ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਫਾਈਨਲ ਰਿਹਰਸਲ ਸੰਪੰਨ

ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਫਾਈਨਲ ਰਿਹਰਸਲ ਸੰਪੰਨ

ਅਮਰਗੜ੍ਹ, 23 ਮਈ :   ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਅਤੇ ਫਾਈਨਲ ਰਿਹਰਸਲ ਅੱਜ ਸਥਾਨਕ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।

              ਰਿਹਰਸਲ ਦੌਰਾਨ ਚੋਣ ਅਮਲੇ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਦੌਰਾਨ ਨਿਭਾਈ ਜਾਣ ਵਾਲੀ ਡਿਊਟੀ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਪ੍ਰਕਿਰਿਆ, ਮੌਕ ਪੋਲ, ਸੀਲਿੰਗ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ।

               ਰਿਟਰਨਿੰਗ ਅਫ਼ਸਰ ਹਰੰਬਸ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 25 ਮਈ ਨੂੰ ਪੋਲਿੰਗ ਪਾਰਟੀਆਂ ਨੂੰ ਸਰਕਾਰੀ ਕਾਲਜ ਅਮਰਗੜ੍ਹ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਿਨਾ ਡਰ ਭੈਅ ਤੋਂ ਨਿਭਾਉਣ ਤਾਂ ਜੋ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ। 

Advertisement

Latest News

2014 ਤੋਂ ਹੁਣ ਤੱਕ ਆਰਬੀਆਈ ਤੋਂ 14.29 ਲੱਖ ਕਰੋੜ ਰੁਪਏ ਤੋਂ ਵੱਧ ਲਏ ਗਏ, ਫਿਰ ਵੀ ਰਾਜਾਂ ਨੂੰ ਕੁਝ ਨਹੀਂ ਮਿਲਿਆ: ਹਰਪਾਲ ਸਿੰਘ ਚੀਮਾ 2014 ਤੋਂ ਹੁਣ ਤੱਕ ਆਰਬੀਆਈ ਤੋਂ 14.29 ਲੱਖ ਕਰੋੜ ਰੁਪਏ ਤੋਂ ਵੱਧ ਲਏ ਗਏ, ਫਿਰ ਵੀ ਰਾਜਾਂ ਨੂੰ ਕੁਝ ਨਹੀਂ ਮਿਲਿਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 23 ਮਈ-       ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਕੇਂਦਰ ਨੂੰ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ
ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ ; 222 ਗ੍ਰਿਫ਼ਤਾਰ
ਕਿਸਾਨਾਂ ਨੂੰ ਪਾਣੀ ਦੀ ਬੱਚਤ ਲਈ ਘੱਟ ਸਮੇਂ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸਤ ਕਰਨ ਦੀ ਸਲਾਹ
ਕੈਬਿਨਟ ਮੰਤਰੀ ਗੋਇਲ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ
ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ
ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਧੂਰੀ 'ਚ ਕੀਤਾ ਚੋਣ ਪ੍ਰਚਾਰ