ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

Amirtsar Sahib,29 NOV,2024,(Azad Soch News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ (Jhilmil Metro Station) ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ’ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ’ਤੇ ਪਹਿਰਾ ਦੇਣ ਦੀ ਖੁੱਲ੍ਹ ਹੈ। ਅੰਮ੍ਰਿਤਧਾਰੀ ਸਿੱਖ ਲਈ ਪੰਜ ਕਕਾਰ ਧਾਰਨ ਕਰਨਾ ਲਾਜ਼ਮੀ ਹੈ ਅਤੇ ਇਸ ਦੀ ਇਜਾਜ਼ਤ ਭਾਰਤ ਦਾ ਸੰਵਿਧਾਨ ਵੀ ਦਿੰਦਾ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਦਿੱਲੀ ਦੇ ਇਕ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਸਿੱਖ ਨੂੰ ਸੀਆਈਐਸਐਫ ਦੇ ਇਕ ਕਰਮਾਚਾਰੀ ਵੱਲੋਂ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਦਾ ਨੋਟਿਸ ਲੈਂਦਿਆਂ ਸਰਕਾਰ ਨੂੰ ਦੋਸ਼ੀ ਕਰਮਚਾਰੀ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਭਾਰਤ ਸਰਕਾਰ ਇਹ ਯਕੀਨੀ ਬਣਾਵੇ ਕਿ ਅੰਮ੍ਰਿਤਧਾਰੀ ਸਿੱਖਾਂ ਨਾਲ ਦੇਸ਼ ਅੰਦਰ ਕਕਾਰ ਪਹਿਨਣ ਕਰਕੇ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਵਿਚ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਸਿੱਖਾਂ ਦੇ ਹੱਕ ਹਕੂਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ।

Advertisement

Latest News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ
ਐੱਸ.ਏ.ਐੱਸ ਨਗਰ, 9 ਦਸੰਬਰ,2024:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ...
ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ
ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼
ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ
ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ
ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ
ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪਿਲਾਈਆਂ ਪੋਲੀਓ ਬੂੰਦਾਂ