ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮਿੱਟੀ ਰੁਦਨ ਕਰੇ ਨੁੱਕੜ ਨਾਟਕ ਦਾ ਸਫ਼ਲ ਮੰਚਨ

ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮਿੱਟੀ ਰੁਦਨ ਕਰੇ ਨੁੱਕੜ ਨਾਟਕ ਦਾ ਸਫ਼ਲ ਮੰਚਨ

ਬਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ , 27 ਅਪ੍ਰੈਲ 
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਨੂੰ ਜ਼ਮੀਨੀ ਪੱਧਰ 'ਤੇ ਸਫਲਤਾ ਦਾ ਜਾਮਾ ਪਹਿਨਾਉਣ ਲਈ ਹਲਕਾ ਬਸੀ ਪਠਾਣਾਂ ਅਧੀਨ ਆਉਂਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਲਾਕ ਖੇੜਾ ਅਧੀਨ ਆਉਂਦੇ ਪਿੰਡ ਚੁੰਨੀ ਖੁਰਦ ਵਿਖੇ ਸਤਿਕਾਰ ਕਲਾ ਮੰਚ ਵੱਲੋ ਪ੍ਰਸ਼ਾਸਨਿਕ ਸਹਿਯੋਗ ਨਾਲ ਨੁੱਕੜ ਨਾਟਕ 'ਮਿੱਟੀ ਰੁਦਨ ਕਰੇ' ਦੇ ਮੰਚਨ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਸਰਗਰਮ ਹੈ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਵਾ ਕੇ ਉਹਨਾਂ ਨੂੰ ਤੰਦਰੁਸਤ ਬਣਾਉਣ ਵਿੱਚ ਹਰੇਕ ਨਾਗਰਿਕ ਨੂੰ ਸਰਗਰਮ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
 
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਇਹ ਨੁੱਕੜ ਨਾਟਕ, ਨਸ਼ਿਆਂ ਨਾਲ ਜ਼ਿੰਦਗੀ ਉੱਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਦੀ ਪੇਸ਼ਕਾਰੀ ਕਰਨ ਵਿੱਚ ਸਫਲ ਸਾਬਤ ਹੋਇਆ ਹੈ ਜਿਸ ਤੋਂ ਸੇਧ ਲੈਂਦੇ ਹੋਏ ਨਸ਼ਿਆਂ ਤੋਂ ਤੌਬਾ ਕਰਨ ਦੀ ਲੋੜ ਹੈ। ਉਨ੍ਹਾਂ ਨੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੁੜਨ ਦਾ ਸੱਦਾ ਵੀ ਦਿੱਤਾ।
Tags:

Advertisement

Latest News

ਦਿੱਲੀ ਸਰਕਾਰ ਉਸਾਰੀ ਕਾਮਿਆਂ ਦੇ ਡਾਕਟਰੀ ਖਰਚਿਆਂ ਨੂੰ ਪੂਰਾ ਕਰੇਗੀ ਦਿੱਲੀ ਸਰਕਾਰ ਉਸਾਰੀ ਕਾਮਿਆਂ ਦੇ ਡਾਕਟਰੀ ਖਰਚਿਆਂ ਨੂੰ ਪੂਰਾ ਕਰੇਗੀ
ਬੀਮਾ ਰਕਮ ਦਾ ਪਤਾ ਲਗਾਓ ਅਤੇ ਕਵਰੇਜ ਲਈ ਕੌਣ ਯੋਗ ਹੈ
ਫ਼ਰਾਂਸ ਚੱਲ ਰਹੀ ਭਿਆਨਕ ਗਰਮੀ ਦੀ ਲਹਿਰ ਨੇ ਕਈ ਯੂਰਪੀਅਨ ਦੇਸ਼ਾਂ ਵਿਚ ਜਨਜੀਵਨ ਨੂੰ ਪ੍ਰਭਾਵਤ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-06-2026 ਅੰਗ 708
ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ
ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ