42 ਲੱਖ ਦੀ ਲਾਗਤ ਨਾਲ ਬਣੇਗੀ ਬਹਾਦਰਪੁਰ ਤੋਂ ਬਸੀ ਗੁਲਾਮ ਹੁਸੈਨ ਨੂੰ ਜਾਣ ਵਾਲੀ ਸੜਕ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 26 ਅਕਤੂਬਰ :
ਵਿਕਾਸ ਕਾਰਜਾਂ ਨੂੰ ਗਤੀ ਦਿੰਦੇ ਹੋਏ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਲਮਾਰੀ ਵਾਲੇ ਚੌਕ ਬਹਾਦਰਪੁਰ ਵਿਖੇ ਬਹਾਦਰਪੁਰ ਤੋਂ ਨਰਾਇਣ ਨਗਰ ਹੁੰਦੇ ਹੋਏ ਬਸੀ ਗੁਲਾਮ ਹੁਸੈਨ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।
ਉਨ੍ਹਾਂ ਦੱਸਿਆ ਕਿ ਕਰੀਬ 42 ਲੱਖ ਰੁਪਏ ਦੀ ਲਾਗਤ ਨਾਲ ਇਹ ਸੜਕ ਤਿਆਰ ਕੀਤੀ ਜਾਵੇਗੀ ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਆਉਣ-ਜਾਣ ਵਿਚ ਵੱਡੀ ਸੁਵਿਧਾ ਮਿਲੇਗੀ। ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਸੜਕ ਦਾ ਨਿਰਮਾਣ ਕਾਰਜ ਪੂਰੀ ਗੁਣਵੱਤਾ ਅਤੇ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ ਅਤੇ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਦੇ ਹਰ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦੇ ਰਹੀ ਹੈ। ਲੋਕਾਂ ਦੀ ਸਹੂਲਤ ਲਈ ਅਧੂਰੇ ਪ੍ਰੋਜੈਕਟ ਪੂਰੇ ਕੀਤਾ ਜਾ ਰਹੇ ਹਨ ਅਤੇ ਨਵੇਂ ਪ੍ਰੋਜੈਕਟ ਵੀ ਤੇਜ਼ੀ ਨਾਲ ਸ਼ੁਰੂ ਕੀਤੇ ਜਾ ਰਹੇ ਹਨ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਜੋਗਿੰਦਰ ਰਾਜਾ, ਸੁਮੇਸ਼ ਸੋਨੀ, ਵਰਿੰਦਰ ਵੈਦ, ਸੁਰਿੰਦਰ ਭੋਗਲ, ਰਾਕੇਸ਼ ਕੁਮਾਰ ਬਿੱਲਾ, ਹਰਮਿੰਦਰ ਸਿੰਘ ਗੋਪੀ ਅਤੇ ਅਵਤਾਰ ਸਿੰਘ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।


