ਨਸ਼ਿਆਂ ਦੇ ਬੁਰੇ ਅਸਰ, ਸਾਈਬਰ ਕਰਾਈਮ, ਅਨਲਾਈਨ ਫਰਾਡ ਅਤੇ ਵਾਤਾਵਰਣ ਦੀ ਸੰਭਾਲ ਕਰਨ ਬਾਰੇ ਜਾਗਰੂਕਤਾ ਸੈਮੀਨਾਰ

ਨਸ਼ਿਆਂ ਦੇ ਬੁਰੇ ਅਸਰ, ਸਾਈਬਰ ਕਰਾਈਮ, ਅਨਲਾਈਨ ਫਰਾਡ ਅਤੇ ਵਾਤਾਵਰਣ ਦੀ ਸੰਭਾਲ ਕਰਨ ਬਾਰੇ ਜਾਗਰੂਕਤਾ ਸੈਮੀਨਾਰ

ਬਟਾਲਾ, 1 ਜੁਲਾਈ (    )  ਸ੍ਰੀ ਸੁਹੇਲ ਕਾਸਿਮ ਮੀਰਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਅਸਰਸਾਈਬਰ ਕਰਾਈਮਅਨਲਾਈਨ ਫਰਾਡਵਾਤਾਵਰਣ ਦੀ ਸੰਭਾਲ ਕਰਨ ਬਾਰੇ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। 

ਇਸ ਮੌਕੇ ਸ੍ਰੀਮਤੀ ਜਸਵੰਤ ਕੋਰਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵਲੋਂ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈਉਸਦੇ ਨਾਲ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਵੀ ਮੁੱਖ ਧਾਰਾ ਵਿੱਚ ਆ ਕੇ ਆਪਣਾ ਜੀਵਨ ਬਤੀਤ ਕਰ ਸਕਣ।

ਇਸ ਤੋਂ ਇਲਾਵਾ ਬਟਾਲਾ ਪੁਲਿਸ ਵਲੋਂ ਲੋਕਾਂ ਨੂੰ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੋਦਿਆਂ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਦੱਸਿਆ ਕਿ ਅੱਜ ਲੋੜ ਹੈ ਕਿ ਵੱਧ ਤੋਂ ਪੌਦੇ ਲਗਾਏ ਜਾਣ। ਇਸ ਮੌਕੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। 

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ