ਜ਼ਿਲ੍ਹੇ ਭਰ ਚ ਕਰਵਾਈ ਗਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ

ਜ਼ਿਲ੍ਹੇ ਭਰ ਚ ਕਰਵਾਈ ਗਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ

ਬਠਿੰਡਾ 19 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਮਾਸਟਰ ਟ੍ਰੇਨਰਜ਼ ਵੱਲੋਂ ਚੋਣ ਅਮਲੇ ਨੂੰ ਅੱਜ ਦੂਜੀ ਰਿਹਰਸਲ ਵਿਧਾਨ ਸਭਾ ਹਲਕਾ ਪੱਧਰ ਤੇ ਸਬੰਧਤ ਏ.ਆਰ.ਓਜ਼ ਦੀ ਨਿਗਰਾਨੀ ਹੇਠ ਕਰਵਾਈ ਗਈ। ਰਿਹਰਸਲ ਦੌਰਾਨ ਜ਼ਿਲ੍ਹੇ ਦੇ ਸਾਰੇ 6 ਵਿਧਾਨ ਸਭਾ ਹਲਕਿਆਂ ਚੋਂ ਕਰੀਬ 7000 ਦੀ ਗਿਣਤੀ ਵਿੱਚ ਪੋਲਿੰਗ ਸਟਾਫ਼ ਹਾਜ਼ਰ ਰਿਹਾ।

          ਵਿਧਾਨ ਸਭਾ ਹਲਕਾ 91-ਭੁੱਚੋ ਮੰਡੀ ਦੀ ਰਿਹਰਸਲ ਆਈ.ਐਚ.ਐਮ ਵਿਖੇ ਕਰਵਾਈ ਗਈ। ਇਸ ਮੌਕੇ ਲੋਕ ਸਭਾ ਹਲਕਾ ਬਠਿੰਡਾ ਦੇ ਜਨਰਲ ਅਬਜ਼ਰਵਰ ਡਾ. ਐਸ. ਪ੍ਰਭਾਕਰ, (ਆਈ.ਏ.ਐਸ.) ਅਤੇ ਆਰ.ਟੀ.ਏ-ਕਮ-.ਆਰ. ਭੁੱਚੋ ਮੰਡੀ-91 ਮੈਡਮ ਪੂਨਮ ਸਿੰਘ ਮੌਜੂਦ ਰਹੇ। ਰਿਹਰਸਲ ਦੌਰਾਨ ਕਰੀਬ 1050 ਪੋਲਿੰਗ ਸਟਾਫ਼ ਮੌਜੂਦ ਸੀ।

          ਵਿਧਾਨ ਸਭਾ ਹਲਕਾ 90-ਰਾਮਪੁਰਾ ਦੀ ਰਿਹਰਸਲ ਪੰਜਾਬੀ ਯੂਨੀਵਰਸਿਟੀ ਕੈਂਪਸ ਰਾਮਪੁਰਾ ਫੂਲ ਦੇ ਮਲਟੀਪਰਪਜ ਹਾਲ ਵਿਖੇ ਕਰਵਾਈ ਗਈ। ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟਰਾਮਪੁਰਾ ਫੂਲ ਸ੍ਰੀ ਕੰਵਰਜੀਤ ਸਿੰਘ ਦੀ ਮੌਜੂਦਗੀ ਚ ਰਿਹਰਸਲ ਮੌਕੇ ਕਰੀਬ 1050 ਪੋਲਿੰਗ ਸਟਾਫ਼ ਹਾਜ਼ਰ ਰਿਹਾ।

          ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 93-ਬਠਿੰਡਾ (ਦਿਹਾਤੀ) ਦੀ ਰਿਹਰਸਲ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿਖੇ ਕਰਵਾਈ ਗਈ। ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਏ.ਆਰ.ਓ ਬਠਿੰਡਾ (ਦਿਹਾਤੀ) ਮੈਡਮ ਲਵਜੀਤ ਕਲਸੀ ਦੀ ਮੌਜੂਦਗੀ ਚ 1400 ਪੋਲਿੰਗ ਸਟਾਫ਼ ਦੁਆਰਾ ਰਹਿਰਸਲ ਕੀਤੀ ਗਈ।

          ਵਿਧਾਨ ਸਭਾ ਹਲਕਾ 94- ਤਲਵੰਡੀ ਸਾਬੋ ਦੀ ਰਿਹਰਸਲ ਦਸਮੇਸ਼ ਸਕੂਲ ਤਲਵੰਡੀ ਸਾਬੋ ਵਿਖੇ ਕਰਵਾਈ ਗਈ। ਰਹਿਰਸਲ ਦੌਰਾਨ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਮੌਜੂਦਗੀ ਚ ਕਰੀਬ 930 ਦੀ ਗਿਣਤੀ ਚ ਪੋਲਿੰਗ ਸਟਾਫ਼ ਹਾਜ਼ਰ ਸੀ।

ਵਿਧਾਨ ਸਭਾ ਹਲਕਾ 95-ਮੌੜ ਦੀ ਰਿਹਰਸਲ ਉਪ ਮੰਡਲ ਮੈਜਿਸਟ੍ਰੇਟ ਮੌੜ-ਕਮ-ਏ.ਆਰ.ਓ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਚ ਪਟਿਆਲਾ ਯੂਨੀਵਰਸਿਟੀ ਕੈਂਪਸ ਹਾਲ ਮੌੜ ਵਿਖੇ ਕਰਵਾਈ ਗਈ ਇਸ ਮੌਕੇ ਕਰੀਬ 1200 ਪੋਲਿੰਗ ਸਟਾਫ਼ ਹਾਜ਼ਰ ਸੀ।

ਵਿਧਾਨ ਸਭਾ ਹਲਕਾ 92-ਬਠਿੰਡਾ ਸ਼ਹਿਰੀ ਦੀ ਰਿਹਰਸਲ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਬਿਜਨਿਸ ਸਕੂਲ ਅਤੇ ਡੀਪਾਰਟਮੈਂਟ ਆਫ਼ ਫੂਡ ਸਾਇੰਸ ਵਿਖੇ ਕਰਵਾਈ ਗਈ। ਉਪ ਮੰਡਲ ਮੈਜਿਸਟ੍ਰੇਟ ਬਠਿੰਡਾ-ਕਮ-ਏ.ਆਰ.ਓ ਬਠਿੰਡਾ (ਸ਼ਹਿਰੀ) ਮੈਡਮ ਇਨਾਯਤ ਦੀ ਮੌਜੂਦਗੀ ਚ 1200 ਪੋਲਿੰਗ ਸਟਾਫ਼ ਨੇ ਰਿਹਰਸਲ ਕੀਤੀ।

Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ