ਸਪੀਕਰ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਸਪੀਕਰ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 8 ਨਵੰਬਰ ()

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ ਪਿੰਡ ਮੱਲੇਵਾਲਾਜ਼ਿਲ੍ਹਾ ਫ਼ਰੀਦਕੋਟ ਦੇ ਸੰਤ ਬਾਬਾ ਮਹਿੰਦਰ ਦਾਸ ਜੀ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੰਤ ਬਾਬਾ ਮਹਿੰਦਰ ਦਾਸ ਜੀਸੰਤ ਬਾਬਾ ਕਰਨੈਲ ਦਾਸ ਜੀ ਦੇ ਜਨਮ ਅਸਥਾਨ ਅਤੇ ਸ਼ਹੀਦ ਨਾਇਬ ਸਿੰਘ ਗਿੱਲ ਵਿਵੇਕ ਆਸ਼ਰਮ ਮੱਲੇਵਾਲਾ ਦੇ ਮੁੱਖ ਸੇਵਾਦਾਰ ਸਨਜੋ ਆਪਣੇ ਪੰਜ ਭੌਤਿਕ ਸਰੀਰ ਨੂੰ ਤਿਆਗ ਕੇ ਗੁਰਚਰਨਾਂ ਵਿਚ ਲੀਨ ਹੋ ਗਏ ਹਨ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਬਾਬਾ ਮਹਿੰਦਰ ਦਾਸ ਜੀ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸੱਚ ਦੇ ਰਾਹ ਤੇ ਤੁਰਨ ਲਈ ਪ੍ਰੇਰਿਤ ਕੀਤਾ। ਅਜਿਹੀ ਧਾਰਮਿਕ ਸ਼ਖਸੀਅਤ ਦੇ ਸਰੀਰਕ ਤੌਰ ਤੇ ਚਲੇ ਜਾਣ ਨਾਲ ਸਮੂਹ ਸਮਾਜ ਨੂੰ ਇਕ ਵੱਡਾ ਘਾਟਾ ਪਿਆ ਹੈਜੋ ਕਦੇ ਪੂਰਾ ਨਹੀਂ ਹੋ ਸਕਦਾ।

ਉਨ੍ਹਾਂ ਦੱਸਿਆ ਕਿ ਉਹ ਹਾਲ ਹੀ ਵਿੱਚ ਸੰਤ ਬਾਬਾ ਮਹਿੰਦਰ ਦਾਸ ਜੀ ਦੀ ਤਬੀਅਤ ਬਾਰੇ ਜਾਣਕਾਰੀ ਲੈਣ ਲਈ ਵਿਵੇਕ ਆਸ਼ਰਮ ਪਹੁੰਚੇ ਸਨ ਅਤੇ ਬਾਬਾ ਜੀ ਦੇ ਦਰਸ਼ਨ ਕੀਤੇ ਸਨ। ਅੱਜ ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਉਹ ਬਹੁਤ ਦੁਖੀ ਹਨ।

ਸਪੀਕਰ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਪਰਮਾਤਮਾ ਵਿਛੁੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਸੰਗਤ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ