ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਚੰਡੀਗੜ੍ਹ,15 ਜੂਨ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ 2 ਜੁਲਾਈ 2026 ਨੂੰ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ 2026 ਦੌਰਾਨ ਤਰਨਤਾਰਨ ਚੋਣਾਂ ਦੌਰਾਨ ਮੇਰੇ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਲਈ ਬਿਆਨਬਾਜ਼ੀ ਕੀਤੀ ਅਤੇ ਕਿਹਾ ਕਿ ਇਸ ਦੀ ਗਰਦਨ ਮਰੋੜਨ ਵਿਚ ਤਿੰਨ ਮਿੰਟ ਲੱਗਣੇ ਹਨ।
ਸ੍ਰੀ ਗੜ੍ਹੀ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ ਜਿਸ 'ਤੇ ਪੁਲਿਸ ਵੱਲੋਂ ਰਿਪੋਰਟ ਪੇਸ਼ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਗਈ।
ਉਨ੍ਹਾਂ ਕਿਹਾ ਇਸ ਮੰਗ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਨਮੂਨੇ ਲੈ ਕੇ ਅਤੇ ਉਨ੍ਹਾਂ ਦੀ ਜਾਂਚ ਕਰਵਾ ਕੇ 2 ਜੁਲਾਈ 2026 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।  

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ