ਬੈਂਸ ਦੇ ਨਾਲ, ਮੈਂ ਬਾਬੂ ਕਾਂਸ਼ੀ ਰਾਮ ਜੀ ਨਾਲ ਸਬੰਧਤ ਰੋਪੜ ਦੇ ਪਿੰਡ ਖਵਾਸਪੁਰਾ ਅਤੇ ਆਨੰਦਪੁਰ ਸਾਹਿਬ ਦੇ ਪਿਰਥੀਪੁਰ ਬੁੰਗਾ ਦਾ ਦੌਰਾ ਕੀਤਾ। ਉਨ੍ਹਾਂ ਦੀ ਵਿਰਾਸਤ ਨੂੰ ਸਥਾਨਕ ਤੌਰ 'ਤੇ ਸਨਮਾਨਿਤ ਕਰਨ ਲਈ, ਪੰਜਾਬ ਸਰਕਾਰ ਨੇ ਇੱਕ ਸਥਾਨਕ ਸਕੂਲ ਦੇ ਪੁਨਰ-ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ ₹2 ਕਰੋੜ ਦੀ ਗ੍ਰਾਂਟ ਅਲਾਟ ਕੀਤੀ ਹੈ, ਜਿਸ ਦਾ ਨਾਮ ਬਾਬੂ ਕਾਂਸ਼ੀ ਰਾਮ ਜੀ ਦੇ ਨਾਮ 'ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ, ਸਰਕਾਰ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਇਤਿਹਾਸਕ ਪ੍ਰਭਾਵ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇੱਕ ਉੱਚ ਪੱਧਰੀ ਲਾਇਬ੍ਰੇਰੀ ਅਤੇ ਇੱਕ ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਰਸਮੀ ਤੌਰ 'ਤੇ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕੀਤੀ ਸੀ। ਹਾਲਾਂਕਿ 8ਸ ਤੋਂ ਪਹਿਲਾਂ, 9 ਅਕਤੂਬਰ 2006 ਨੂੰ ਬਾਬੂ ਕਾਂਸ਼ੀ ਰਾਮ ਜੀ ਦੇ ਦੇਹਾਂਤ ਤੋਂ ਬਾਅਦ, ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਹੁਜਨ ਸਮਾਜ ਪਾਰਟੀ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਵਿਆਪਕ ਮੰਗ ਦੇ ਬਾਵਜੂਦ ਦਿੱਲੀ ਵਿੱਚ ਇੱਕ ਯਾਦਗਾਰ ਲਈ ਢੁਕਵੀਂ ਜ਼ਮੀਨ ਅਲਾਟ ਕਰਨ ਵਿੱਚ ਅਸਫਲ ਰਹੀ।”

ਅੰਤ ਵਿੱਚ, ਉਨ੍ਹਾਂ ਨੇ ਸਦਨ ਨੂੰ ਸਰਬਸੰਮਤੀ ਨਾਲ ਮਤੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ, “ਇਸ ਸਦਨ ਨੂੰ ਇਹ ਮਤਾ ਪੂਰੀ ਏਕਤਾ ਨਾਲ ਪਾਸ ਕਰਨਾ ਚਾਹੀਦਾ ਹੈ ਅਤੇ ਬਾਬੂ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਮਜ਼ਬੂਤ ਸਿਫਾਰਸ਼ ਭੇਜਣੀ ਚਾਹੀਦੀ ਹੈ।” 

Advertisement

Latest News

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ
ਚੰਡੀਗੜ੍ਹ, 16 ਮਾਰਚ:ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਇਤਿਹਾਸਕ ਸ੍ਰੀ...
ਸਮ੍ਰਿਤੀ ਇਰਾਨੀ ਦਾ 'ਸਿਲੰਡਰ ਡਾਂਸ' ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ 'ਆਪ' ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ
ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ
ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ
ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ
ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ
ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ