ਨਗਰ ਨਿਗਮ,ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ

ਨਗਰ ਨਿਗਮ,ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ

ਅੰਮ੍ਰਿਤਸਰ, 14 ਨਵੰਬਰ:

          ਪੰਜਾਬ ਰਾਜ ਚੋਣ ਕਮਿਸ਼ਨ ਨੇ   5 ਨਗਰ ਨਿਗਮਾਂ ਜਿਵੇਂ ਅੰਮ੍ਰਿਤਸਰਜਲੰਧਰਲੁਧਿਆਣਾਪਟਿਆਲਾ ਅਤੇ ਫਗਵਾੜਾ ਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸੋਧ ਕਰਨ ਲਈ ਸ਼ਡਿਊਲ ਜਾਰੀ ਕੀਤਾ ਹੈ।

            ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀਆਂ ਨਗਰ ਨਿਗਮਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ ਇਨ੍ਹਾਂ ਚੋਣਾਂ ਲਈ  ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 14.11.2024 ਨੂੰ ਕੀਤੀ ਜਾਵੇਗੀ ਅਤੇ 18.11.2024 ਤੋਂ 25.11.2024  ਤੱਕ ਦਾਅਵੇ ਅਤੇ ਇਤਰਾਜ਼ ਦਰਜ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 03.12.2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 07.12.2024 ਤੱਕ ਕੀਤੀ ਜਾਵੇਗੀ।

 ਉਨ੍ਹਾਂ ਦੱਸਿਆ ਕਿ  ਸੋਧ ਸਬੰਧੀ ਅਨੁਸੂਚੀ ਮੁਤਾਬਿਕਪੰਜਾਬ ਮਿਉਂਸਪਲ ਚੋਣ ਨਿਯਮ, 1994 ਦੇ ਨਿਯਮ 14 ਵਿੱਚ ਦਰਸਾਏ ਅਨੁਸਾਰ ਕੋਈ ਵੀ ਯੋਗ ਵਿਅਕਤੀ ਫਾਰਮ ਨੰ. 7 (ਨਾਮ ਸ਼ਾਮਲ ਕਰਨ ਸਬੰਧੀ ਦਾਅਵੇ ਦੀ ਅਰਜ਼ੀ ਲਈ)ਫਾਰਮ 8 (ਨਾਮ ਸ਼ਾਮਲ ਕਰਨ ਸਬੰਧੀ ਇਤਰਾਜ਼ ਲਈ) ਅਤੇ ਫਾਰਮ 9 (ਇੱਕ ਐਂਟਰੀ ਵਿੱਚ ਵੇਰਵਿਆਂ ਬਾਰੇ ਇਤਰਾਜ਼ ਲਈ) ਰਾਹੀਂ ਬਿਨੈ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਫਾਰਮ ਨੰ: 7, 8 ਅਤੇ 9 ਨੂੰ ਕਮਿਸ਼ਨ ਦੀ ਵੈੱਬਸਾਈਟ (https://sec.punjab.gov.inਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

 

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਬਿਨੈਕਾਰ ਵੱਲੋਂ ਆਪਣਾ ਨਾਮ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਯੋਗ ਹੋਣ ਦੀ ਯੋਗਤਾ ਮਿਤੀ 01.11.2024 ਨਿਰਧਾਰਤ ਕੀਤੀ ਗਈ ਹੈ। ਵੋਟਰ ਵਜੋਂ ਰਜਿਸਟਰ ਹੋਣ ਦੇ ਯੋਗ ਹੋਣ ਲਈਬਿਨੈਕਾਰ ਦੀ ਉਮਰ ਯੋਗਤਾ ਮਿਤੀ ਨੂੰ 18 ਸਾਲ ਪੂਰੀ ਹੋਣੀ ਚਾਹੀਦੀ ਹੈ ਅਤੇ ਉਹ ਆਮ ਤੌਰ 'ਤੇ ਉਸ ਇਲਾਕੇ ਦਾ ਨਿਵਾਸੀ ਹੋਣਾ ਚਾਹੀਦਾ ਹੈ ਜਿਸ ਇਲਾਕੇ ਵਿੱਚ ਉਹ ਰਹਿੰਦਾ ਹੈ।

            ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਗਰ ਨਿਗਮ ਦੇ 85 ਵਾਰਡਾਂਨਗਰ ਪੰਚਾਇਤ ਰਾਜਸਾਂਸੀ ਅਤੇ ਬਾਬਾ ਬਕਾਲਾ ਦੇ  13 -13 ਵਾਰਡਾਂ ਵਿੱਚ ਚੋਣਾਂ ਹੋਣੀਆਂ ਹਨ ਉਨ੍ਹਾਂ ਦੱਸਿਆ ਕਿ  ਨਗਰ ਕੌਂਸਲ ਮਜੀਠਾ  ਦੀ ਵਾਰਡ ਨੰ: 4, ਨਗਰ ਪੰਚਾਇਤ ਰਈਆ ਦੀ ਵਾਰਡ ਨੰ: 13 ਅਤੇ ਅਜਨਾਲਾ ਦੀ ਵਾਰਡ ਨੰਬਰ 5 ਅਤੇ 7 ਵਿੱਚ ਉਪ ਚੋਣਾ ਹੋਣੀਆਂ ਹਨ

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਕਰਾਉਣ ਲਈ ਨਗਰ ਨਿਗਮ ਦੇ ਵਾਰਡ ਨੰਬਰ 1 ਤੋਂ 15 ਲਈ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ:ਡੀ:ਐਮ ਅੰਮ੍ਰਿਤਸਰ-2, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਤਹਿਸੀਲਦਾਰ ਅੰਮ੍ਰਿਤਸਰ-2, ਵਾਰਡ ਨੰ: 16 ਤੋਂ 29 ਤੱਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਸਕੱਤਰ ਆਰ:ਟੀ:ਏ ਅੰਮ੍ਰਿਤਸਰਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਜਨਰਲ  ਮੈਨੇਜਰ ਪੰਜਾਬ ਰੋਡਵੇਜ ਅੰਮ੍ਰਿਤਸਰ-2, ਵਾਰਡ ਨੰ: 30 ਤੋਂ 43 ਲਈ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ:ਡੀ:ਐਮ ਅੰਮ੍ਰਿਤਸਰ-1, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਤਹਿਸੀਲਦਾਰ ਅੰਮ੍ਰਿਤਸਰ-1, ਵਾਰਡ ਨੰ: 44 ਤੋਂ 57 ਲਈ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਡਿਪਟੀ ਸੀ:ਓ ਜਿਲ੍ਹਾ ਪ੍ਰੀਸ਼ਦ ਅੰਮ੍ਰਿਤਸਰਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰਵਾਰਡ ਨੰ: 58 ਤੋਂ 71 ਲਈ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-:ਸੀ::ਡੀ:ਏ ਅੰਮ੍ਰਿਤਸਰਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮਡਿਪਟੀ ਰਜਿਸਟਰਾਰ ਕੋਆਪਰੇਟਿਵ ਸੁਸਾਇਟੀ ਅੰਮ੍ਰਿਤਸਰਵਾਰਡ ਨੰ: 72 ਤੋਂ 85 ਲਈ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਸਹਾਇਕ ਕਮਿਸ਼ਨਰ ਰਾਜ ਟੈਕਸ ਅੰਮ੍ਰਿਤਸਰ-2, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਕਸੀਅਨ ਪੀ:ਡਬਲਿਯੂ:ਡੀ ਇਲੈਕਟ੍ਰਿਕ ਡਵੀਜਨ ਅੰਮ੍ਰਿਤਸਰ ਦੀ ਡਿਊਟੀ ਵੋਟਰ ਸੂਚੀਆਂ ਦੀ ਸੁਧਾਈ ਲਈ ਲਗਾਈ ਗਈ ਹੈ

          ਜਿਲ੍ਹਾ ਚੋਣਕਾਰ ਅਫਸਰ ਨੇ ਦੱਸਿਆ ਕਿ ਇਸੇ ਤਰ੍ਹਾਂ ਨਗਰ ਪੰਚਾਇਤ ਬਾਬਾ ਬਕਾਲਾ ਦੇ ਵਾਰਡ ਨੰ: 1 ਤੋਂ 13 ਅਤੇ ਨਗਰ ਕੌਂਸਲ ਰਈਆ ਦੇ ਵਾਰਡ ਨੰ: 13 ਲਈ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ:ਡੀ:ਐਮ ਬਾਬਾ ਬਕਾਲਾ ਸਾਹਿਬਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਤਹਿਸੀਲਦਾਰ ਬਾਬਾ ਬਕਾਲਾ ਸਾਹਿਬਨਗਰ ਪੰਚਾਇਤ ਰਾਜਾਸਾਂਸੀ ਦੇ ਵਾਰਡ ਨੰ: 1 ਤੋਂ 13 ਲਈ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ:ਡੀ:ਐਮ ਲੋਪੋਕੇਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਤਹਿਸੀਲਦਾਰ ਲੋਪੋਕੇਨਗਰ ਪੰਚਾਇਤ ਅਜਨਾਲਾ ਦੇ ਵਾਰਡ ਨੰ: 5 ਅਤੇ 7 ਲਈ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ:ਡੀ:ਐਮ ਅਜਨਾਲਾਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਤਹਿਸੀਲਦਾਰ ਅਜਨਾਲਾ ਅਤੇ ਨਗਰ ਪੰਚਾਇਤ ਮਜੀਠਾ ਦੇ ਵਾਰਡ ਨੰ: 4 ਲਈ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ:ਡੀ:ਐਮ ਮਜੀਠਾਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਤਹਿਸੀਲਦਾਰ ਮਜੀਠਾ ਵੱਲੋਂ ਵੋਟਰ ਸੂਚੀਆਂ ਵਿੱਚ ਯੋਗ ਉਮੀਦਵਾਰਾਂ ਦੇ ਨਾਮ ਸ਼ਾਮਲ ਕਰਨਨਾਮ ਸਬੰਧੀ ਇਤਰਾਜ ਅਤੇ ਦਾਅਵੇ ਪ੍ਰਾਪਤ ਕਰਨ ਲਈ ਡਿਊਟੀ ਲਗਾਈ ਗਈ ਹੈ

Tags:

Advertisement

Latest News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ
ਐੱਸ.ਏ.ਐੱਸ ਨਗਰ, 9 ਦਸੰਬਰ,2024:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ...
ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ
ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼
ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ
ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ
ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ
ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪਿਲਾਈਆਂ ਪੋਲੀਓ ਬੂੰਦਾਂ