ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ

ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ

ਚੰਡੀਗੜ੍ਹ, 3 ਨਵੰਬਰ 2025—

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੂੰ ਦਿਲੋਂ ਵਧਾਈ ਦਿੱਤੀ ਹੈ, ਜਿਸਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਵਜੋਂ ਇਤਿਹਾਸ ਰਚਿਆ ਹੈ ਅਤੇ ਆਪਣੀ ਅਗਵਾਈ ਹੇਠ ਭਾਰਤ ਨੂੰ ਵਰਲਡ ਕੱਪ ਜਿਤਾਇਆ ਹੈ।  

ਸਪੀਕਰ ਸੰਧਵਾਂ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਆਪਣੀ ਲਗਨ, ਮਿਹਨਤ ਅਤੇ ਜਜ਼ਬੇ ਨਾਲ ਨਾ ਸਿਰਫ਼ ਪੰਜਾਬ ਦਾ, ਸਗੋਂ ਸਾਰੇ ਦੇਸ਼ ਦਾ ਮਾਣ ਵਧਾਇਆ ਹੈ। ਉਸਨੇ ਸਾਬਤ ਕੀਤਾ ਹੈ ਕਿ ਜੇਕਰ ਇਰਾਦੇ ਪੱਕੇ ਹੋਣ ਤਾਂ ਧੀਆਂ ਕਿਸੇ ਵੀ ਖੇਤਰ ਵਿੱਚ ਪੁੱਤਰਾਂ ਤੋਂ ਘੱਟ ਨਹੀਂ।

ਉਹਨਾਂ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਖੇਡ ਜਗਤ ਵਿੱਚ ਨਵਾਂ ਇਤਿਹਾਸ ਰਚ ਕੇ ਹਰ ਇਕ ਮਾਂ-ਪਿਉ ਦੀਆਂ ਧੀਆਂ ਨੂੰ ਪ੍ਰੇਰਣਾ ਦਿੱਤੀ ਹੈ। ਇਹ ਜਿੱਤ ਮਹਿਲਾਵਾਂ ਦੇ ਸਸ਼ਕਤੀਕਰਨ ਦਾ ਪ੍ਰਤੀਕ ਹੈ ਅਤੇ ਖੇਡਾਂ ਵਿੱਚ ਨਵੇਂ ਸੁਨਹਿਰੀ ਯੁੱਗ ਦੀ ਸ਼ੁਰੂਆਤ ਹੈ।

ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਹਮੇਸ਼ਾ ਹੌਂਸਲੇ ਅਤੇ ਹਿੰਮਤ ਨਾਲ ਦੁਨੀਆ ਅੱਗੇ ਆਪਣੀ ਕਾਬਲੀਅਤ ਸਾਬਤ ਕੀਤੀ ਹੈ ਅਤੇ ਹਰਮਨਪ੍ਰੀਤ ਕੌਰ ਦੀ ਇਹ ਜਿੱਤ ਉਸਦਾ ਸਭ ਤੋਂ ਤਾਜ਼ਾ ਉਦਾਹਰਨ ਹੈ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ