“ਸਖੀ ਵਨ ਸਟਾਪ ਸੈਂਟਰ” ਸਕੀਮ ਤਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਲਗਾਇਆ ਸੈਮੀਨਾਰ

“ਸਖੀ ਵਨ ਸਟਾਪ ਸੈਂਟਰ” ਸਕੀਮ ਤਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਲਗਾਇਆ ਸੈਮੀਨਾਰ

ਮੋਗਾ 31 ਜੁਲਾਈ 

 

ਮਿਸ ਨਵਜੋਤ ਕੌਰ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਬਿਸ਼ਨ ਸਰੂਪ ਮਾਨਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀ ਵੱਲੋਂ  ਸਖੀ ਵਨ ਸਟਾਪ ਸੈਂਟਰ ਸਕੀਮ ਦੇ ਤਹਿਤ ਸਖੀ ਸੈਂਟਰ ਮੋਗਾ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਮਿਸ ਮਨਦੀਪ ਕੌਰ ਪੈਨਲ ਐਡਵੋਕੇਟ ਵੀ ਮੌਜੂਦ ਸਨ।

 

 ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਸਕੀਮ/ਮੁਹਿੰਮ ਦਾ ਮਕਸਦ ਔਰਤਾਂ ਨੂੰ ਸਖੀ ਸੈਂਟਰ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿੱਚ ਮੁਫਤ ਕਾਨੂੰਨੀ ਸਹਾਇਤਾ ਅਤੇ ਕਾਨੂੰਨੀ ਸਲਾਹ, ਰਹਿਣ ਲਈ ਸੁਰੱਖਿਅਤ ਜਗ੍ਹਾ (ਵੱਧ ਤੋਂ ਵੱਧ 05 ਦਿਨਾਂ ਲਈ),  ਪੁਲਿਸ ਸਹਾਇਤਾ, ਮਨੋਵਿਗਿਆਨਕ ਸੇਵਾਵਾਂ (ਕਾਊਂਸਲਿੰਗ), ਡਾਕਟਰੀ ਸਹਾਇਤਾ, ਔਖੇ ਸਮੇਂ ਵਿੱਚ ਸਹਾਇਤਾ ਅਤੇ ਬਚਾਓ ਸੇਵਾਵਾਂ, ਇਹ ਸਾਰੀਆਂ ਸਹੂਲਤਾਂ ਪੀੜਤ ਮਹਿਲਾ ਨੂੰ ਸਿਰਫ ਇਕੋ ਜਗ੍ਹਾ ਤੇ ਮਿਲ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਮਹਿਲਾ ਨੂੰ ਘਰੇਲੂ ਹਿੰਸਾ ਦਾ ਸ਼ਿਕਾਰ ਹੋਣਾ ਪੈਂਦਾ ਹੈ ਅਤੇ ਉਸ ਨੂੰ ਕਿਸੇ ਵੀ ਸਮੇਂ ਘਰ ਤੋਂ ਬਾਹਰ ਕੱਢ ਦਿੱਤਾ ਜਾਂਦਾ ਹੈ ਤਾਂ ਉਹ ਸਖੀ ਸੈਂਟਰ ਵਿੱਚ ਆਰਜੀ ਤੌਰ ਤੇ ਆਪਣਾ ਵਸੇਬਾ ਕਰ ਸਕਦੀ ਹੈ। ਉਨ੍ਹਾਂ ਸਖੀ ਸੈਂਟਰ ਬਾਰੇ ਘਰ ਘਰ ਵਿੱਚ ਜਾਗਰੂਕਤਾ ਫੈਲਾਉਣ ਦਾ ਵੀ ਸੰਦੇਸ਼ ਦਿੱਤਾ। ਉਨ੍ਹਾਂ ਟੋਲ ਫਰੀ ਨੰਬਰ 15100 ਬਾਰੇ ਵੀ ਜਾਣਕਾਰੀ ਦਿੱਤੀ।  

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ