ਸਪੀਕਰ ਵੱਲੋਂ ਪਿੰਡ ਢੀਮਾਂ ਵਾਲੀ ਅਤੇ ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਨੂੰ ਰਵਾਨਾ

ਸਪੀਕਰ ਵੱਲੋਂ  ਪਿੰਡ ਢੀਮਾਂ ਵਾਲੀ ਅਤੇ ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਨੂੰ ਰਵਾਨਾ

ਕੋਟਕਪੂਰਾ, 18 ਜੂਨ - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਢੀਮਾਂ ਵਾਲੀ ਅਤੇ ਦੁਆਰੇਆਣਾ ਰੋਡ ਕੋਟਕਪੂਰਾ ਤੋਂ  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
          ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸੋਚਾਂ ਹੀ ਸੋਚਦੇ ਰਹਿੰਦੇ ਸਨ ਕਿ ਤੀਰਥ ਯਾਤਰਾ ਤੇ ਜਾਈਏ, ਪ੍ਰੰਤੂ ਘਰਾਂ ਦੀਆਂ ਮਜਬੂਰੀਆਂ, ਤੰਗੀਆ ਪ੍ਰੇਸ਼ਾਨੀਆਂ ਉਨ੍ਹਾਂ ਨੂੰ ਇਸ ਦੀ ਇਜਾਜਤ ਨਹੀਂ  ਸੀ ਦਿੰਦੀਆਂ। ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਉਨ੍ਹਾਂ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਉਪਰਾਲੇ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਸਪੀਕਰ ਸ ਸੰਧਵਾਂ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਮੌਕੇ ਹਲਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ। 

Advertisement

Latest News

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਗਵਾੜਾ; 18 ਜੂਨ:-    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ...
ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ
ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ
ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ
ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ